Big News : ਖਾਲਿਸਤਾਨ ਲਿਬਰੇਸ਼ਨ ਫੋਰਸ ਦੇ ਮੁਖੀ ਅਵਤਾਰ ਸਿੰਘ ਖੰਡਾ ਨੂੰ ਦਿੱਤਾ ਗਿਆ ਜ਼ਹਿਰ

Wednesday, Jun 14, 2023 - 10:32 PM (IST)

Big News : ਖਾਲਿਸਤਾਨ ਲਿਬਰੇਸ਼ਨ ਫੋਰਸ ਦੇ ਮੁਖੀ ਅਵਤਾਰ ਸਿੰਘ ਖੰਡਾ ਨੂੰ ਦਿੱਤਾ ਗਿਆ ਜ਼ਹਿਰ

ਇੰਟਰਨੈਸ਼ਨਲ ਡੈਸਕ : ਵਿਦੇਸ਼ ਤੋਂ ਇਕ ਵੱਡੀ ਖ਼ਬਰ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਕ ਚੋਟੀ ਦੇ ਖਾਲਿਸਤਾਨੀ ਅੱਤਵਾਦੀ, ਜੋ ਖਾਲਿਸਤਾਨ ਲਿਬਰੇਸ਼ਨ ਫੋਰਸ (KLF) ਦਾ ਮੁਖੀ ਰਹਿ ਚੁੱਕਾ ਹੈ ਅਤੇ ਬੰਬ ਬਣਾਉਣ 'ਚ ਵੀ ਮਾਹਿਰ ਸੀ, ਨੂੰ ਯੂ.ਕੇ. 'ਚ ਸ਼ੱਕੀ ਹਾਲਾਤ 'ਚ ਜ਼ਹਿਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ।

ਖਾਲਿਸਤਾਨੀ ਅੱਤਵਾਦੀ ਅਵਤਾਰ ਸਿੰਘ ਖੰਡਾ, ਜੋ ਕਿ ਅੰਮ੍ਰਿਤਪਾਲ ਦੇ ਕਰੀਬੀ ਰਹਿ ਚੁੱਕਾ ਹੈ, ਨੂੰ ਯੂ.ਕੇ. ਵਿੱਚ ਸ਼ੱਕੀ ਹਾਲਤ 'ਚ ਜ਼ਹਿਰ ਦਿੱਤਾ ਗਿਆ ਹੈ। ਖੰਡਾ ਉਹੀ ਅੱਤਵਾਦੀ ਹੈ, ਜਿਸ ਨੇ ਅੰਮ੍ਰਿਤਪਾਲ ਨੂੰ 37 ਦਿਨਾਂ ਤੱਕ ਲੁਕਣ ਵਿੱਚ ਮਦਦ ਕੀਤੀ ਸੀ। ਖੰਡਾ ਅੰਮ੍ਰਿਤਪਾਲ ਦਾ ਕਾਫੀ ਕਰੀਬੀ ਰਿਹਾ ਹੈ।

ਇਹ ਵੀ ਪੜ੍ਹੋ : ਵਿਜੀਲੈਂਸ ਵੱਲੋਂ ਰਿਸ਼ਵਤ ਲੈਣ ਦੇ ਦੋਸ਼ 'ਚ 2 ਪੁਲਸ ਕਰਮਚਾਰੀਆਂ ਸਮੇਤ CIA ਸਟਾਫ਼ ਇੰਚਾਰਜ ਕਾਬੂ

ਜ਼ਿਕਰਯੋਗ ਹੈ ਕਿ ਅਵਤਾਰ ਸਿੰਘ ਖੰਡਾ ਨੇ ਲੰਡਨ 'ਚ ਭਾਰਤੀ ਹਾਈ ਕਮਿਸ਼ਨ ਵਿੱਚ ਵੀ ਭੰਨਤੋੜ ਕੀਤੀ ਸੀ। ਲੰਡਨ ਸਥਿਤ ਭਾਰਤੀ ਦੂਤਘਰ ਦੇ ਬਾਹਰ ਤਿਰੰਗਾ ਉਤਾਰਨ ਦੇ ਆਰੋਪ 'ਚ ਵੀ ਖੰਡਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News