ਖ਼ਾਸ ਖ਼ਬਰ: ਖਾਲਸਾ ਸਾਜਨਾ ਦਿਵਸ ਮੌਕੇ 12 ਅਪ੍ਰੈਲ ਨੂੰ ਪਾਕਿਸਤਾਨ ਜਾਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ

04/07/2022 9:49:30 AM

ਅੰਮ੍ਰਿਤਸਰ (ਦੀਪਕ) - ਖਾਲਸਾ ਸਾਜਨਾ ਦਿਵਸ (ਵਿਸਾਖੀ) ਮੌਕੇ ਪਾਕਿ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਹਸਨਅਬਦਾਲ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ 12 ਅਪ੍ਰੈਲ ਨੂੰ ਭੇਜਿਆ ਜਾਵੇਗਾ। ਇਹ ਜਥਾ 21 ਅਪ੍ਰੈਲ ਨੂੰ ਵਾਪਸ ਭਾਰਤ ਪਰਤੇਗਾ। ਦੱਸਣਯੋਗ ਹੈ ਕਿ ਪਹਿਲਾਂ ਇਹ ਸਿੱਖ ਸ਼ਰਧਾਲੂਆਂ ਦਾ ਜਥਾ 11 ਅਪ੍ਰੈਲ ਤੋਂ 20 ਅਪ੍ਰੈਲ ਤੱਕ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਜਾਣਾ ਸੀ, ਜਿਸ ਦੇ ਪ੍ਰੋਗਰਾਮ ਵਿਚ ਤਬਦੀਲੀ ਕੀਤੀ ਗਈ ਹੈ।

ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: ਪੰਜਾਬੀ ਯੂਨੀਵਰਸਿਟੀ ਕੋਲ ਚੱਲੀਆਂ ਸ਼ਰੇਆਮ ਗੋਲੀਆਂ, ਨੌਜਵਾਨ ਦੀ ਮੌਤ

ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ ਨੇ ਦੱਸਿਆ ਕਿ ਵਿਸਾਖੀ ਮੌਕੇ 14 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਹੋਣ ਵਾਲੇ ਮੁੱਖ ਸਮਾਗਮ ’ਚ ਸ਼ਾਮਲ ਹੋਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ 12 ਅਪ੍ਰੈਲ ਨੂੰ ਪਾਕਿ ਲਈ ਰਵਾਨਾ ਹੋ ਕੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਪੁੱਜੇਗਾ। 14 ਅਪ੍ਰੈਲ ਨੂੰ ਮੁੱਖ ਸਮਾਗਮ ਵਿਚ ਸ਼ਮੂਲੀਅਤ ਉਪਰੰਤ ਸਿੱਖ ਸ਼ਰਧਾਲੂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਹੁੰਚਣਗੇ। 15 ਅਪ੍ਰੈਲ ਨੂੰ ਸ੍ਰੀ ਨਨਕਾਣਾ ਸਾਹਿਬ ਵਿਖੇ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਨ ਉਪਰੰਤ 16 ਅਪ੍ਰੈਲ ਨੂੰ ਇਹ ਜਥਾ ਗੁਰਦੁਆਰਾ ਸੱਚਾ ਸੌਦਾ ਸਾਹਿਬ ਵਿਖੇ ਜਾਵੇਗਾ। 

ਪੜ੍ਹੋ ਇਹ ਵੀ ਖ਼ਬਰ - ਸ਼ਰਬਤ ਸਮਝ ਜ਼ਹਿਰ ਪੀਣ ਨਾਲ ਮਾਸੂਮ ਭੈਣ-ਭਰਾ ਦੀ ਮੌਤ, ਸਦਮਾ ਨਾ ਸਹਾਰਨ ’ਤੇ ਮਾਂ ਨੇ ਚੁੱਕਿਆ ਖ਼ੌਫ਼ਨਾਕ ਕਦਮ

ਇਸ ਤੋਂ ਬਾਅਦ 17-18 ਅਪ੍ਰੈਲ ਨੂੰ ਸਿੱਖ ਸ਼ਰਧਾਲੂ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ, 19 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਸ੍ਰੀ ਕਰਤਾਰਪੁਰ ਸਾਹਿਬ ਅਤੇ 20 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਰੋੜੀ ਸਾਹਿਬ ਏਮਨਾਬਾਦ ਵਿਖੇ ਨਤਮਸਤਕ ਹੋਣਗੇ। ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨ ਕਰਨ ਉਪਰੰਤ 21 ਅਪ੍ਰੈਲ ਨੂੰ ਇਹ ਜਥਾ ਵਾਪਸ ਭਾਰਤ ਪਰਤੇਗਾ।

ਪੜ੍ਹੋ ਇਹ ਵੀ ਖ਼ਬਰ - ਇੰਜੀਨੀਅਰਿੰਗ ਦੀ ਨੌਕਰੀ ਛੱਡ ਇਸ ਨੌਜਵਾਨ ਨੇ ਸ਼ੁਰੂ ਕੀਤੀ ਬਾਗਬਾਨੀ, ਹੁਣ ਕਮਾ ਰਿਹਾ ਲੱਖਾਂ ਰੁਪਏ (ਤਸਵੀਰਾਂ)

ਉਨ੍ਹਾਂ ਇਹ ਵੀ ਕਿਹਾ ਕਿ ਸ਼ਰਧਾਲੂਆਂ ਲਈ ਕੋਰੋਨਾ ਟੀਕਾਕਰਣ ਦੀਆਂ ਦੋਵੇਂ ਡੋਜ਼ਾਂ ਲੱਗੀਆਂ ਹੋਣ ਦੇ ਨਾਲ-ਨਾਲ 72 ਘੰਟੇ ਪਹਿਲਾਂ ਕੋਰੋਨਾ ਟੈਸਟ ਕਰਵਾਉਣਾ ਜ਼ਰੂਰੀ ਹੈ, ਇਸ ਲਈ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਬੰਧ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਵੱਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ 9 ਅਤੇ 10 ਅਪ੍ਰੈਲ ਨੂੰ ਦਫ਼ਤਰ ਸ਼੍ਰੋਮਣੀ ਕਮੇਟੀ ਵਿਖੇ ਕੋਰੋਨਾ ਜਾਂਚ ਕੈਂਪ ਲਗਾਇਆ ਜਾਵੇਗਾ। ਜੋ ਸ਼ਰਧਾਲੂ ਆਪਣੇ ਤੌਰ ’ਤੇ ਕੋਰੋਨਾ ਟੈਸਟ ਕਰਵਾਉਣਾ ਚਾਹੁੰਦੇ ਹਨ, ਉਹ 12 ਅਪ੍ਰੈਲ ਨੂੰ ਰਵਾਨਾ ਹੋਣ ਤੋਂ 72 ਘੰਟੇ ਪਹਿਲਾਂ ਦੀ ਰਿਪੋਰਟ ਨਾਲ ਲੈ ਕੇ ਆਉਣ।

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


rajwinder kaur

Content Editor

Related News