ਖਨੌਰੀ ਬਾਰਡਰ 'ਤੇ ਚੱਲ ਰਹੇ ਕਿਸਾਨ ਅੰਦੋਲਨ 'ਚ ਵੱਡਾ ਹਾਦਸਾ, ਮੰਜ਼ਰ ਦੇਖ ਕੰਬ ਗਿਆ ਹਰ ਕੋਈ
Thursday, Jan 09, 2025 - 06:21 PM (IST)
ਪਾਤੜਾਂ/ਖਨੌਰੀ : ਖਨੌਰੀ ਬਾਰਡਰ 'ਤੇ ਅੱਜ ਸਵੇਰੇ ਇਕ ਵੱਡਾ ਹਾਦਸਾ ਵਾਪਰ ਗਿਆ। ਦਰਅਸਲ ਇਥੇ ਜਦੋਂ ਇਕ ਕਿਸਾਨ ਦੇਸੀ ਗੀਜ਼ਰ ਰਾਹੀਂ ਪਾਣੀ ਗਰਮ ਕਰਨ ਲੱਗਾ ਤਾਂ ਅਚਾਨਕ ਅੱਗ ਦਾ ਭਬੂਕਾ ਪੈਣ ਕਾਰਨ ਉਸ ਦੇ ਕੱਪੜਿਆਂ ਨੂੰ ਅੱਗ ਲੱਗ ਗਈ। ਇਸ ਕਾਰਨ ਕਿਸਾਨ ਗੁਰਦਿਆਲ ਸਿੰਘ ਵਾਸੀ ਸਮਾਣਾ ਦੀਆਂ ਬਾਹਾਂ ਅਤੇ ਲੱਤਾਂ ਝੁਲਸ ਗਈਆਂ। ਉੱਥੇ ਬੈਠੇ ਕਿਸਾਨਾਂ ਨੇ ਫ਼ੌਰੀ ਅੱਗ ਬੁਝਾਈ ਤੇ ਜ਼ਖਮੀ ਕਿਸਾਨ ਨੂੰ ਇਲਾਜ ਲਈ ਪਾਤੜਾਂ ਦੇ ਸਰਕਾਰੀ ਹਸਪਤਾਲ ਵਿਚ ਲਿਆਂਦਾ ਗਿਆ। ਡਾਕਟਰਾਂ ਨੇ ਮੁੱਢਲੀ ਸਹਾਇਤਾ ਦੇਣ ਮਗਰੋਂ ਉਸ ਨੂੰ ਇਲਾਜ ਲਈ ਪਟਿਆਲਾ ਭੇਜ ਦਿੱਤਾ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਦੇ ਸਮੇਂ ਨੂੰ ਲੈ ਕੇ ਨਵੀਂ ਅਪਡੇਟ, ਆ ਸਕਦੈ ਵੱਡਾ ਫ਼ੈਸਲਾ
ਡਾਕਟਰਾਂ ਅਨੁਸਾਰ ਗੁਰਦਿਆਲ ਸਿੰਘ ਦੀਆਂ ਬਾਹਾਂ ਅਤੇ ਲੱਤਾਂ ਅੱਗ ਨਾਲ ਝੁਲਸ ਗਈਆਂ ਹਨ ਪਰ ਛਾਤੀ ਅਤੇ ਸਿਰ ਨੂੰ ਸੇਕ ਨਹੀਂ ਲੱਗਿਆ। ਉਸ ਦੀ ਹਾਲਤ ਖਤਰੇ ਤੋਂ ਬਾਹਰ ਹੈ ਪਰ ਝੁਲਸਣ ਦੇ ਜ਼ਖ਼ਮਾਂ ਕਾਰਨ ਉਸ ਦਾ ਪਟਿਆਲਾ ਦੇ ਹਸਪਤਾਲ ਵਿਚ ਇਲਾਜ ਕੀਤਾ ਜਾ ਰਿਹਾ ਹੈ। ਦੂਜੇ ਪਾਸੇ ਕਿਸਾਨਾਂ ਨੇ ਦੱਸਿਆ ਕਿ ਗੁਰਦਿਆਲ ਸਿੰਘ ਕਾਫੀ ਦਿਨਾਂ ਤੋਂ ਬਾਰਡਰ ‘ਤੇ ਮੰਗਾਂ ਮਨਵਾਉਣ ਲਈ ਸੰਘਰਸ਼ ਕਰ ਰਹੇ ਕਿਸਾਨਾਂ ਲਈ ਲੰਗਰ ਚਲਾ ਰਿਹਾ ਸੀ। ਸਵੇਰ ਵੇਲੇ ਜਦੋਂ ਉਸ ਨੇ ਪਾਣੀ ਗਰਮ ਕਰਨ ਲਈ ਦੇਸੀ ਗੀਜ਼ਰ ਬਾਲਿਆ ਉਸ ’ਚੋਂ ਉੱਠੇ ਅੱਗ ਦੇ ਭਬੂਕੇ ਨੇ ਉਸ ਨੂੰ ਆਪਣੀ ਲਪੇਟ ਵਿਚ ਲੈ ਲਿਆ।
ਇਹ ਵੀ ਪੜ੍ਹੋ : ਸ਼ੰਭੂ ਬਾਰਡਰ 'ਤੇ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਵੱਡੀ ਘਟਨਾ, ਮਿੰਟਾਂ 'ਚ ਪੈ ਗਿਆ ਭੜਥੂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e