PM ਮੋਦੀ ਦੀ ਰੈਲੀ ਤੋਂ ਪਹਿਲਾਂ ਪਟਿਆਲਾ ''ਚ ਲਿਖੇ ਖ਼ਾਲਿਸਤਾਨੀ ਨਾਅਰੇ! ਗੁਰਪਤਵੰਤ ਪੰਨੂ ਨੇ ਜਾਰੀ ਕੀਤੀ ਵੀਡੀਓ

Wednesday, May 22, 2024 - 09:39 AM (IST)

PM ਮੋਦੀ ਦੀ ਰੈਲੀ ਤੋਂ ਪਹਿਲਾਂ ਪਟਿਆਲਾ ''ਚ ਲਿਖੇ ਖ਼ਾਲਿਸਤਾਨੀ ਨਾਅਰੇ! ਗੁਰਪਤਵੰਤ ਪੰਨੂ ਨੇ ਜਾਰੀ ਕੀਤੀ ਵੀਡੀਓ

ਪਟਿਆਲਾ (ਬਲਜਿੰਦਰ): ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਦੌਰੇ 'ਤੇ ਆ ਰਹੇ ਹਨ। ਉਹ ਭਲਕੇ ਪਟਿਆਲਾ ਵਿਖੇ ਚੋਣ ਰੈਲੀ ਕਰਨਗੇ। ਉਸ ਤੋਂ ਪਹਿਲਾਂ ਪਟਿਆਲਾ ਵਿਚ ਖ਼ਾਲਿਸਤਾਨੀ ਨਾਅਰੇ ਲਿਖੇ ਗਏ ਹਨ। ਵਿਦੇਸ਼ ਬੈਠੇ ਅੱਤਵਾਦੀ ਗੁਰਪਤਵੰਤ ਪੰਨੂ ਨੇ ਇਸ ਬਾਰੇ ਇਕ ਵੀਡੀਓ ਵੀ ਸਾਂਝੀ ਕੀਤੀ ਹੈ। 

PunjabKesari

ਇਹ ਖ਼ਬਰ ਵੀ ਪੜ੍ਹੋ - ਸ੍ਰੀ ਦਰਬਾਰ ਸਾਹਿਬ ਜਾ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ! ਬੱਸ ਦੇ ਉੱਡ ਗਏ ਪਰਖੱਚੇ, 2 ਸ਼ਰਧਾਲੂਆਂ ਦੀ ਮੌਤ

ਵੀਡੀਓ ਸੰਦੇਸ਼ ਵਿਚ 'ਸਿੱਖਸ ਫ਼ਾਰ ਜਸਟਿਸ' ਦੇ ਆਗੂ ਗੁਰਪਤਵੰਤ ਪੰਨੂ ਨੇ ਕਿਹਾ ਹੈ ਕਿ ਨਰਿੰਦਰ ਮੋਦੀ ਦੇ ਪਟਿਆਲੇ ਆਉਣ ਤੋਂ ਪਹਿਲਾਂ ਖ਼ਾਲਿਸਤਾਨ ਰੈਫ਼ਰੈਂਡਮ ਦੇ ਕਾਰਕੁੰਨਾਂ ਨੇ ਪੰਜਾਬ ਦੇ ਕਿਸਾਨਾਂ ਦੀ ਅਵਾਜ਼ ਬੁਲੰਦ ਕਰਨ ਲਈ ਮਿਨੀ ਸਕੱਤਰੇਤ ਪਟਿਆਲੇ ਦੇ ਨੇੜੇ ਪੰਜਾਬ ਕਿਰਤ ਵਿਭਾਗ ਦੇ ਦਫ਼ਤਰ ਖ਼ਾਲਿਸਤਾਨ ਦਾ ਝੰਡਾ ਚੜ੍ਹਾ ਦਿੱਤਾ ਹੈ। 

PunjabKesari

ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 2 ਦਿਨਾ ਪੰਜਾਬ ਦੌਰੇ 'ਤੇ ਆ ਰਹੇ ਹਨ। PM ਮੋਦੀ 23 ਮਈ ਨੂੰ ਪਟਿਆਲਾ ਦੇ ਪੋਲੋ ਗ੍ਰਾਊਂਡ ਵਿਚ ਭਾਜਪਾ ਉਮੀਦਵਾਰ ਪਰਨੀਤ ਕੌਰ ਦੇ ਹੱਕ ਵਿਚ ਚੋਣ ਰੈਲੀ ਕਰਨਗੇ। ਉਸ ਤੋਂ ਅਗਲੇ ਦਿਨ ਪ੍ਰਧਾਨ ਮੰਤਰੀ ਜਲੰਧਰ ਤੋਂ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਅਤੇ ਗੁਰਦਾਸਪੁਰ ਤੋਂ ਉਮੀਦਵਾਰ ਦਿਨੇਸ਼ ਬੱਬੂ ਦੇ ਹੱਕ ਵਿਚ ਚੋਣ ਰੈਲੀ ਨੂੰ ਸੰਬੋਧਨ ਕਰਨਗੇ। 

PunjabKesari

ਇਹ ਖ਼ਬਰ ਵੀ ਪੜ੍ਹੋ - ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ! ਸਾਬਕਾ ਵਿਧਾਇਕ ਨੇ ਫੜਿਆ 'ਆਪ' ਦਾ ਪੱਲਾ

ਸੁਰੱਖਿਆ ਦੇ ਕੀਤੇ ਗਏ ਪੁਖ਼ਤਾ ਪ੍ਰਬੰਧ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੌਰੇ ਨੂੰ ਲੈ ਕੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੀ ਸੁਰੱਖਿਆ ਵਿਚ ਪੰਜਾਬ ਪੁਲਸ ਦੇ ਕੁੱਲ 4200 ਮੁਲਾਜ਼ਮ ਤੇ ਅਧਿਕਾਰੀ ਸ਼ਾਮਲ ਹੋਣਗੇ। ਇਸੇ ਤਰ੍ਹਾਂ 9 ਆਈ.ਜੀ.-ਡੀ.ਆਈ.ਜੀ. ਤੇ ਹੋਰ ਐੱਸ.ਪੀ. ਤੇ ਐੱਸ.ਐੱਸ.ਪੀ. ਪੱਧਰ ਦੇ ਅਧਿਕਾਰੀ ਵੀ ਤਾਇਨਾਤ ਰਹਿਣਗੇ। ਇਸ ਤੋਂ ਇਲਾਵਾ ਗੁਜਰਾਤ ਪੁਲਸ ਦੀਆਂ ਟੀਮਾਂ ਪਹਿਲਾਂ ਹੀ ਪੰਜਾਬ ਆ ਚੁੱਕੀਆਂ ਹਨ। ਇਸ ਦੇ ਨਾਲ ਹੀ ਰੈਲੀ ਵਾਲੀ ਜਗ੍ਹਾ 'ਤੇ AI ਕੈਮਰਿਆਂ ਨਾਲ ਵਿਸ਼ੇਸ਼ ਤੌਰ 'ਤੇ ਨਿਗ੍ਹਾ ਰੱਖੀ ਜਾਵੇਗੀ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

Anmol Tagra

Content Editor

Related News