ਖਾਲਿਸਤਾਨੀ ਸਮਰਥਕ ਚਾਵਲਾ ਨੇ ਪਾਕਿ ਨੂੰ ਸਿੱਖਾਂ ਲਈ ਦੱਸਿਆ ਸਭ ਤੋਂ ਸੁਰੱਖਿਅਤ ਦੇਸ਼
Monday, Aug 23, 2021 - 10:01 AM (IST)
ਗੁਰਦਾਸਪੁਰ/ਪਾਕਿਸਤਾਨ (ਜ. ਬ.) - ਪਾਕਿਸਤਾਨ ’ਚ ਰਹਿਣ ਵਾਲੇ ਖਾਲਿਸਤਾਨ ਸਮਰਥਕ ਗੋਪਾਲ ਸਿੰਘ ਚਾਵਲਾ ਨੇ ਅਫਗਾਨਿਸਤਾਨ ’ਚ ਤਾਲਿਬਾਨ ਹਕੂਮਤ ਸਥਾਪਤ ਹੋਣ ਦਾ ਸਵਾਗਤ ਕਰਦੇ ਹੋਏ ਤਾਲਿਬਾਨ ਨੇਤਾਵਾਂ ਨੂੰ ਵਿਸ਼ੇਸ਼ ਤੌਰ ’ਤੇ ਵਧਾਈ ਦਿੱਤੀ। ਇਸ ਦੌਰਾਨ ਉਨ੍ਹਾਂ ਨੇ ਅਫਗਾਨਿਸਤਾਨ ’ਚ ਰਹਿਣ ਵਾਲੇ ਸਿੱਖਾਂ ਨੂੰ ਕਿਹਾ ਕਿ ਇਹ ਜਦੋਂ ਵੀ ਅਫਗਾਨਿਸਤਾਨ ਛੱਡਣਾ ਚਾਹੁੰਦੇ ਹਨ ਤਾਂ ਫਿਰ ਇਹ ਪਾਕਿਸਤਾਨ ਆ ਜਾਣ, ਕਿਉਂਕਿ ਪਾਕਿਸਤਾਨ ਵਿੱਚ ਸਿੱਖ ਪੂਰੀ ਤਰ੍ਹਾਂ ਸੁਰੱਖਿਅਤ ਹੈ।
ਪੜ੍ਹੋ ਇਹ ਵੀ ਖ਼ਬਰ - ਵਿਆਹੁਤਾ ਜਨਾਨੀ ਦੀ ਭੇਤਭਰੇ ਹਾਲਾਤ ’ਚ ਮੌਤ, ਪਿਓ ਨੇ ਰੋਂਦਿਆਂ ਕਿਹਾ-ਧੀ ਦਾ ਹੋਇਆ ਕਤਲ (ਵੀਡੀਓ)
ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਜਮਾਤ-ਉਲ-ਦਾਅਵਾ ਅੱਤਵਾਦੀ ਸੰਗਠਨ ਦੇ ਚੀਫ ਹਾਫਿਜ਼ ਸੈਯਦ ਦੇ ਨਜ਼ਦੀਕੀ ਮੰਨੇ ਜਾਣ ਵਾਲੇ ਗੋਪਾਲ ਸਿੰਘ ਚਾਵਲਾ ਨੇ ਅਫਗਾਨਿਸਤਾਨ ਵਿੱਚ ਰਹਿਣ ਵਾਲੇ ਸਿੱਖ ਫਿਰਕੇ ਦੇ ਲੋਕਾਂ ਨੂੰ ਕਿਹਾ ਕਿ ਉਹ ਅਫਗਾਨਿਸਤਾਨ ਨਾ ਛੱਡਣ, ਕਿਉਂਕਿ ਤਾਲਿਬਾਨ ਸ਼ੁਰੂ ਤੋਂ ਹੀ ਸਿੱਖਾਂ ਦੇ ਹਮਦਰਦ ਹੈ। ਉਨ੍ਹਾਂ ਨੇ ਕਿਹਾ ਕਿ ਸਿੱਖਾਂ ਨੂੰ ਉੱਥੇ ਕਿਸੇ ਤਰ੍ਹਾਂ ਦਾ ਕੋਈ ਖ਼ਤਰਾ ਨਹੀਂ ਹੈ।
ਪੜ੍ਹੋ ਇਹ ਵੀ ਖ਼ਬਰ - ਜਜ਼ਬੇ ਨੂੰ ਸਲਾਮ! ਮਾਂ-ਪਿਓ ਦੀ ਮੌਤ ਮਗਰੋਂ 13 ਸਾਲਾ ਦੀਪਕ ਰੇਹੜੀ ਲਗਾ ਕੇ ਪੂਰੇ ਕਰ ਰਿਹਾ ਆਪਣੇ ਸੁਫ਼ਨੇ (ਵੀਡੀਓ)