ਖਾਲੜਾ ਵਿਖੇ ਸਾਬਕਾ ਸਰਪੰਚ ਦੇ ਮੁੰਡੇ ਦੀ ਕਰਤੂਤ ਤੋਂ ਖ਼ਫ਼ਾ 2 ਬੱਚਿਆਂ ਦੀ ਮਾਂ ਨੇ ਗਲ ਲਾਈ ਮੌਤ

Saturday, Aug 06, 2022 - 11:38 AM (IST)

ਖਾਲੜਾ ਵਿਖੇ ਸਾਬਕਾ ਸਰਪੰਚ ਦੇ ਮੁੰਡੇ ਦੀ ਕਰਤੂਤ ਤੋਂ ਖ਼ਫ਼ਾ 2 ਬੱਚਿਆਂ ਦੀ ਮਾਂ ਨੇ ਗਲ ਲਾਈ ਮੌਤ

ਭਿੱਖੀਵਿੰਡ, ਖਾਲੜਾ (ਰਮਨ) - ਕਸਬਾ ਖਾਲੜਾ ਵਿਖੇ ਇਕ ਵਿਆਹੁਤਾ ਜਨਾਨੀ ਵੱਲੋਂ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲੈਣ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੇ ਪਤੀ ਅਤੇ ਉਸ ਦੇ ਮਾਪਿਆਂ ਵੱਲੋਂ ਸਥਾਨਕ ਸਾਬਕਾ ਸਰਪੰਚ ਦੇ ਮੁੰਡੇ ’ਤੇ ਉਸ ਨੂੰ ਮਰਨ ਲਈ ਮਜਬੂਰ ਕਰਨ ਦੇ ਦੋਸ਼ ਲਗਾਏ ਗਏ ਹਨ। ਮ੍ਰਿਤਕ ਦੀ ਪਛਾਣ ਪਲਵਿੰਦਰ ਕੌਰ ਪਤਨੀ ਹਰਬੰਸ ਸਿੰਘ ਭੋਲੂ ਵਜੋਂ ਹੋਈ ਹੈ, ਜਿਸ ਦੀ ਲਾਸ਼ ਨੂੰ ਪੁਲਸ ਨੇ ਆਪਣੇ ਕਬਜ਼ੇ ’ਚ ਲੈ ਲਿਆ।

ਪੜ੍ਹੋ ਇਹ ਵੀ ਖ਼ਬਰ: ਡੇਰਾ ਬਾਬਾ ਨਾਨਕ ਤੋਂ ਦੁਖ਼ਦ ਖ਼ਬਰ: ਧੀ ਤੋਂ ਬਾਅਦ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਹੇ ਮਾਂ-ਪੁੱਤ ਦੀ ਵੀ ਹੋਈ ਮੌਤ

ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਪਲਵਿੰਦਰ ਕੌਰ ਦਾ ਵਿਆਹ ਕਰੀਬ 6 ਸਾਲ ਪਹਿਲਾਂ ਕਸਬਾ ਖਾਲੜਾ ਦੇ ਹਰਬੰਸ ਨਾਲ ਹੋਇਆ ਸੀ ਅਤੇ ਉਹ ਦੋ ਬੱਚਿਆਂ ਦੀ ਮਾਂ ਸੀ। ਉਹ ਬੀਤੇ ਦਿਨ ਆਪਣੇ ਘਰ ਅੰਦਰ ਮੌਜੂਦ ਸੀ। ਉਸਦੇ ਪਤੀ ਨੇ ਦੁਕਾਨ ਅੱਗੇ ਲੰਗਰ ਲਗਾਇਆ ਹੋਇਆ ਸੀ। ਹਰਬੰਸ ਸਿੰਘ ਅਨੁਸਾਰ ਜਦੋਂ ਉਹ ਦੁਕਾਨ ਤੋਂ ਆਪਣੇ ਘਰ ਗਿਆ ਤਾਂ ਉਸ ਦੀ ਪਤਨੀ ਦੀ ਲਾਸ਼ ਛੱਤ ਵਾਲੇ ਪੱਖੇ ਨਾਲ ਲਟਕ ਰਹੀ ਸੀ। ਰੋਲਾ ਪਾਉਣ ’ਤੇ ਆਲੇ-ਦੁਆਲੇ ਦੇ ਲੋਕ ਇਕੱਠੇ ਹੋ ਗਏ, ਜਿਨ੍ਹਾਂ ਨੇ ਮੇਰੀ ਪਤਨੀ ਦੀ ਲਾਸ਼ ਨੂੰ ਹੇਠਾਂ ਉਤਾਰਿਆ। 

ਪੜ੍ਹੋ ਇਹ ਵੀ ਖ਼ਬਰ: ਤਮਗਾ ਜਿੱਤਣ ਵਾਲੇ ਅੰਮ੍ਰਿਤਸਰ ਦੇ ਲਵਪ੍ਰੀਤ ਦੇ ਘਰ ਵਿਆਹ ਵਰਗਾ ਮਾਹੌਲ, ਢੋਲ ਦੀ ਥਾਪ ’ਤੇ ਪਏ ਭੰਗੜੇ (ਤਸਵੀਰਾਂ)

ਉਨ੍ਹਾਂ ਨੇ ਜਦੋਂ ਡਾਕਟਰ ਨੂੰ ਬੁਲਾਇਆ ਤਾਂ ਉਸ ਨੇ ਦੱਸਿਆ ਕਿ ਉਸ ਦੀ ਮੌਤ ਹੋ ਚੁੱਕੀ ਹੈ। ਹਰਬੰਸ ਨੇ ਦੋਸ਼ ਲਗਾਇਆ ਕਿ ਮੇਰੀ ਪਤਨੀ ਨੇ ਪਿੰਡ ਦੇ ਹੀ ਇੱਕ ਸਾਬਕਾ ਸਰਪੰਚ ਦੇ ਮੁੰਡੇ ਤੋ ਦੁੱਖੀ ਹੋ ਕੇ ਖ਼ੁਦਕੁਸ਼ੀ ਕੀਤੀ ਹੈ। ਉਸਨੇ ਦੋਸ਼ ਲਗਾਇਆ ਕਿ ਸਾਬਕਾ ਸਰਪੰਚ ਦਾ ਮੁੰਡਾ ਕਰੀਬ ਪਿਛਲੇ 6 ਮਹੀਨਿਆ ਤੋਂ ਮੇਰੀ ਪਤਨੀ ਨੂੰ ਤੰਗ ਪਰੇਸ਼ਾਨ ਕਰ ਰਿਹਾ ਸੀ। ਬੀਤੇ ਦਿਨ ਮੇਰੀ ਪਤਨੀ ਜਦੋਂ ਮੇਲਾ ਵੇਖਣ ਗਈ ਤਾਂ ਮੇਲੇ ਵਿੱਚ ਜਾਂਦੇ ਸਮੇਂ ਉਸ ਨੇ ਮੇਰੀ ਪਤਨੀ ਨਾਲ ਛੇੜਛਾੜ ਕੀਤੀ, ਜਿਸ ਕਾਰਨ ਉਹ ਪਰੇਸ਼ਾਨ ਸੀ। ਇਸੇ ਗਲ ਦੀ ਬੇਇੱਜ਼ਤੀ ਮਹਿਸੂਸ ਕਰਦਿਆਂ ਉਸ ਨੇ ਖ਼ੁਦਕੁਸ਼ੀ ਕਰ ਲਈ। ਹਰਬੰਸ ਨੇ ਪ੍ਰਸ਼ਾਸਨ ਤੋਂ ਸਾਬਕਾ ਸਰਪੰਚ ਦੇ ਮੁੰਡੇ ਖ਼ਿਲਾਫ਼ ਪਰਚਾ ਦਰਜ ਕਰਨ ਦੀ ਮੰਗ ਕੀਤੀ ਹੈ।  

ਪੜ੍ਹੋ ਇਹ ਵੀ ਖ਼ਬਰ: ਕੈਨੇਡਾ ’ਚ ਟਰੱਕ ਨੂੰ ਅੱਗ ਲੱਗਣ ਕਾਰਨ ਜ਼ਿੰਦਾ ਸੜਿਆ ਤਰਨਤਾਰਨ ਦਾ ਨੌਜਵਾਨ, ਜਨਵਰੀ ’ਚ ਸੀ ਵਿਆਹ

ਪਿੰਡ ਜਵੰਦਾ ਕਲਾ ਦੇ ਮੋਹਤਬਾਰ ਗੁਰਦੇਵ ਸਿੰਘ ਅਤੇ ਮ੍ਰਿਤਕ ਜਨਾਨੀ ਦੇ ਪਿਤਾ ਸੁਖਵਿੰਦਰ ਸਿੰਘ ਨੇ ਇਨ੍ਹਾਂ ਦੋਸ਼ਾਂ ਦੀ ਪੁੱਸ਼ਟੀ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਕੁੜੀ ਉਸ ਨੌਜਵਾਨ ਵੱਲੋਂ ਕੀਤੀ ਛੇੜਛਾੜ ਤੋ ਪਰੇਸ਼ਾਨ ਹੋ ਕੇ ਆਪਣੇ ਪੇਕੇ ਪਿੰਡ ਵੀ ਗਈ ਸੀ, ਜਿਸ ਨੂੰ ਅਸੀਂ ਸਮਝਾ ਕੇ ਵਾਪਸ ਭੇਜ ਦਿੱਤਾ ਸੀ। ਕੁੜੀ ਦੇ ਪਿਤਾ ਸੁਖਵਿੰਦਰ ਸਿੰਘ ਅਤੇ ਜਵੰਧਾ ਪਿੰਡ ਦੇ ਮੋਹਤਬਰਾਂ ਨੇ ਕੁੜੀ ਨੂੰ ਮਰਨ ਲਈ ਮਜਬੂਰ ਕਰਨ ਵਾਲੇ ਨੌਜਵਾਨ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਹੈ। 

ਪੜ੍ਹੋ ਇਹ ਵੀ ਖ਼ਬਰ: ਖ਼ੁਦਕੁਸ਼ੀ ਨੋਟ 'ਚ 'ਚੰਗਾ ਪੁੱਤ ਨਹੀਂ ਬਣ ਸਕਿਆ’ ਲਿਖ ਸਕਿਓਰਿਟੀ ਗਾਰਡ ਨੇ ਗਲੇ ਲਾਈ ਮੌਤ

ਕੀ ਕਹਿੰਦੇ ਨੇ ਥਾਣਾ ਖਾਲੜਾ ਦੇ ਮੁਖੀ ਨਰਿੰਦਰ ਸਿੰਘ ਢੋਟੀ
ਇਸ ਸਬੰਧੀ ਥਾਣਾ ਖਾਲੜਾ ਦੇ ਐੱਸ.ਐੱਚ.ਓ. ਨਰਿੰਦਰ ਸਿੰਘ ਢੋਟੀ ਨੇ ਕਿਹਾ ਕਿ ਇਸ ਸਬੰਧੀ ਧਾਰਾ 174 ਅਧੀਨ ਕਾਰਵਾਈ ਕਰਕੇ ਲਾਸ਼ ਨੂੰ ਪੋਸਟ ਮਾਰਟਮ ਲਈ ਭੇਜਿਆ ਜਾ ਰਿਹਾ ਹੈ।  ਮ੍ਰਿਤਕ ਦੇ ਪਤੀ ਅਤੇ ਪਰਿਵਾਰ ਵੱਲੋਂ ਸਾਬਕਾ ਸਰਪੰਚ ਦੇ ਮੁੰਡੇ ਖ਼ਿਲਾਫ਼ ਲਗਾਏ ਦੋਸ਼ਾਂ ਸਬੰਧੀ ਉਨ੍ਹਾਂ ਕਿਹਾ ਕਿ ਮੋਬਾਇਲ ਫੋਨ ਦੀਆਂ ਕਾਲ ਡਟੇਲਾ ਅਤੇ ਜਾਂਚ ਪੜਤਾਲ ਉਪਰੰਤ ਜੋ ਵੀ ਸੱਚਾਈ ਸਾਹਮਣੇ ਆਵੇਗੀ, ਉਸ ਮੁਤਾਬਕ ਬਣਦੀ ਕਾਰਵਾਈ ਕੀਤੀ ਜਾਵੇਗੀ। 

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

rajwinder kaur

Content Editor

Related News