ਖਨੌਰੀ ਬਾਰਡਰ ''ਤੇ ਮਹਾਪੰਚਾਇਤ, ਸਟਰੈਚਰ ''ਤੇ ਰੱਖ ਸਟੇਜ ''ਤੇ ਲਿਆਂਦੇ ਗਏ ਡੱਲੇਵਾਲ, ਜਾਣੋ ਕੀ ਦਿੱਤਾ ਬਿਆਨ
Saturday, Jan 04, 2025 - 05:17 PM (IST)
ਸੰਗਰੂਰ : ਖਨੌਰੀ ਬਾਰਡਰ 'ਤੇ ਚੱਲ ਰਹੇ ਧਰਨੇ ਵਿਚਾਲੇ ਅੱਜ ਕਿਸਾਨਾਂ ਵਲੋਂ ਮਹਾਪੰਚਾਇਤ ਕੀਤੀ ਗਈ। ਹੈ। ਇਸ ਦੌਰਾਨ ਪਿਛਲੇ 41-42 ਦਿਨਾਂ ਤੋਂ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਸਟਰੈਚਰ ’ਤੇ ਸਟੇਜ ’ਤੇ ਲਿਆਂਦਾ ਗਿਆ। ਇਸ ਤੋਂ ਬਾਅਦ ਉਨ੍ਹਾਂ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਚੜ੍ਹਦੀ ਕਲਾ ਦਾ ਸੁਨੇਹਾ ਦਿੰਦਿਆਂ ਕਿਹਾ ਕਿ ਅਸੀਂ ਮੋਰਚਾ ਜਿੱਤ ਕੇ ਰਹਾਂਗੇ। ਡੱਲੇਵਾਲ ਨੇ ਵੱਡੀ ਦੀ ਗਿਣਤੀ 'ਚ ਪਹੁੰਚੇ ਕਿਸਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਾਰੇ ਕਿਸਾਨਾਂ ਨੂੰ ਮਿਲਣ ਦੀ ਇੱਛਾ ਸੀ। ਉਨ੍ਹਾਂ ਕਿਹਾ ਕਿ ਤੁਸੀਂ ਬਹੁਤ ਮੁਸ਼ਕਿਲ ਨਾਲ ਇੱਥੇ ਪਹੁੰਚੇ ਹੋ। ਉਨ੍ਹਾਂ ਕਿਹਾ ਕਿ ਇਹ ਲੜਾਈ ਮੈਂ ਨਹੀਂ ਤੁਸੀਂ ਲੜ ਰਹੇ ਹੋ। ਮੈਨੂੰ ਪੂਰਾ ਵਿਸ਼ਵਾਸ ਹੈ ਕਿ ਮੋਰਚਾ ਜਿੱਤੇਗਾ। ਪੁਲਸ ਨੇ ਵਾਰ-ਵਾਰ ਚੁੱਕਣ ਦੀ ਕੋਸ਼ਿਸ਼ ਕੀਤੀ ਪਰ ਉਹ ਨਾਕਾਮ ਰਹੇ। ਉਨ੍ਹਾਂ ਕਿਹਾ ਕਿ ਆਰਾਮ ਨਾਲ ਬੈਠਣ 'ਤੇ ਕੋਈ ਕੰਮ ਨਹੀਂ ਚੱਲਦਾ। ਹੁਣ ਤਕ ਸੱਤ ਲੱਖ ਕਿਸਾਨ ਆਤਮਹੱਤਿਆ ਕਰ ਚੁੱਕੇ ਹਨ। ਉਨ੍ਹਾਂ ਸਾਰੇ ਸੂਬਿਆਂ 'ਚ ਕਿਸਾਨ ਅੰਦੋਲਨ ਸ਼ੁਰੂ ਕਰਨ ਦਾ ਸੱਦਾ ਦਿੱਤਾ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਦੇ ਸਮੇਂ ਨੂੰ ਲੈ ਕੇ ਆਈ ਵੱਡੀ ਖ਼ਬਰ
ਡੱਲੇਵਾਲ ਨੂੰ ਸਟੇਜ 'ਤੇ ਬਣੇ ਵਿਸ਼ੇਸ਼ ਕੈਬਿਨ ਦੇ ਬੈੱਡ 'ਤੇ ਸ਼ਿਫਟ ਕੀਤਾ ਗਿਆ ਸੀ। ਉਨ੍ਹਾਂ ਲਈ 5 ਬਾਈ 5 ਦਾ ਵਿਸ਼ੇਸ਼ ਕੈਬਿਨ ਤਿਆਰ ਕੀਤਾ ਗਿਆ, ਜਿੱਥੋਂ ਉਨ੍ਹਾਂ ਨੇ ਕਿਸਾਨਾਂ ਨੂੰ ਸੰਬੋਧਨ ਕੀਤਾ। ਇਸ ਦੌਰਾਨ ਕਿਸਾਨ ਆਗੂ ਕਾਕਾ ਸਿੰਘ ਕੋਟੜਾ ਨੇ ਫਿਰ ਚਿਤਾਵਨੀ ਦਿੰਦਿਆਂ ਕਿਹਾ ਕਿ ਖਨੌਰੀ ਮਹਾਂਪੰਚਾਇਤ 'ਚ ਸ਼ਾਮਲ ਹੋਣ ਲਈ ਆਉਣ ਵਾਲੇ ਕਿਸਾਨਾਂ ਨੂੰ ਜ਼ਬਰਦਸਤੀ ਨਾ ਰੋਕਿਆ ਜਾਵੇ।
ਇਹ ਵੀ ਪੜ੍ਹੋ : ਪੰਜਾਬ ਵਿਚ ਮੰਗਲਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਵਪਾਰਕ ਅਦਾਰੇ ਰਹਿਣਗੇ ਬੰਦ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e