ਖਾਲਿਸਤਾਨ ਨਾ ਕਦੇ ਬਣਿਆ, ਨਾ ਕਦੇ ਬਣਨ ਦੇਵਾਂਗੇ : ਬਿੱਟਾ
Wednesday, Nov 08, 2023 - 06:36 PM (IST)
ਅੰਮ੍ਰਿਤਸਰ (ਗੁਪਤਾ) : ਆਲ ਇੰਡੀਆ ਅੱਤਵਾਦੀ ਵਿਰੋਧੀ ਫਰੰਟ ਦੇ ਪ੍ਰਧਾਨ ਮਨਜਿੰਦਰ ਸਿੰਘ ਬਿੱਟਾ ਨੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਗੁਰਪਤਵੰਤ ਸਿੰਘ ਪੰਨੂ ਵੱਲੋਂ ਦਿੱਤੀ ਧਮਕੀ ਕਾਰਨ 16 ਨਵੰਬਰ ਤੋਂ ਕਿਸੇ ਵੀ ਸਿੱਖ ਯਾਤਰੀ ਨੂੰ ਏਅਰ ਇੰਡੀਆ ਦੀ ਫਲਾਈਟ ’ਚ ਸਫ਼ਰ ਨਹੀਂ ਕਰਨਾ ਚਾਹੀਦਾ। ਇਸ ਲਈ ਭਾਰਤ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਇਕਜੁੱਟ ਹੋ ਕੇ ਇਸ ਧਮਕੀ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਖਾਲਿਸਤਾਨ ਨਾ ਕਦੇ ਬਣਿਆ ਹੈ ਅਤੇ ਨਾ ਹੀ ਬਣਨ ਦਿੱਤਾ ਜਾਵੇਗਾ। ਪੰਨੂ ਨੂੰ ਗੁੰਡਾ ਦੱਸਦੇ ਹੋਏ ਬਿੱਟਾ ਨੇ ਕਿਹਾ ਕਿ ਉਹ ਵਿਦੇਸ਼ੀ ਫੰਡਾਂ ਦੀ ਮਦਦ ਨਾਲ ਆਪਣਾ ਪ੍ਰਚਾਰ ਕਰ ਰਿਹਾ ਹੈ ਅਤੇ ਇਸ ਪਿੱਛੇ ਪਾਕਿਸਤਾਨ, ਚੀਨ ਅਤੇ ਆਈ. ਐੱਸ. ਆਈ. ਦਾ ਪੂਰਾ ਹੱਥ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਇਸ ਸਬੰਧੀ ਠੋਸ ਕਦਮ ਚੁੱਕਣੇ ਚਾਹੀਦੇ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਇਸ ਮੁੱਦੇ ’ਤੇ ਅੱਗੇ ਆਉਣਾ ਚਾਹੀਦਾ ਹੈ। ਕੈਨੇਡਾ ਦੇ ਰਾਸ਼ਟਰਪਤੀ ਟਰੂਡੋ ਵੱਲੋਂ ਉਨ੍ਹਾਂ ਨੂੰ ਦਿੱਤੀ ਜਾ ਰਹੀ ਮਦਦ ਦੀ ਨਿੰਦਾ ਕਰਦਿਆਂ ਉਨ੍ਹਾਂ ਕਿਹਾ ਕਿ ਇਕ ਦਿਨ ਕੈਨੇਡਾ ਦੀ ਹਾਲਤ ਵੀ ਪਾਕਿਸਤਾਨ ਵਰਗੀ ਹੋ ਜਾਵੇਗੀ। ਕੈਨੇਡਾ ਵਿਚ ਖਾਲਿਸਤਾਨੀਆਂ ਨੂੰ ਉਤਸ਼ਾਹਿਤ ਕਰਨ ਲਈ ਵੋਟ ਬੈਂਕ ਦੀ ਰਾਜਨੀਤੀ ਚੱਲ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬੀ ਭਾਸ਼ਾ ਨੂੰ ਲੈ ਕੇ ਡਿਪਟੀ ਕਮਿਸ਼ਨਰ ਜਲੰਧਰ ਵੱਲੋਂ ਹਦਾਇਤਾਂ ਜਾਰੀ
ਉਨ੍ਹਾਂ ਮੋਦੀ ਦੀ ਤਾਰੀਫ ਕਰਦਿਆਂ ਕਿਹਾ ਕਿ ਮੋਦੀ ਨੇ ਵਿਸ਼ਵ ਭਰ ਵਿਚ ਭਾਰਤ ਨੂੰ ਜੋੜਿਆ ਹੈ ਅਤੇ ਲੋਕ ਉਨ੍ਹਾਂ ਦਾ ਪੂਰਾ ਸਤਿਕਾਰ ਕਰਦੇ ਹਨ। ਜੀ-20 ਦੀ ਸਮਾਪਤੀ ਤੋਂ ਬਾਅਦ ਵੀ ਕੈਨੇਡੀਅਨ ਰਾਸ਼ਟਰਪਤੀ ਟਰੂਡੋ 6 ਦਿਨ ਭਾਰਤ ਵਿਚ ਰਹੇ ਪਰ ਕੀ ਇਹ ਉਨ੍ਹਾਂ ਦਾ ਸਨਮਾਨ ਸਹੀ ਢੰਗ ਨਾਲ ਨਾ ਮਿਲਣ ਦਾ ਬਦਲਾ ਨਹੀਂ ਸੀ? ਇਸ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਇਹ ਕੋਈ ਸਿਆਸੀ ਸਟੰਟ ਨਹੀਂ ਹੈ। ਇੱਕ ਵਿਦੇਸ਼ ਦੀ ਪਾਲਿਸੀ ਹੈ।
ਇਹ ਵੀ ਪੜ੍ਹੋ : ਭਾਜਪਾ ਵਲੋਂ ਮਾਨ ਸਰਕਾਰ ’ਤੇ ਫਿਕਸਡ-ਵਿੰਗ ਜਹਾਜ਼ ਦੀ ਦੁਰਵਰਤੋਂ ਦਾ ਦੋਸ਼
‘ਜਗ ਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8