ਖਾਲਸਾ ਸਾਜਨਾ ਦਿਵਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ

04/15/2022 10:56:25 AM

ਅੰਮ੍ਰਿਤਸਰ (ਦੀਪਕ) - ਖਾਲਸਾ ਪੰਥ ਦਾ ਸਾਜਣਾ ਦਿਹਾੜਾ ਸਿੱਖਾਂ ਦੇ ਕੇਂਦਰੀ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਲੱਖਾਂ ਸ਼ਰਧਾਲੂਆਂ ਨੇ ਪਾਵਨ ਅਸਥਾਨ ’ਤੇ ਨਤਮਸਤਕ ਹੋ ਕੇ ਜਿਥੇ ਪਾਵਨ ਗੁਰਬਾਣੀ ਦਾ ਕੀਰਤਨ ਸਰਵਨ ਕੀਤਾ, ਉਥੇ ਪਵਿੱਤਰ ਸਰੋਵਰ ਵਿਚ ਇਸ਼ਨਾਨ ਕਰ ਕੇ ਸ਼ਰਧਾ ਪ੍ਰਗਟਾਈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੰਮ੍ਰਿਤ ਵੇਲੇ ਤੋਂ ਹੀ ਸੰਗਤਾਂ ਦੀ ਵੱਡੀ ਆਮਦ ਬਣੀ ਰਹੀ। ਇਸੇ ਦੌਰਾਨ ਹਰ ਸਾਲ ਵਾਂਗ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਧਾਰਮਿਕ ਦੀਵਾਨ ਸਜਾਏ ਗਏ। 

ਪੜ੍ਹੋ ਇਹ ਵੀ ਖ਼ਬਰ - ਵਿਸਾਖੀ ’ਤੇ ਪਾਕਿ ਗਏ ਸ਼ਰਧਾਲੂ ਦੀ ਦਿਲ ਦਾ ਦੌਰਾ ਪੈਣ ਕਾਰਣ ਮੌਤ, ਗੁਰਦੁਆਰਾ ਪੰਜਾ ਸਾਹਿਬ ਹੋਣਾ ਸੀ ਨਤਮਸਤਕ

ਬੀਤੇ ਦਿਨ ਤੋਂ ਸਜੇ ਧਾਰਮਿਕ ਦੀਵਾਨ ਵਿਚ ਸਿੱਖ ਧਰਮ ਦੇ ਪ੍ਰਚਾਰਕ, ਕਥਾਵਾਚਕ, ਰਾਗੀ, ਢਾਡੀ ਅਤੇ ਕਵੀਸ਼ਰ ਜਥਿਆਂ ਨੇ ਸੰਗਤ ਨੂੰ ਖਾਲਸਾ ਪੰਥ ਦੇ ਸਾਜਣਾ ਦਿਹਾੜੇ ਦਾ ਸ਼ਾਨਾਮਤਾ ਇਤਿਹਾਸ ਸਰਵਨ ਕਰਵਾਇਆ ਅਤੇ ਸਿੱਖੀ ਵਿਰਸੇ ਨਾਲ ਜੁੜਨ ਦੀ ਪ੍ਰੇਰਨਾ ਕੀਤੀ। ਇਸ ਦੌਰਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਵੀ ਦਰਬਾਰ ਕਰਵਾਇਆ ਗਿਆ।

ਪੜ੍ਹੋ ਇਹ ਵੀ ਖ਼ਬਰ - ਸ਼ਰਬਤ ਸਮਝ ਜ਼ਹਿਰ ਪੀਣ ਨਾਲ ਮਾਸੂਮ ਭੈਣ-ਭਰਾ ਦੀ ਮੌਤ, ਸਦਮਾ ਨਾ ਸਹਾਰਨ ’ਤੇ ਮਾਂ ਨੇ ਚੁੱਕਿਆ ਖ਼ੌਫ਼ਨਾਕ ਕਦਮ

ਇਸ ਵਿਚ ਪੰਥ ਪ੍ਰਸਿੱਧ ਕਵੀਆਂ ਨੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ 1699 ਈ. ਦੀ ਵਿਸਾਖੀ ਮੌਕੇ ਸਾਜੇ ਖਾਲਸੇ ਦੇ ਇਤਿਹਾਸ, ਖਾਲਸਾ ਪੰਥ ਵੱਲੋ ਮਾਰੀਆਂ ਮੱਲਾਂ, ਖਾਲਸੇ ਦੀ ਉੱਚੀ ਸੁੱਚੀ ਜੀਵਨ ਜਾਚ, ਅੰਮ੍ਰਿਤ ਦੀ ਮਹਾਨਤਾ ਆਦਿ ਦੇ ਸਬੰਧ ਵਿਚ ਕਵਿਤਾ ਪੇਸ਼ ਕੀਤੀਆਂ। ਕਵੀ ਦਰਬਾਰ ਦੌਰਾਨ ਹਾਜ਼ਰੀ ਭਰਨ ਵਾਲੇ ਕਵੀਆਂ ਵਿਚ ਅਜੀਤ ਸਿੰਘ ਰਤਨ, ਸਤਬੀਰ ਸਿੰਘ ਸ਼ਾਂਤ, ਉਜਾਗਰ ਸਿੰਘ, ਬੀਬੀ ਮਨਜੀਤ ਕੌਰ ਪਹੁਵਿੰਡ ਸਮੇਤ ਹੋਰ ਹਾਜ਼ਰ ਸਨ।

ਪੜ੍ਹੋ ਇਹ ਵੀ ਖ਼ਬਰ - ਅਧਿਆਪਕ ਦੀ ਸ਼ਰਮਸਾਰ ਕਰਤੂਤ: ਵਿਆਹ ਦਾ ਝਾਂਸਾ ਦੇ 12ਵੀਂ ਜਮਾਤ ਦੀ ਵਿਦਿਆਰਥਣ ਨਾਲ ਬਣਾਏ ਸਰੀਰਕ ਸਬੰਧ


rajwinder kaur

Content Editor

Related News