ਸ਼ਰਾਬ ਪੀਣ ਨਾਲ ਵਿਅਕਤੀ ਦੀ ਮੌਤ

11/04/2019 10:57:41 AM

ਖਾਲੜਾ/ਭਿੱਖੀਵਿੰਡ (ਭਾਟੀਆ) : ਕਸਬਾ ਖਾਲੜਾ ਤੋਂ ਥੋੜ੍ਹੀ ਦੂਰ ਪੈਂਦੇ ਪਿੰਡ ਮਾੜੀਮੇਘਾ ਵਿਖੇ ਬੀਤੇ ਰਾਤ ਇਕ ਵਿਅਕਤੀ ਦੀ ਸ਼ਰਾਬ ਪੀਣ ਦੇ ਨਾਲ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਹਰਜੀਤ ਸਿੰਘ ਪੁੱਤਰ ਹਰਭਜਨ ਸਿੰਘ (31) ਦੇ ਭਰਾ ਸੁਰਜੀਤ ਸਿੰਘ ਨੇ ਦੱਸਿਆ ਕਿ ਹਰਜੀਤ ਸਿੰਘ ਜੋ ਕੇ ਡਰਾਈਵਰੀ ਦਾ ਕੰਮ ਕਰਦਾ ਸੀ ਤੇ ਉਹ ਦੀਵਾਲੀ ਵਾਲੇ ਦਿਨ ਦਾ ਇੱਥੇ ਆਇਆ ਹੋਇਆ ਸੀ ਤੇ ਉਦੋਂ ਤੋਂ ਲਗਾਤਾਰ ਸ਼ਰਾਬ ਪੀ ਰਿਹਾ ਸੀ। ਬੀਤੇ ਕੱਲ ਉਸ ਨੇ ਸਵੇਰੇ ਹੀ ਜ਼ਿਆਦਾ ਸ਼ਰਾਬ ਪੀ ਲਈ, ਜਿਸ ਕਾਰਨ ਉਸ ਦੀ ਹਾਲਤ ਖਰਾਬ ਹੋ ਗਈ ਅਤੇ ਉਸ ਨੂੰ ਭਿੱਖੀਵਿੰਡ ਦੇ ਪ੍ਰਾਈਵੇਟ ਹਸਪਤਾਲ ਵਿਖੇ ਲਿਜਾਇਆ ਗਿਆ। ਜਿਥੇ ਡਾਕਟਰਾਂ ਵਲੋਂ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਗਿਆ। ਮ੍ਰਿਤਕ ਹਰਜੀਤ ਸਿੰਘ ਆਪਣੇ ਪਿੱਛੇ ਦੋ ਲੜਕੇ ਤੇ ਦੋ ਲੜਕੀਆਂ ਸਮੇਤ ਆਪਣੀ ਪਤਨੀ ਛੱਡ ਗਿਆ ਹੈ।

ਇਸ ਸਬੰਧੀ ਜਦੋਂ ਥਾਣਾ ਖਾਲੜਾ ਦੇ ਐੱਸ. ਐੱਚ. ਓ. ਹਰਪ੍ਰੀਤ ਸਿੰਘ ਨੇ ਕਿਹਾ ਕਿ ਮ੍ਰਿਤਕ ਦੇ ਪਰਿਵਾਰ ਨੇ ਦੱਸਿਆ ਕਿ ਉਹ ਸ਼ਰਾਬ ਪੀਣ ਦਾ ਆਦੀ ਸੀ, ਜਿਸ ਦੀ ਜ਼ਿਆਦਾ ਸ਼ਰਾਬ ਪੀਣ ਕਾਰਣ ਮੌਤ ਹੋਈ ਹੈ। ਉਨ੍ਹਾਂ ਕਿਹਾ ਕਿ ਅਸੀਂ ਕੋਈ ਕਾਰਵਾਈ ਨਹੀਂ ਕਰਵਾਉਣੀ ਚਾਹੁੰਦੇ ਸਾਨੂੰ ਕਿਸੇ 'ਤੇ ਕੋਈ ਸ਼ੱਕ ਨਹੀਂ ਹੈ।


Baljeet Kaur

Content Editor

Related News