ਵੱਡੀ ਖ਼ਬਰ: ਹੁਣ ਗੋਇੰਦਵਾਲ ਸਾਹਿਬ 'ਚ ਲਹਿਰਾਏ ਗਏ ਖ਼ਾਲਿਸਤਾਨੀ ਝੰਡੇ
Sunday, Sep 27, 2020 - 03:16 PM (IST)

ਤਰਨਤਾਰਨ (ਰਮਨ): ਜ਼ਿਲ੍ਹੇ ਦੇ ਕਸਬਾ ਗੋਇੰਦਵਾਲ ਸਾਹਿਬ 'ਚ ਸਥਿਤ ਗੁਰਦੁਆਰਾ ਚੌਬਾਰਾ ਸਾਹਿਬ ਦੇ ਨੇੜੇ ਇਕ ਪਾਣੀ ਵਾਲੀ ਟੈਂਕੀ ਦੇ ਉਪਰ ਅੱਜ ਖਾਲਿਸਤਾਨ ਦੇ ਝੰਡੇ ਲਹਿਰਾਉਂਦੇ ਹੋਏ ਨਜ਼ਰ ਆਏ। ਇਸ ਦੇ ਨਾਲ ਹੀ ਗੁਰਦੁਆਰਾ ਸਾਹਿਬ ਦੇ ਕੋਲ ਕੰਧਾਂ ਦੇ ਉਪਰ ਖਾਲਿਸਤਾਨ ਜ਼ਿੰਦਾਬਾਦ 2020 ਲਿਖਿਆ ਹੋਇਆ ਦਿਖਾਈ ਦਿੱਤਾ। ਇਹ ਕਸਬੇ 'ਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।
ਇਸ ਸਬੰਧ 'ਚ ਐੱਸ.ਐੱਸ.ਪੀ. ਧੁਮਨ ਐੱਚ ਨਿੰਬਾਲੇ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਕਿਸੇ ਵੀ ਕੀਮਤ 'ਤੇ ਮਾਹੌਲ ਨੂੰ ਖਰਾਬ ਨਹੀਂ ਹੋਣ ਦਿੱਤਾ ਜਾਵੇਗਾ।