ਖਾਲੜਾ ਦੀ ਨਹਿਰ ’ਚੋਂ ਬਰਾਮਦ ਹੋਈ ਗਲੀ-ਸੜੀ ਅਣਪਛਾਤੀ ਲਾਸ਼, ਫੈਲੀ ਸਨਸਨੀ

06/23/2022 6:59:02 PM

ਖਾਲੜਾ (ਭਾਟੀਆ) - ਥਾਣਾ ਖਾਲੜਾ ਦੀ ਪੁਲਸ ਨੂੰ ਡਿਫੈਂਸ ਨਹਿਰ ਵਿਚੋਂ ਇਕ ਅਣਪਛਾਤੀ ਲਾਸ਼ ਬਰਾਮਦ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਥਾਣਾ ਖਾਲੜਾ ਦੇ ਮੁਖੀ ਨਰਿੰਦਰ ਸਿੰਘ ਢੋਟੀ ਅਤੇ ਸਬ ਡਵੀਜ਼ਨ ਭਿੱਖੀਵਿੰਡ ਦੇ ਡੀ.ਐੱਸ.ਪੀ ਤਰਸੇਮ ਮਸੀਹ ਮੌਕੇ ’ਤੇ ਪੁੱਜੇ। ਡੀ.ਐੱਸ.ਪੀ ਤਰਸੇਮ ਮਸੀਹ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੰਦੀਪ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਖਾਲੜਾ ਵਲੋਂ ਏ.ਐੱਸ.ਆਈ ਸਰਬਜੀਤ ਸਿੰਘ ਨੂੰ ਦੱਸਿਆ ਕਿ ਅਸੀਂ ਆਪਣੇ ਖੇਤਾਂ ਨੂੰ ਜਾ ਰਹੇ ਸੀ। 

ਪੜ੍ਹੋ ਇਹ ਵੀ ਖ਼ਬਰ:  ਦੁਖਦ ਖ਼ਬਰ: 3 ਦਿਨ ਤੋਂ ਲਾਪਤਾ ਅਜਨਾਲਾ ਦੇ ਨੌਜਵਾਨ ਦੀ ਮਿਲੀ ਲਾਸ਼, ਘਰ ’ਚ ਪਿਆ ਚੀਕ ਚਿਹਾੜਾ

ਇਸ ਦੌਰਾਨ ਉਨ੍ਹਾਂ ਨੇ ਵੇਖਿਆ ਕਿ ਜੂ.ਬੀ.ਡੀ.ਸੀ. ਨਹਿਰ ਦੇ ਨਵੇਂ ਬਣ ਰਹੇ ਪੁਲ ਹੇਠ ਇਕ ਅਣਪਛਾਤੀ ਲਾਸ਼ ਪਈ ਹੋਈ ਹੈ। ਸੂਚਨਾ ਮਿਲਣ ’ਤੇ ਪਹੁੰਚੀ ਪੁਲਸ ਨੇ ਧਾਰਾ 174 ਸੀ.ਆਰ.ਪੀ.ਸੀ ਤਹਿਤ ਕਾਰਵਾਈ ਕਰਦਿਆਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਪੱਟੀ ਵਿਖੇ ਭੇਜ ਦਿੱਤਾ ਹੈ। ਇਸ ਮੌਕੇ ਐੱਸ.ਐੱਚ.ਓ. ਨਰਿੰਦਰ ਸਿੰਘ ਢੋਟੀ ਨੇ ਦੱਸਿਆ ਕਿ ਡਿਫੈਂਸ ਨਹਿਰ ’ਚੋਂ ਅਣਪਛਾਤੇ ਵਿਅਕਤੀ ਦੀ ਬਰਾਮਦ ਹੋਈ ਲਾਸ਼ ਜ਼ਿਆਦਾ ਪੁਰਾਣੀ ਅਤੇ ਗਲੀ-ਸੜ ਹੋਈ ਹੈ।

ਪੜ੍ਹੋ ਇਹ ਵੀ ਖ਼ਬਰ: ਦੁਖ਼ਦ ਖ਼ਬਰ: ਪਬਜੀ ਗੇਮ ’ਚੋਂ ਹਾਰਨ ’ਤੇ 17 ਸਾਲਾ ਮੁੰਡੇ ਨੇ ਕੀਤੀ ਖ਼ੁਦਕੁਸ਼ੀ, ਮਾਪਿਆਂ ਦਾ ਸੀ ਇਕਲੌਤਾ ਪੁੱਤਰ


rajwinder kaur

Content Editor

Related News