ਵੱਡੀ ਖ਼ਬਰ : ਮੋਸਟ ਵਾਂਟੇਡ ਖ਼ਾਲਿਸਤਾਨੀ ਆਗੂ ਲਖਬੀਰ ਸਿੰਘ ਰੋਡੇ ਦੀ ਪਾਕਿਸਤਾਨ 'ਚ ਮੌਤ
Tuesday, Dec 05, 2023 - 01:36 AM (IST)
ਚੰਡੀਗੜ੍ਹ (ਏਜੰਸੀ) : ‘ਮੋਸਟ ਵਾਂਟੇਡ’ ਖ਼ਾਲਿਸਤਾਨੀ ਆਗੂ ਅਤੇ ਇੰਟਰਨੈਸ਼ਨਲ ਸਿੱਖ ਯੂਥ ਫੈੱਡਰੇਸ਼ਨ (ISYF) ਦੇ ਮੁਖੀ ਭਾਈ ਲਖਬੀਰ ਸਿੰਘ ਰੋਡੇ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਸਮਝਿਆ ਜਾਂਦਾ ਹੈ ਕਿ ਉਹ ਆਪਣੇ ਆਖਰੀ ਸਮੇਂ ਦੌਰਾਨ ਪਾਕਿਸਤਾਨ ਵਿੱਚ ਸੀ। ਕੱਟੜਪੰਥੀ ਸਮਰਥਕਾਂ ਨੇ ਦੱਸਿਆ ਕਿ ਰੋਡੇ ਦੀ ਮੌਤ 2 ਦਸੰਬਰ ਨੂੰ ਹੋਈ ਸੀ ਅਤੇ ਅੰਤਿਮ ਸੰਸਕਾਰ ਸਿੱਖ ਰਵਾਇਤਾਂ ਅਨੁਸਾਰ ਕੀਤਾ ਗਿਆ ਸੀ। ਇਹ ਵੀ ਪਤਾ ਲੱਗਾ ਹੈ ਕਿ ਕੈਨੇਡਾ 'ਚ ਉਸ ਦੇ ਪਰਿਵਾਰ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ। ਲਖਬੀਰ ਸਿੰਘ ਰੋਡੇ ਜਰਨੈਲ ਸਿੰਘ ਭਿੰਡਰਾਂਵਾਲੇ ਦੇ ਭਤੀਜੇ ਅਤੇ ਜਸਬੀਰ ਸਿੰਘ ਰੋਡੇ ਦੇ ਵੱਡੇ ਭਰਾ ਸਨ।
ਇਹ ਵੀ ਪੜ੍ਹੋ : ਪੁਲਸ ਦੀ ਵਰਦੀ 'ਚ ਕਰ ਗਏ ਕਾਂਡ, ਪੌਣੇ 2 ਕਰੋੜ ਦੇ ਗਹਿਣੇ ਲੁੱਟ ਕੇ ਹੋਏ ਫਰਾਰ
ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨਆਈਏ) ਨੇ ਬੁੱਧਵਾਰ ਨੂੰ ਅਕਤੂਬਰ ਮਹੀਨੇ ਮੋਗਾ 'ਚ ਇਕ ਛਾਪੇਮਾਰੀ ਤੋਂ ਬਾਅਦ ਖ਼ਾਲਿਸਤਾਨੀ ਅੱਤਵਾਦੀ ਲਖਬੀਰ ਸਿੰਘ ਰੋਡੇ ਦੀਆਂ ਜਾਇਦਾਦਾਂ ਜ਼ਬਤ ਕਰ ਲਈਆਂ ਸਨ। ਰੋਡੇ RDX ਹਥਿਆਰਾਂ ਅਤੇ ਵਿਸਫੋਟਕਾਂ ਦੀ ਤਸਕਰੀ, ਨਵੀਂ ਦਿੱਲੀ 'ਚ ਸਰਕਾਰੀ ਨੇਤਾਵਾਂ 'ਤੇ ਹਮਲਾ ਕਰਨ ਦੀ ਸਾਜ਼ਿਸ਼ ਅਤੇ ਪੰਜਾਬ ਵਿੱਚ ਨਫ਼ਰਤ ਫੈਲਾਉਣ ਸਮੇਤ ਕਈ ਮਾਮਲਿਆਂ 'ਚ ਭਾਰਤ ਸਰਕਾਰ ਨੂੰ ਲੋੜੀਂਦਾ ਸੀ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8