ਖਾਲਸਾ ਵਹੀਰ ''ਚ ਸ਼ਾਮਲ ਹੋਣ ਵਾਲੇ ਲੋਕਾਂ ਲਈ ਅਹਿਮ ਖ਼ਬਰ

03/19/2023 12:47:36 AM

ਸ੍ਰੀ ਮੁਕਤਸਰ ਸਾਹਿਬ (ਤਨੇਜਾ, ਖੁਰਾਣਾ) : ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਮੁਕਤਸਰ ਜ਼ਿਲ੍ਹੇ ’ਚ ਧਾਰਾ 144 ਲਗਾ ਦਿੱਤੀ ਗਈ ਹੈ। ਇਸ ਦਾ ਕਾਰਨ ਇਹ ਹੈ ਕਿ ਸ੍ਰੀ ਮੁਕਤਸਰ ਸਾਹਿਬ 'ਚ 19 ਮਾਰਚ ਨੂੰ ਅੰਮ੍ਰਿਤਪਾਲ ਦਾ ਹੋਣ ਵਾਲਾ ਪ੍ਰੋਗਰਾਮ ਖਾਲਸਾ ਵਹੀਰ ਰੱਦ ਹੋ ਗਿਆ ਹੈ, ਜਿਸ ਕਾਰਨ ਮੁਕਤਸਰ ਪੁਲਸ ਨੇ ਸੁਰੱਖਿਆ ਪ੍ਰਬੰਧ ਵਧਾਉਂਦਿਆਂ ਧਾਰਾ 144 ਲਾਗੂ ਕਰ ਦਿੱਤੀ ਹੈ ਤੇ ਸ਼ਹਿਰ ’ਚ ਮੁਨਿਆਦੀ ਕਰਵਾ ਕੇ ਧਾਰਾ ਦਾ ਉਲੰਘਣ ਕਰਨ ਵਾਲਿਆਂ ਖ਼ਿਲਾਫ਼ ਸਖਤ ਕਾਰਵਾਈ ਦੀ ਗੱਲ ਕਹੀ ਜਾ ਰਹੀ ਹੈ।

ਇਹ ਵੀ ਪੜ੍ਹੋ : Big Breaking : ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਜਾਰੀ ਕਾਰਵਾਈ ਵਿਚਾਲੇ ਡੇਰਾ ਬਿਆਸ ਵੱਲੋਂ ਜਾਰੀ ਹੋਏ ਇਹ ਹੁਕਮ

ਜਾਣਕਾਰੀ ਅਨੁਸਾਰ ਐਤਵਾਰ ਨੂੰ ਗੁਰਦੁਆਰਾ ਟਿੱਬੀ ਸਾਹਿਬ ਤੋਂ ਅੰਮ੍ਰਿਤਪਾਲ ਦੀ ਖਾਲਸਾ ਵਹੀਰ ਸ਼ੁਰੂ ਹੋਣੀ ਸੀ, ਜਿਸ ਨੂੰ ਲੈ ਕੇ ਹਾਲਾਂਕਿ ਸਵੇਰ ਤੋਂ ਵੀ ਪੁਲਸ ਪ੍ਰਸ਼ਾਸਨ ਵੱਲੋਂ ਗੁਰਦੁਆਰਾ ਸਾਹਿਬ ਦੇ ਨਾਕਿਆਂ ਕੋਲ ਸੁਰੱਖਿਆ ਵਧਾ ਦਿੱਤੀ ਗਈ ਸੀ ਪਰ ਅੰਮ੍ਰਿਤਪਾਲ ਖ਼ਿਲਾਫ਼ ਕਾਰਵਾਈ ਮਗਰੋਂ ਪ੍ਰੋਗਰਾਮ ਰੱਦ ਹੋਣ ਕਾਰਨ ਪੁਲਸ ਪ੍ਰਸ਼ਾਸਨ ਵੱਲੋਂ ਬਾਅਦ ਦੁਪਹਿਰ ਪੁਲਸ ਦਾ ਪਹਿਰਾ ਹੋਰ ਵਧਾ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਲੰਡਨ: ਹੀਥਰੋ ਹਵਾਈ ਅੱਡੇ ਦੇ ਸੁਰੱਖਿਆ ਗਾਰਡ ਕਰਨਗੇ 10 ਦਿਨਾਂ ਲਈ ਹੜਤਾਲ, ਦੱਸੀ ਇਹ ਵਜ੍ਹਾ

ਜ਼ਿਕਰਯੋਗ ਹੈ ਕਿ ਸ੍ਰੀ ਮੁਕਤਸਰ ਸਾਹਿਬ ’ਚ ਅੰਮ੍ਰਿਤਪਾਲ ਦਾ ਇਹ ਦੂਜਾ ਪ੍ਰੋਗਰਾਮ ਹੋਣਾ ਸੀ। ਇਸ ਤੋਂ ਪਹਿਲਾਂ ਮੇਲਾ ਮਾਘੀ ਮੌਕੇ ਵੀ ਅੰਮ੍ਰਿਤਪਾਲ ਦੀ ਖਾਲਸਾ ਵਹੀਰ ਮੁਕਤਸਰ ਪਹੁੰਚੀ ਸੀ। ਉਧਰ ਪੁਲਸ ਪ੍ਰਸ਼ਾਸਨ ਵੱਲੋਂ ਦੇਰ ਸ਼ਾਮ ਗੁਰਦੁਆਰਾ ਟਿੱਬੀ ਸਾਹਿਬ ਨੇੜੇ ਵੀ ਸਖਤ ਸੁਰੱਖਿਆ ਇੰਤਜ਼ਾਮ ਕਰ ਦਿੱਤੇ ਗਏ ਸਨ ਕਿਉਂਕਿ ਇਸੇ ਥਾਂ ਤੋਂ ਖਾਲਸਾ ਵਹੀਰ ਸ਼ੁਰੂ ਹੋਣੀ ਸੀ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


Mukesh

Content Editor

Related News