ਫਿਰੋਜ਼ਪੁਰ ਵਿਖੇ ਸ਼ਹੀਦ ਭਗਤ ਸਿੰਘ ਦੇ ਬੁੱਤ ਕੋਲ ਲਿਖੇ ਖਾਲਿਸਤਾਨ ਪੱਖੀ ਨਾਅਰੇ
Friday, Jul 22, 2022 - 12:36 PM (IST)
ਫਿਰੋਜ਼ਪੁਰ : ਖਾਲਿਸਤਾਨ ਦੇ ਨਾਅਰੇ ਲਿਖਣ ਵਾਲੇ ਸ਼ਰਾਰਤੀ ਅਨਸਰਾਂ ਵੱਲੋਂ ਸੂਬੇ ਦੇ ਵੱਖ-ਵੱਖ ਥਾਵਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਜਾ ਰਹੇ ਹਨ। ਅਜਿਹੀ ਜਾਣਕਾਰੀ ਫਿਰੋਜ਼ਪੁਰ ਦੇ ਕਸਬਾ ਮੁਦਕੀ ਦੇ ਇਕ ਪਿੰਡ ਤੋਂ ਸਾਹਮਣੇ ਆਈ ਹੈ, ਜਿੱਥੇ ਸ਼ਹੀਦ ਭਗਤ ਸਿੰਘ ਦੇ ਬੁੱਤ ਕੋਲ ਖਾਲਿਸਤਾਨੀ ਨਾਅਰੇ ਲਿਖੇ ਗਏ ਹਨ। ਜਾਣਕਾਰੀ ਮੁਤਾਬਕ ਪਿੰਡ ਦੀ ਸੜਕ 'ਤੇ ਸ਼ਹੀਦ ਭਗਤ ਸਿੰਘ ਦਾ ਬੁੱਤ ਲਗਾ ਹੋਇਆ ਹੈ , ਜਿਸ ਦੇ ਨਾਲ ਜਾਂਦੀ ਸੜਕ ਦੇ ਡਿਵਾਇਡਰ 'ਤੇ ਇਹ ਖਾਲਿਸਤਾਨ ਪੱਖੀ ਨਾਅਰੇ ਲਿਖੇ ਗਏ ਹਨ।
ਇਹ ਵੀ ਪੜ੍ਹੋ- ਬਿਕਰਮ ਮਜੀਠੀਆ ਦਾ ਕੇਸ ਨਵੀਂ ਬੈਂਚ ਨੂੰ ਰੈਫ਼ਰ, 29 ਜੁਲਾਈ ਨੂੰ ਹੋਵੇਗੀ ਸੁਣਵਾਈ
ਇਸ ਸੰਬੰਧੀ ਜਾਣਕਾਰੀ ਮਿਲਣ 'ਤੇ ਪੁਲਸ ਨੇ ਮੌਕੇ 'ਤੇ ਆ ਕੇ ਜਾਂਚ ਕੀਤੀ ਅਤੇ ਨਾਅਰੇ ਮਟਾ ਦਿੱਤੇ ਗਏ ਹਨ। ਪੁਲਸ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਫਿਲਹਾਲ ਇਸ ਬਾਰੇ ਸਖ਼ਤੀ ਨਾਲ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਨਾਅਰੇ ਲਿਖਣ ਵਾਲਿਆਂ ਦੀ ਪੁਲਸ ਵੱਲੋਂ ਭਾਲ ਵੀ ਸ਼ੁਰੂ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਕੁਝ ਸਮਾਂ ਪਹਿਲਾਂ ਸੰਗਰੂਰ, ਜਲੰਧਰ, ਹੁਸ਼ਿਆਰਪੁਰ ਸਮੇਤ ਸੂਬੇ ਦੇ ਹੋਰ ਵੀ ਥਾਵਾਂ 'ਤੇ ਅਜਿਹੇ ਹੀ ਨਾਅਰੇ ਲਿਖੇ ਗਏ ਸਨ। ਦਿਨ-ਬ-ਦਿਨ ਇਹ ਨਾਅਰੇ ਲਿਖਣ ਵਾਲੇ ਸ਼ਰਾਰਤੀ ਅਨਸਰ ਇਸ ਘਟਨਾ ਨੂੰ ਅੰਜਾਮ ਦੇ ਰਹੇ ਹਨ, ਜਿਨ੍ਹਾਂ 'ਤੇ ਸ਼ਿਕੰਜਾ ਕੱਸਣ ਲਈ ਪੁਲਸ ਵੀ ਸਖ਼ਤੀ ਨਾਲ ਕਾਰਵਾਈ ਕਰ ਰਹੀ ਹੈ।
ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।