ਕੋਰੋਨਾ ਮਹਾਂਮਾਰੀ ਦੌਰਾਨ ਸੇਵਾ ਕਰਦਿਆਂ ''ਖਾਲਸਾ ਏਡ'' ਦੇ ਵਾਲੰਟੀਅਰ ਦੀ ਮੌਤ

04/21/2020 8:50:12 AM

ਕੋਟਕਪੂਰਾ : ਪੰਜਾਬ 'ਚ ਫੈਲੀ ਕੋਰੋਨਾ ਮਹਾਂਮਾਰੀ ਦੌਰਾਨ ਲੋੜਵੰਦ ਲੋਕਾਂ ਦੀ ਸੇਵਾ ਕਰਦਿਆਂ 'ਖਾਲਸਾ ਏਡ' ਦੇ ਵਾਲੰਟੀਅਰ ਦੀ ਸੜਕ ਹਾਦਸੇ ਦੌਰਾਨ ਮੌਤ ਹੋਣ ਦੀ ਖਬਰ ਪ੍ਰਾਪਤ ਹੋਈ ਹੈ। ਜਾਣਕਾਰੀ ਮੁਤਾਬਕ ਇਹ ਦਰਦਨਾਕ ਹਾਦਸਾ ਕੋਟਕਪੂਰਾ-ਬਾਜਾਖਾਨਾ ਰੋਡ 'ਤੇ ਉਸ ਸਮੇਂ ਵਾਪਰਿਆ, ਜਦੋਂ ਖਾਲਸਾ ਏਡ ਦੇ ਵਾਲੰਟੀਅਰ ਇੰਦਰਜੀਤ ਬਠਿੰਡਾ 'ਚ ਲੋੜਵੰਦ ਲੋਕਾਂ ਨੂੰ ਰਾਸ਼ਨ ਸਮੱਗਰੀ ਦੇ ਕੇ ਵਾਪਸ ਪਰਤ ਰਹੇ ਸਨ।

ਇਹ ਵੀ ਪੜ੍ਹੋ : ਕੋਰੋਨਾ ਵਾਇਰਸ : ਲੋੜਵੰਦਾਂ ਦੀ ਮਦਦ ਲਈ ਅੱਗੇ ਆਈ ਖਾਲਸਾ ਏਡ, ਰੋਜ਼ਾਨਾ ਇੰਨੇ ਲੋਕਾਂ ਦਾ ਭਰ ਰਹੀ ਢਿੱਡ

PunjabKesari

ਫਿਲਹਾਲ ਉਨ੍ਹਾਂ ਦੇ ਨਾਲ ਵਾਲਾ ਦੂਜਾ ਨੌਜਵਾਨ ਠੀਕ ਦੱਸਿਆ ਜਾ ਰਿਹਾ ਹੈ। ਦੱਸਣਯੋਗ ਹੈ ਕਿ ਕੋਰੋਨਾ ਮਹਾਂਮਾਰੀ ਦੌਰਾਨ ਖਾਲਸਾ ਏਡ ਬੇਸਹਾਰਾ ਲੋਕਾਂ ਲਈ ਸਹਾਰਾ ਬਣੀ ਹੈ। ਸੰਸਥਾ ਵਲੋਂ ਰੋਜ਼ਾਨਾ ਹਜ਼ਾਰਾਂ ਭੁੱਖੇ-ਪਿਆਸੇ ਲੋਕਾਂ ਨੂੰ ਰੋਟੀ ਪਹੁੰਚਾ ਕੇ ਰੋਜ਼ੀ-ਰੋਟੀ ਗੁਆਚਣ ਦਾ ਅਹਿਸਾਸ ਵੀ ਨਹੀਂ ਹੋਣ ਦਿੱਤਾ ਜਾ ਰਿਹਾ।

PunjabKesari

ਸੰਸਥਾ ਵਲੋਂ ਲੋੜਵੰਦਾਂ ਨੂੰ ਦਾਲ, ਸੁੱਕੀ ਸਬਜ਼ੀ, ਚੌਲ, ਰੋਟੀਆਂ ਆਦਿ ਵੰਡਿਆ ਜਾ ਰਿਹਾ ਹੈ, ਜਿਨ੍ਹਾਂ ਗਰੀਬ ਪਰਿਵਾਰਾਂ 'ਚ ਦੁੱਧ ਦੀ ਸਪਲਾਈ ਨਹੀਂ ਹੋ ਰਹੀ, ਉਨ੍ਹਾਂ ਨੂੰ ਸੰਸਥਾ ਵੱਲੋਂ ਦੁੱਧ ਵੀ ਪਹੁੰਚਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਪਟਿਆਲਾ ਜ਼ਿਲੇ 'ਚ ਕੋਰੋਨਾ ਦਾ ਕਹਿਰ, 5 ਹੋਰ ਪਾਜ਼ੇਟਿਵ ਕੇਸ ਆਏ ਸਾਹਮਣੇ
ਇਹ ਵੀ ਪੜ੍ਹੋ : ਪੰਜਾਬ 'ਚ ਖੰਘ-ਜ਼ੁਕਾਮ ਦੀ ਦਵਾਈ ਸਪਲਾਈ ਕਰਨ ਸਬੰਧੀ ਜਾਰੀ ਹੋਏ ਨਵੇਂ ਨਿਰਦੇਸ਼

 


 


Babita

Content Editor

Related News