CM ਮਾਨ ਦੀ ਜਲੰਧਰ ਫੇਰੀ ਤੋਂ ਪਹਿਲਾਂ BMC ਚੌਂਕ ’ਚ ਲਿਖੇ ਮਿਲੇ ਖਾਲਿਸਤਾਨੀ ਨਾਅਰੇ, ਅਲਰਟ ’ਤੇ ਪੁਲਸ

Sunday, Aug 28, 2022 - 05:11 PM (IST)

CM ਮਾਨ ਦੀ ਜਲੰਧਰ ਫੇਰੀ ਤੋਂ ਪਹਿਲਾਂ BMC ਚੌਂਕ ’ਚ ਲਿਖੇ ਮਿਲੇ ਖਾਲਿਸਤਾਨੀ ਨਾਅਰੇ, ਅਲਰਟ ’ਤੇ ਪੁਲਸ

ਜਲੰਧਰ (ਸੋਨੂੰ)- ਪੰਜਾਬ ਸਰਕਾਰ ਵੱਲੋਂ 29 ਅਗਸਤ ਨੂੰ ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਸ਼ੁਰੂਆਤ ਹੋਣ ਜਾ ਰਹੀ ਹੈ। ਇਸ ਮੌਕੇ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜਲੰਧਰ ’ਚ ਸ਼ਿਰਕਤ ਕਰਨਗੇ। ਉਨ੍ਹਾਂ ਦੀ ਫੇਰੀ ਨੂੰ ਲੈ ਕੇ ਪੁਲਸ ਨੂੰ ਅਲਰਟ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਸਖ਼ਤ ਸੁਰੱਖਿਆ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਦਰਮਿਆਨ ਮੁੱਖ ਮੰਤਰੀ ਭਗਵੰਤ ਮਾਨ ਦੇ ਆਉਣ ਤੋਂ ਇਕ ਦਿਨ ਪਹਿਲਾਂ ਹੀ ਬੀ. ਐੱਮ. ਸੀ. ਚੌਂਕ ’ਚ ਖਾਲਿਸਤਾਨੀ ਨਾਅਰੇ ਲਿਖੇ ਮਿਲੇ ਹਨ। 

ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਮੁੱਖ ਮੰਤਰੀ ਭਗਵੰਤ ਮਾਨ ਦੇ ਆਉਣ ਤੋਂ ਪਹਿਲਾਂ ਸਿੱਖ ਫਾਰ ਜਸਟਿਸ ਵੱਲੋਂ ਬੀ. ਐੱਮ. ਸੀ. ਚੌਂਕ ’ਚ ਖਾਲਿਸਤਾਨੀ ਨਾਅਰੇ ਲਿਖੇ ਗਏ। ਉਥੇ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਲੱਗੇ ਪੋਸਟਰ 'ਤੇ ਚਿਹਰੇ 'ਤੇ ਲਾਲ ਨਿਸ਼ਾਨ ਲੱਗੇ ਮਿਲੇ ਹਨ। ਮੁਲਜ਼ਮਾਂ ਨੇ ਸਾਬਕਾ ਮੁੱਖ ਮੰਤਰੀ ਮਰਹੂਮ ਬੇਅੰਤ ਸਿੰਘ ਦੇ ਬੁੱਤ ਉੱਪਰ ਲੱਗੇ ਸ਼ੀਸ਼ੇ 'ਤੇ ਖਾਲਿਸਤਾਨੀ ਨਾਅਰੇ ਵੀ ਲਿਖੇ ਹਨ।

PunjabKesari

ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਕਾਲੇ ਰੰਗ ਦਾ ਛਿੜਕਾਅ ਕਰਕੇ ਲਿਖੇ ਨਾਅਰੇ ਮਿਟਾਏ ਗਏ। ਪੁਲਸ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਨੇੜਲੇ ਇਲਾਕਿਆਂ ਵਿੱਚ ਸੀ. ਸੀ. ਟੀ. ਵੀ. ਫੁਟੇਜ ਵੀ ਚੈਕ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਸਿੱਖ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪੰਨੂੰ ਹਨ। ਸੂਚਨਾ ਮਿਲਦੇ ਹੀ ਮੌਕੇ ’ਤੇ ਪਹੁੰਚੀ ਪੁਲਸ ਨੇ ਨਾਅਰਿਆਂ ਨੂੰ ਸਾਫ਼ ਕਰਨ ਦਾ ਮੋਰਚਾ ਸੰਭਾਲਿਆ ਅਤੇ ਨਾਅਰਿਆਂ ਨੂੰ ਸਾਫ਼ ਕੀਤਾ। ਪੁਲਸ ਵੱਲੋਂ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ: ਕੱਲ੍ਹ ਜਲੰਧਰ ਦੇ ਇਨ੍ਹਾਂ ਰੂਟਾਂ 'ਤੇ ਰਹੇਗੀ ਆਵਾਜਾਈ ਦੀ ਪਾਬੰਦੀ, ਜਾਣੋ ਕੀ ਹੈ ਕਾਰਨ

ਦੱਸ ਦੇਈਏ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਪ੍ਰੋਗਰਾਮ ’ਚ ਭਗਵੰਤ ਮਾਨ ਸ਼ਿਰਕਤ ਕਰਨਗੇ। ਇਸ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਡੇ ਪੱਧਰ ’ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਰਾਸ਼ਟਰੀ ਖੇਡ ਦਿਵਸ ਮੌਕੇ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ’ਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਸ ਦਾ ਸ਼ੁੱਭ ਆਰੰਭ ਕੀਤਾ ਜਾਵੇਗਾ। ਇਸ ਮੌਕੇ ਨੂੰ ਖ਼ਰਾਬ ਕਰਨ ਲਈ ਅਤੇ ਲੋਕਾਂ ’ਚ ਦਹਿਸ਼ਤ ਦਾ ਮਾਹੌਲ ਬਣਾਉਣ ਲਈ ਸਿੱਖ ਫਾਰ ਜਸਟਿਸ ਨੇ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ। ਜਲੰਧਰ 'ਚ ਵੀ ਕਈ ਵਾਰ ਅਜਿਹੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ। ਜੂਨ ਮਹੀਨੇ ਵਿਚ ਵੀ ਸਭ ਤੋਂ ਸੁਰੱਖਿਅਤ ਮੰਨੀ ਜਾਂਦੀ ਪੰਜਾਬ ਆਰਮਡ ਪੁਲਸ (ਪੀ.ਏ.ਪੀ) ਦੀਆਂ ਕੰਧਾਂ ਉੱਤੇ ਖਾਲਿਸਤਾਨ ਦੇ ਨਾਅਰੇ ਲਿਖੇ ਗਏ ਸਨ। ਨਾਅਰੇ ਲਿਖਣ ਵਾਲੇ ਨੇ ਸਾਕਾ ਨੀਲਾ ਤਾਰਾ ਦੀ ਤਾਰੀਖ਼ ਵੀ ਲਿਖੀ ਸੀ।

ਇਹ ਵੀ ਪੜ੍ਹੋ: ਭੋਗਪੁਰ 'ਚ ਵੱਡੀ ਵਾਰਦਾਤ, ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News