ਖ਼ਾਲਿਸਤਾਨੀ ਆਗੂ ਹਰਦੀਪ ਨਿੱਝਰ ਦਾ ਪੁਰਾਣਾ ਸਾਥੀ ਪੰਜਾਬ ਪੁਲਸ ਵੱਲੋਂ ਗ੍ਰਿਫ਼ਤਾਰ

Thursday, Nov 30, 2023 - 01:46 PM (IST)

ਖ਼ਾਲਿਸਤਾਨੀ ਆਗੂ ਹਰਦੀਪ ਨਿੱਝਰ ਦਾ ਪੁਰਾਣਾ ਸਾਥੀ ਪੰਜਾਬ ਪੁਲਸ ਵੱਲੋਂ ਗ੍ਰਿਫ਼ਤਾਰ

ਪਠਾਨਕੋਟ- ਕੈਨੇਡਾ 'ਚ ਮਾਰੇ ਗਏ ਖਾਲਿਸਤਾਨੀ ਲੀਡਰ ਹਰਦੀਪ ਸਿੰਘ ਨਿੱਝਰ ਨਾਲ ਜੁੜੀ ਇਕ ਖ਼ਬਰ ਸਾਹਮਣੇ ਆਈ ਹੈ। ਜਿਸ 'ਚ ਹਰਦੀਪ ਸਿੰਘ ਨਿੱਝਰ ਦੇ ਇਕ ਪੁਰਾਣੇ ਸਾਥੀ ਨੂੰ ਪਠਾਨਕੋਟ ਪੁਲਸ ਨੇ ਲੁਧਿਆਣਾ ਤੋਂ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਕ ਉਸ 'ਤੇ ਪਠਾਨਕੋਟ ਦੀ ਧਾਰਮਿਕ ਸੰਸਥਾ ਨਾਲ ਜੁੜੇ ਇਕ ਆਗੂ ਤੇ ਉਸ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਇਲਜ਼ਾਮ ਸੀ। 

ਇਹ ਵੀ ਪੜ੍ਹੋ- ਪੰਜਾਬ ਹਰਿਆਣਾ ਹਾਈਕੋਰਟ ਸਖ਼ਤ, ਕਿਹਾ- ਲਾਰੈਂਸ ਦੇ ਇੰਟਰਵਿਊ ਨੂੰ ਪ੍ਰਕਾਸ਼ਿਤ ਕਰਨ 'ਤੇ ਕੀਤੀ ਜਾਵੇ ਕਾਰਵਾਈ

ਜਾਣਕਾਰੀ ਮੁਤਾਬਕ ਗ੍ਰਿਫ਼ਤਾਰ ਵਿਅਕਤੀ ਦਾ ਨਾਂ ਮਨਦੀਪ ਸਿੰਘ ਧਾਲੀਵਾਲ ਹੈ। ਉਹ ਪਠਾਨਕੋਟ ਦੀ ਧਾਰਮਿਕ ਸੰਸਥਾ ਨਾਲ ਜੁੜੇ ਇੱਕ ਆਗੂ ਤੇ ਉਸ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦਾ ਸੀ । ਪੁਲਸ ਨੇ ਉਸ ਪਾਸੋਂ 23 ਲੱਖ 50 ਹਜ਼ਾਰ ਰੁਪਏ, 3 ਮੋਬਾਇਲ ਫ਼ੋਨ, ਇੱਕ ਕਾਰ ਤੇ 2 ਪਾਸਪੋਰਟ ਬਰਾਮਦ ਕੀਤੇ ਹਨ। ਮਨਦੀਪ ਸਿੰਘ 'ਤੇ ਯੂਪੀਏ ਤੇ ਆਰਮਜ਼ ਐਕਟ ਦੇ ਵੀ ਕਈ ਮਾਮਲੇ ਦਰਜ ਹਨ। ਜਾਣਕਾਰੀ ਮੁਤਾਬਕ ਮੁਲਜ਼ਮ 2016 'ਚ ਕੈਨੇਡਾ ਤੋਂ ਪੰਜਾਬ ਆਇਆ ਸੀ, ਜਿਸ ਤੋਂ ਪਹਿਲਾਂ ਉਹ ਨਿੱਝਰ ਦੇ ਸੰਪਰਕ 'ਚ ਸੀ।  ਸੂਤਰਾਂ ਮੁਤਾਬਕ ਪੰਜਾਬ ਆਉਣ ਤੋਂ ਬਾਅਦ ਉਸ 'ਤੇ ਦੇਸ਼ ਵਿਰੋਧੀ ਗਤੀਵਿਧੀਆਂ ਨੂੰ ਅੰਜਾਮ ਦੇਣ ਦੇ ਦੋਸ਼ 'ਚ ਕੇਸ ਵੀ ਦਰਜ ਕੀਤੇ ਗਏ ਸਨ, ਜਿਸ ਨੂੰ ਹੁਣ ਪੁਲਸ ਨੇ ਕਾਬੂ ਕਰ ਲਿਆ ਹੈ। ਫਿਲਹਾਲ ਪੁਲਸ ਪੂਰੇ ਮਾਮਲੇ ਦੀ ਜਾਂਚ ਵਿੱਚ ਰੁੱਝੀ ਹੋਈ ਹੈ ਤਾਂ ਜੋ ਇਹ ਪਤਾ ਲਾਇਆ ਜਾ ਸਕੇ ਕਿ ਗ੍ਰਿਫ਼ਤਾਰ ਮੁਲਜ਼ਮ ਕਿਸ ਮਡਿਊਲ ਦਾ ਹਿੱਸਾ ਹੈ ਤੇ ਉਸ ਦੇ ਇਰਾਦੇ ਕੀ ਹਨ।

ਇਹ ਵੀ ਪੜ੍ਹੋ- ਅਮਰੀਕਾ ਤੋਂ ਆਈ ਦੁਖਦਾਈ ਖ਼ਬਰ, ਪੰਜਾਬ ਦੇ ਕਿਸਾਨ ਆਗੂ ਦੇ ਮੁੰਡੇ ਦੀ ਦਰਦਨਾਕ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News