ਖਮਾਣੋਂ ਦੀ ਤਹਿਸੀਲਦਾਰ ਰਮਨਦੀਪ ਕੌਰ ਤੁਰੰਤ ਪ੍ਰਭਾਵ ਨਾਲ ਮੁਅੱਤਲ
Thursday, Feb 12, 2026 - 09:01 PM (IST)
ਚੰਡੀਗੜ੍ਹ: ਪੰਜਾਬ ਦੇ ਮਾਲ, ਪੁਨਰਵਾਸ ਤੇ ਡਿਜ਼ਾਸਟਰ ਮੈਨੇਜਮੈਂਟ ਵਿਭਾਗ ਨੇ ਖਮਾਣੋਂ ਦੀ ਤਹਿਸੀਲਦਾਰ ਸ੍ਰੀਮਤੀ ਰਮਨਦੀਪ ਕੌਰ ਨੂੰ ਤੁਰੰਤ ਪ੍ਰਭਾਵ ਨਾਲ ਸਰਕਾਰੀ ਸੇਵਾ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਹੁਕਮ ਅਨੁਰਾਗ ਵਰਮਾ, ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ ਮਾਲ, ਪੰਜਾਬ ਵੱਲੋਂ 12 ਫਰਵਰੀ 2026 ਨੂੰ ਜਾਰੀ ਕੀਤੇ ਗਏ ਹਨ।

ਹੁਕਮਾਂ ਵਿੱਚ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਮੁਅੱਤਲੀ ਦੇ ਸਮੇਂ ਦੌਰਾਨ ਸਬੰਧਤ ਅਧਿਕਾਰੀ ਦਾ ਹੈੱਡਕੁਆਰਟਰ ਦਫ਼ਤਰ ਡਿਪਟੀ ਕਮਿਸ਼ਨਰ, ਰੂਪਨਗਰ ਨਿਸ਼ਚਿਤ ਕੀਤਾ ਗਿਆ ਹੈ। ਇਸ ਦੇ ਨਾਲ ਹੀ, ਮੁਅੱਤਲੀ ਦੇ ਸਮੇਂ ਦੌਰਾਨ ਉਨ੍ਹਾਂ ਨੂੰ ਪੰਜਾਬ ਸਿਵਲ ਸੇਵਾਵਾਂ ਨਿਯਮਾਵਲੀ (ਜਿਲਦ-1, ਭਾਗ-1 ਦੇ ਰੂਲ 7.2) ਅਤੇ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਬਣਦਾ ਗੁਜ਼ਾਰਾ ਭੱਤਾ ਦਿੱਤਾ ਜਾਵੇਗਾ। ਹਾਲਾਂਕਿ ਇਹ ਨਹੀਂ ਦੱਸਿਆ ਗਿਆ ਕਿ ਉਨ੍ਹਾਂ ਨੂੰ ਕਿੰਨਾਂ ਕਾਰਨਾਂ ਕਰਕੇ ਮੁਅੱਤਲ ਕੀਤਾ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
