KZF ਨੇ ਮੁੱਖ ਮੰਤਰੀ ਦੇ ਨਾਮ ਲਿਖੀ ਧਮਕੀ ਭਰੀ ਚਿੱਠੀ
Friday, Sep 27, 2019 - 01:25 AM (IST)

ਜਲੰਧਰ: ਪੰਜਾਬ 'ਚ ਫੜੇ ਗਏ ਖਾਲਿਸਤਾਨ ਜ਼ਿੰਦਾਬਾਦ ਫੋਰਸ ਦੇ terror module ਜਾਂਚ ਦੇ ਮੁੱਦੇ 'ਤੇ ਸਿਆਸਤ ਤੇਜ਼ ਹੋ ਗਈ ਹੈ। ਉਥੇ ਹੀ ਖਾਲਿਸਤਾਨ ਜ਼ਿੰਦਾਬਾਦ ਫੋਰਸ ਨੇ ਚਿੱਠੀ ਲਿਖ ਕੇ ਭਾਰਤੀ ਏਜੰਸੀਆਂ ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਧਮਕੀ ਭਰੀ ਚਿੱਠੀ ਭੇਜੀ ਹੈ। ਕੇ.ਜ਼ੈਡ. ਐਫ. ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਪੰਜਾਬ 'ਚ ਨਿਰਦੋਸ਼ਾਂ ਉਪਰ ਜ਼ੁਲਮ ਬੰਦ ਨਾ ਕੀਤਾ ਗਿਆ ਤਾਂ ਇਸ ਦੇ ਗੰਭੀਰ ਨਤੀਜੇ ਭੁਗਤਣੇ ਪੈਣਗੇ। ਉਨ੍ਹਾਂ ਪੁਲਸ ਅਫਸਰਾਂ ਨੂੰ ਵੀ ਧਮਕੀ ਦਿੱਤੀ ਕਿ ਉਹ ਆਪਣੇ ਪਰਿਵਾਰਾਂ ਨੂੰ ਸਾਂਭ ਲੈਣ, ਕਿਸੇ ਵੇਲੇ ਕੁੱਝ ਵੀ ਹੋ ਸਕਦਾ ਹੈ। ਚਿੱਠੀ 'ਚ ਲਿਖਿਆ ਗਿਆ ਹੈ ਕਿ ਖਾਲਿਸਤਾਨ ਸਾਡਾ ਹੱਕ ਹੈ ਤੇ ਇਸ ਦੀ ਪ੍ਰਾਪਤੀ ਲਈ ਅਸੀਂ ਆਖਰੀ ਸਾਹਾਂ ਤੱਕ ਲੜਾਂਗੇ।