ਸ਼ਿਵ ਸੈਨਾ ਬਾਲ ਠਾਕਰੇ ਪੰਜਾਬ ਦੇ ਮੀਤ ਪ੍ਰਧਾਨ ਨੂੰ ਮਿਲੇ ਖ਼ਾਲਿਸਤਾਨ ਜ਼ਿੰਦਾਬਾਦ-ਸ਼ਿਵ ਸੈਨਾ ਮੁਰਦਾਬਾਦ ਲਿਖੇ ਹੋਏ ਪੱਤਰ

Saturday, Apr 30, 2022 - 10:18 AM (IST)

ਸ਼ਿਵ ਸੈਨਾ ਬਾਲ ਠਾਕਰੇ ਪੰਜਾਬ ਦੇ ਮੀਤ ਪ੍ਰਧਾਨ ਨੂੰ ਮਿਲੇ ਖ਼ਾਲਿਸਤਾਨ ਜ਼ਿੰਦਾਬਾਦ-ਸ਼ਿਵ ਸੈਨਾ ਮੁਰਦਾਬਾਦ ਲਿਖੇ ਹੋਏ ਪੱਤਰ

ਤਰਨਤਾਰਨ (ਰਮਨ) - ਸ਼ਿਵ ਸੈਨਾ ਬਾਲ ਠਾਕਰੇ ਪੰਜਾਬ ਦੇ ਮੀਤ ਪ੍ਰਧਾਨ ਅਸ਼ਵਨੀ ਕੁਮਾਰ ਕੁੱਕੂ ਨੂੰ ਖਾਲਿਸਤਾਨ ਜ਼ਿੰਦਾਬਾਦ ਅਤੇ ਸ਼ਿਵ ਸੈਨਾ ਮੁਰਦਾਬਾਦ ਲਿਖੇ ਹੋਏ ਦੋ ਪੱਤਰ ਮਿਲੇ ਹਨ। ਇਹ ਪੱਤਰ ਉਨ੍ਹਾਂ ਦੇ ਘਰ ਅਤੇ ਸਥਾਨਕ ਸ੍ਰੀ ਠਾਕੁਰ ਦੁਆਰਾ ਮਦਨ ਮੋਹਨ ਮੰਦਰ ਅੰਦਰ ਸਥਿਤ ਦਫ਼ਤਰ ਤੋਂ ਅੱਜ ਸਵੇਰੇ ਪ੍ਰਾਪਤ ਹੋਏ ਹਨ। ਇਸ ਪੱਤਰ ਵਿਚ ਪਟਿਆਲਾ ਵਿਖੇ ਬੀਤੇ ਦਿਨ ਹੋਏ ਤਕਰਾਰ ਦਾ ਵੇਰਵਾ ਦਿੱਤਾ ਗਿਆ ਹੈ, ਜਿਸ ਦੀ ਸੂਚਨਾ ਜ਼ਿਲ੍ਹੇ ਦੇ ਐੱਸ.ਐੱਸ.ਪੀ. ਰਣਜੀਤ ਸਿੰਘ ਢਿੱਲੋਂ ਨੂੰ ਦੇ ਦਿੱਤੀ ਗਈ ਹੈ। 

ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ: 2 ਸਾਲ ਪਹਿਲਾਂ ਲਾਪਤਾ ਹੋਇਆ 12 ਸਾਲਾ ਨਮਨ ਘਰ ਪੁੱਜਾ, ਦੱਸੀ ਹੱਡ-ਚੀਰਵੀਂ ਸੱਚਾਈ

ਦੱਸ ਦੇਈਏ ਕਿ ਅਸ਼ਵਨੀ ਕੁਮਾਰ ਕੁੱਕੂ ਵੱਲੋਂ ਹਮੇਸ਼ਾ ਅੱਤਵਾਦ ਅਤੇ ਖ਼ਾਲਿਸਤਾਨ ਖ਼ਿਲਾਫ਼ ਰੋਸ ਮੁਜ਼ਾਹਰੇ ਕੀਤੇ ਜਾਂਦੇ ਰਹੇ ਹਨ, ਜਿਸ ਨੂੰ ਲੈ ਉਨ੍ਹਾਂ ਨੂੰ ਕਰੀਬ 7 ਵਾਰ ਜਾਨੋਂ ਮਾਰਨ ਦੀ ਧਮਕੀ ਭਰੇ ਪੱਤਰ ਪ੍ਰਾਪਤ ਹੋ ਚੁੱਕੇ ਹਨ। ਜ਼ਿਕਰਯੋਗ ਹੈ ਕਿ ਅਸ਼ਵਨੀ ਕੁਮਾਰ ਕੁੱਕੂ ਦੀ ਸੁਰੱਖਿਆ ਲਈ ਜ਼ਿਲ੍ਹਾ ਪੁਲਸ ਵੱਲੋਂ ਤਾਇਨਾਤ ਕੀਤੇ ਗਏ ਸੁਰੱਖਿਆ ਕਰਮਚਾਰੀਆਂ ਦੀ ਗਿਣਤੀ ਘਟਾ ਕੇ ਸਿਰਫ਼ ਇੱਕ ਕਰ ਦਿੱਤੀ ਗਈ ਹੈ।

ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ’ਚ ਵੱਡੀ ਵਾਰਦਾਤ: 12ਵੀਂ ਜਮਾਤ ਦੇ ਵਿਦਿਆਰਥੀ ਦਾ ਗੋਲੀ ਮਾਰ ਕੀਤਾ ਕਤਲ, ਫੈਲੀ ਸਨਸਨੀ (ਤਸਵੀਰਾਂ)

ਇਸ ਸੰਬੰਧੀ ਗੱਲਬਾਤ ਕਰਦੇ ਹੋਏ ਐੱਸ.ਐੱਸ.ਪੀ. ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਇਸ ਮਾਮਲੇ ਦੀ ਬਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਪੁਲਸ ਵੱਲੋਂ ਸੁਰੱਖਿਆ ਸੰਬੰਧੀ ਪੂਰੇ ਇੰਤਜਾਮ ਕੀਤੇ ਗਏ ਹਨ, ਜਿੱਥੇ ਚਿੜੀ ਵੀ ਪਰ ਨਹੀਂ ਮਾਰ ਸਕਦੀ।


author

rajwinder kaur

Content Editor

Related News