ਚੰਡੀਗੜ੍ਹ 'ਚ ਅੱਜ ਲੱਗੇਗਾ 'ਖੰਡ ਦਾ ਲੰਗਰ!' ਮਹਿੰਗਾਈ ਖ਼ਿਲਾਫ਼ ਕਾਂਗਰਸ ਦਾ ਅਨੋਖਾ ਪ੍ਰਦਰਸ਼ਨ

Wednesday, Aug 26, 2026 - 10:11 AM (IST)

ਚੰਡੀਗੜ੍ਹ 'ਚ ਅੱਜ ਲੱਗੇਗਾ 'ਖੰਡ ਦਾ ਲੰਗਰ!' ਮਹਿੰਗਾਈ ਖ਼ਿਲਾਫ਼ ਕਾਂਗਰਸ ਦਾ ਅਨੋਖਾ ਪ੍ਰਦਰਸ਼ਨ

ਚੰਡੀਗੜ੍ਹ (ਮਨਪ੍ਰੀਤ) : ਲਗਾਤਾਰ ਵੱਧ ਰਹੀ ਮਹਿੰਗਾਈ ਅਤੇ ਖ਼ਾਸ ਤੌਰ ’ਤੇ ਖੰਡ ਦੀਆਂ ਵੱਧਦੀਆਂ ਕੀਮਤਾਂ ਖ਼ਿਲਾਫ਼ ਚੰਡੀਗੜ੍ਹ ਕਾਂਗਰਸ ਵੱਲੋਂ ਬੁੱਧਵਾਰ ਨੂੰ ਅਨੋਖੇ ਢੰਗ ਨਾਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਸੈਕਟਰ-35 ਸਥਿਤ ਕਾਂਗਰਸ ਭਵਨ ਵਿਖੇ ਇਸ ਪ੍ਰਦਰਸ਼ਨ ਦੌਰਾਨ ਪਾਰਟੀ ਵੱਲੋਂ ‘ਖੰਡ ਦਾ ਲੰਗਰ’ ਲਾਇਆ ਜਾਵੇਗਾ। ਕਾਂਗਰਸ ਆਗੂਆਂ ਮੁਤਾਬਕ ਰੋਜ਼ਾਨਾ ਵਰਤੋਂ ਦੀਆਂ ਜ਼ਰੂਰੀ ਵਸਤਾਂ ਦੀਆਂ ਕੀਮਤਾਂ ’ਚ ਲਗਾਤਾਰ ਹੋ ਰਹੇ ਵਾਧੇ ਨੇ ਆਮ ਲੋਕਾਂ ਦੇ ਘਰੇਲੂ ਬਜਟ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਪਿੰਡ 'ਚ ਚਾਂਦੀ ਦੇ ਸਿੱਕਿਆਂ ਨਾਲ ਭਰਿਆ 'ਕੁੱਜਾ' ਲੱਭਿਆ, ਲੋਕਾਂ ਦੀ ਭੀੜ ਹੋ ਗਈ ਇਕੱਠੀ

ਖ਼ਾਸ ਤੌਰ ’ਤੇ ਖੰਡ ਦੀਆਂ ਕੀਮਤਾਂ ’ਚ ਵਾਧੇ ਨੂੰ ਲੈ ਕੇ ਲੋਕਾਂ ’ਚ ਚਿੰਤਾ ਹੈ। ਪਾਰਟੀ ਦਾ ਕਹਿਣਾ ਹੈ ਕਿ ਆਮ ਆਦਮੀ ਦੀ ਥਾਲੀ ’ਚੋਂ ਮਿਠਾਸ ਘੱਟਦੀ ਜਾ ਰਹੀ ਹੈ ਤੇ ਇਸੇ ਮੁੱਦੇ ਨੂੰ ਲੋਕਾਂ ਤੱਕ ਪਹੁੰਚਾਉਣ ਲਈ ‘ਖੰਡ ਦਾ ਲੰਗਰ’ ਲਾਉਣ ਦਾ ਫ਼ੈਸਲਾ ਕੀਤਾ ਗਿਆ ਹੈ।

ਇਹ ਵੀ ਪੜ੍ਹੋ :  ਭਾਖੜਾ ਡੈਮ ਤੋਂ ਆਈ ਚਿੰਤਾ ਭਰੀ ਖ਼ਬਰ! BBMB ਨੇ ਜਾਰੀ ਕੀਤੀ ਵੱਡੀ ਚਿਤਾਵਨੀ, ਪੰਜਾਬੀਓ ਸਾਵਧਾਨ

ਕਾਂਗਰਸ ਵੱਲੋਂ ਇਸ ਪ੍ਰਦਰਸ਼ਨ ਰਾਹੀਂ ਸਰਕਾਰ ਦਾ ਧਿਆਨ ਮਹਿੰਗਾਈ ਦੀ ਮਾਰ ਝੱਲ ਰਹੇ ਲੋਕਾਂ ਵੱਲ ਖਿੱਚਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਕਾਂਗਰਸ ਮੁਤਾਬਕ ਪਿਛਲੇ ਕੁਝ ਸਮੇਂ ਤੋਂ ਜ਼ਰੂਰੀ ਵਸਤਾਂ ਦੇ ਭਾਅ ’ਚ ਵਾਧੇ ਕਾਰਨ ਪਰਿਵਾਰਾਂ ਦੇ ਰਸੋਈ ਬਜਟ ’ਤੇ ਲਗਾਤਾਰ ਦਬਾਅ ਵਧ ਰਿਹਾ ਹੈ। ਇਸੇ ਮੁੱਦੇ ਨੂੰ ਲੈ ਕੇ ਪਾਰਟੀ ਵੱਲੋਂ ਇਹ ਵਿਸ਼ੇਸ਼ ਰੋਸ ਪ੍ਰਦਰਸ਼ਨ ਉਲੀਕਿਆ ਗਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e


 


author

Babita

Content Editor

Related News