ਮੋਗਾ ਦੇ ਡੀ. ਸੀ. ਦਫ਼ਤਰ ''ਤੇ ਖ਼ਾਲਿਸਤਾਨੀ ਝੰਡਾ ਲਹਿਰਾਉਣ ਵਾਲੇ ਦੋ ਨੌਜਵਾਨ ਦਿੱਲੀ ''ਚ ਗ੍ਰਿਫ਼ਤਾਰ

08/30/2020 6:46:37 PM

ਨਵੀਂ ਦਿੱਲੀ/ਮੋਗਾ (ਵਿਪਨ) : ਆਜ਼ਾਦੀ ਦਿਹਾੜੀ ਤੋਂ ਇਕ ਦਿਨ ਪਹਿਲਾਂ 14 ਅਗਸਤ ਨੂੰ ਮੋਗਾ ਦੇ ਡੀ. ਸੀ. ਦਫਤਰ ਦੀ ਛੱਤ 'ਤੇ ਖ਼ਾਲਿਸਤਾਨੀ ਝੰਡਾ ਲਹਿਰਾਉਣ ਵਾਲੇ ਦੋ ਵਿਅਕਤੀਆਂ ਨੂੰ ਦਿੱਲੀ ਦੀ ਸਪੈਸ਼ਲ ਸੈੱਲ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਦੋਹਾਂ ਮੁਲਜ਼ਮਾਂ ਦੀ ਪਛਾਣ ਇੰਦਰਜੀਤ ਸਿੰਘ ਅਤੇ ਜਸਪਾਲ ਸਿੰਘ ਦੇ ਤੌਰ 'ਤੇ ਹੋਈ ਹੈ। ਇਸ ਤੋਂ ਪਹਿਲਾਂ ਮੋਗਾ ਪੁਲਸ ਨੇ ਇਸ ਘਟਨਾ ਦੀ ਵੀਡੀਓ ਬਣਾਉਣ ਵਾਲੇ ਨੌਜਵਾਨ ਅਕਸ਼ਦੀਪ ਸਿੰਘ ਨੂੰ ਵੀ ਗ੍ਰਿਫ਼ਤਾਰ ਕੀਤਾ ਸੀ। 

ਇਹ ਵੀ ਪੜ੍ਹੋ : ਮਸ਼ਹੂਰ ਬਾਡੀ ਬਿਲਡਰ ਸਤਨਾਮ ਖੱਟੜਾ ਦੀ ਮੌਤ ਨੇ ਫੈਲਾਈ ਸਨਸਨੀ, ਚਾਚੇ ਨੇ ਬਿਆਨ ਕੀਤਾ ਪੂਰਾ ਸੱਚ

ਦੱਸ ਦੇਈਏ ਕਿ ਆਜ਼ਾਦੀ ਦਿਹਾੜੇ ਤੋਂ ਇਕ ਦਿਨ ਪਹਿਲਾਂ ਮੋਗਾ ਦੇ ਡੀ. ਸੀ. ਦਫਤਰ ਅਤੇ ਉਸ ਤੋਂ ਬਾਅਦ ਕੋਟਕਪੂਰਾ ਬਾਈਪਾਸ ਦੇ ਫਲਾਈਓਵਰ 'ਤੇ ਵੀ ਖ਼ਾਲਿਸਤਾਨੀ ਝੰਡਾ ਲਹਿਰਾਇਆ ਗਿਆ ਸੀ ਜਿਸ ਤੋਂ ਬਾਅਦ ਮੋਗਾ ਚਰਚਾ ਵਿਚ ਬਣਿਆ ਹੋਇਆ ਸੀ। ਜ਼ਿਲ੍ਹਾ ਪੁਲਸ ਖਾਲਿਸਤਾਨੀ ਝੰਡਾ ਲਹਿਰਾਉਣ ਵਾਲਿਆਂ ਦੀ ਭਾਲ ਵਿਚ ਸੀ ਜਿਸ ਤੋਂ ਬਾਅਦ ਦਿੱਲੀ ਪੁਲਸ ਨੂੰ ਇਹ ਸਫ਼ਲਤਾ ਮਿਲੀ ਹੈ। ਮੋਗਾ ਪੁਲਸ ਵੀ ਦੋਹਾਂ ਨੌਜਵਾਨਾਂ ਦੀ ਤਲਾਸ਼ ਵਿਚ ਸੀ ਜਿਸ ਨੂੰ ਲੈ ਕੇ ਮੋਗਾ ਵਿਚ ਕਾਫੀ ਸਖ਼ਤੀ ਕੀਤੀ ਹੋਈ ਸੀ। ਹੁਣ ਜਦੋਂ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਤਾਂ ਦੋਵਾਂ ਤੋਂ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ, ਪੁਲਸ ਮੁਤਾਬਕ ਮੁਲਜ਼ਮਾਂ ਤੋਂ ਪੁੱਛਗਿੱਛ ਦੌਰਾਨ ਹੋਰ ਵੀ ਖ਼ੁਲਾਸੇ ਹੋਣ ਦੀ ਉਮੀਦ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਕੋਰੋਨਾ ਕਾਰਣ ਅੰਮ੍ਰਿਤਸਰ ਸਿਵਲ ਹਸਪਤਾਲ ਦੇ ਐੱਸ. ਐੱਮ. ਓ. ਦੀ ਮੌਤ

Gurminder Singh

This news is Content Editor Gurminder Singh