ਵਿਸਾਖ਼ੀ ਮੌਕੇ ਪਾਕਿ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ, SGPC ਨੇ ਪਾਸਪੋਰਟ ਜਮ੍ਹਾ ਕਰਵਾਉਣ ਦੀ ਵਧਾਈ ਮਿਆਦ

01/03/2023 10:40:55 AM

ਅੰਮ੍ਰਿਤਸਰ (ਦੀਪਕ)- ਖ਼ਾਲਸਾ ਪੰਥ ਦੇ ਸਾਜਨਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਦੇ ਗੁਰਧਾਮਾਂ ਦੀ ਯਾਤਰਾ ’ਤੇ ਜਾਣ ਵਾਲੇ ਸਿੱਖ ਸ਼ਰਧਾਲੂਆਂ ਲਈ ਪਾਸਪੋਰਟ ਜਮ੍ਹਾ ਕਰਵਾਉਣ ਦੀ ਮਿਤੀ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਾਧਾ ਕੀਤਾ ਗਿਆ ਹੈ। ਹੁਣ ਸ਼ਰਧਾਲੂ 11 ਜਨਵਰੀ 2023 ਤੱਕ ਆਪਣੇ ਪਾਸਪੋਰਟ ਜਮ੍ਹਾ ਕਰਵਾ ਸਕਣਗੇ। ਇਸ ਤੋਂ ਪਹਿਲਾਂ 31 ਦਸੰਬਰ 2022 ਤੱਕ ਪਾਸਪੋਰਟ ਜਮ੍ਹਾ ਕਰਵਾਉਣ ਦੀ ਤਾਰੀਕ ਮਿਥੀ ਗਈ ਸੀ। ਦੱਸਣਯੋਗ ਹੈ ਕਿ ਹਰ ਸਾਲ ਅਪ੍ਰੈਲ ਮਹੀਨੇ ਵਿਚ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖ਼ਾਲਸਾ ਸਿਰਜਣਾ ਦਿਹਾੜਾ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਭੇਜਿਆ ਜਾਂਦਾ ਹੈ।

ਇਹ ਵੀ ਪੜ੍ਹੋ- ਆਪ' ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਦੇ ਪੁੱਤ ਨੇ ਨਵੇਂ ਸਾਲ ਦੀ ਪਾਰਟੀ 'ਚ ਚਲਾਈ ਗੋਲ਼ੀ, ਮਚੀ ਹਫ਼ੜਾ-ਦਫ਼ੜੀ

ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਖ਼ਾਲਸਾ ਸਾਜਨਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂ ਹੁਣ 11 ਜਨਵਰੀ 2023 ਤੱਕ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਜਮ੍ਹਾ ਕਰਵਾ ਸਕਣਗੇ। ਉਨ੍ਹਾਂ ਕਿਹਾ ਕਿ ਸਿੱਖ ਸ਼ਰਧਾਲੂ ਆਪਣੇ ਪਾਸਪੋਰਟ ਹਲਕਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਤਸਦੀਕ ਕਰਵਾ ਕੇ ਪਾਸਪੋਰਟ ਦੇ ਨਾਲ ਸ਼ਨਾਖਤੀ ਸਬੂਤ ਵਜੋਂ ਆਧਾਰ ਕਾਰਡ, ਵੋਟਰ ਕਾਰਡ ਜਾਂ ਰਾਸ਼ਨ ਕਾਰਡ ਦੀਆਂ ਫੋਟੋ ਕਾਪੀਆਂ ਅਤੇ ਪਾਸਪੋਰਟ ਸਾਈਜ਼ ਦੀਆਂ ਤਾਜ਼ਾ ਫੋਟੋ ਭੇਜਣ।

ਇਹ ਵੀ ਪੜ੍ਹੋ- ਨਵੇਂ ਸਾਲ ਦੀ ਆਮਦ ਮੌਕੇ ਭਾਰਤੀ ਸਰਹੱਦ 'ਤੇ ਮੋੜ ਡਰੋਨ ਨੇ ਦਿੱਤੀ ਦਸਤਕ, BSF ਨੇ ਕੀਤੀ ਤਾਬੜਤੋੜ ਫ਼ਾਇਰਿੰਗ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

Shivani Bassan

This news is Content Editor Shivani Bassan