ਚੇਅਰਮੈਨ ਖਾਨ ਵਲੋਂ ਰਾਜ ਭਰ ਦੇ ਘੱਟ ਗਿਣਤੀ ਭਾਈਚਾਰੇ ’ਚ ਸ਼ੁਰੂ ਕੀਤੀ ਗਈ ‘ਸ਼ਕਤੀ’ ਮੁਹਿੰਮ

Wednesday, Feb 06, 2019 - 04:38 AM (IST)

ਚੇਅਰਮੈਨ ਖਾਨ ਵਲੋਂ ਰਾਜ ਭਰ ਦੇ ਘੱਟ ਗਿਣਤੀ ਭਾਈਚਾਰੇ ’ਚ ਸ਼ੁਰੂ ਕੀਤੀ ਗਈ ‘ਸ਼ਕਤੀ’ ਮੁਹਿੰਮ
ਖੰਨਾ (ਸੁਖਵਿੰਦਰ ਕੌਰ)- ਵੱਧ ਤੋਂ ਵੱਧ ਲੋਕਾਂ ਨੂੰ ਪਾਰਟੀ ਦੇ ਨਾਲ ਜੋਡ਼ਨ ਲਈ ਕਾਂਗਰਸ ਪਾਰਟੀ ਵਲੋਂ ਚਲਾਈ ਜਾ ਰਹੀ ‘ਸ਼ਕਤੀ’ ਮੁਹਿੰਮ ਦੀ ਸ਼ੁਰੂਆਤ ਪੰਜਾਬ ’ਚ ਵੀ ਹੋ ਗਈ ਹੈ ਅਤੇ ਇਸ ਮੁਹਿੰਮ ਦੀ ਵਾਗਡੋਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਘੱਟ ਗਿਣਤੀ ਵਿਭਾਗ ਦੇ ਚੇਅਰਮੈਨ ਜਨਾਬ ਦਿਲਬਰ ਮੁਹੰਮਦ ਖਾਨ ਨੇ ਸੰਭਾਲ ਲਈ ਹੈ। ਉੱਥੇ ਮੁਹਿੰਮ ਦਾ ਆਗਾਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖ਼ੁਦ ਕੀਤਾ ਅਤੇ ਹੁਣ ਜਨਾਬ ਦਿਲਬਰ ਮੁਹੰਮਦ ਖਾਨ ਵਲੋਂ ਜੰਗੀ ਪੱਧਰ ’ਤੇ ਪੰਜਾਬ ਭਰ ’ਚ ਘੱਟ ਗਿਣਤੀ ਭਾਈਚਾਰੇ ’ਚ ਚਲਾਈ ਜਾਵੇਗੀ। ਇਸ ਮੌਕੇ ਜਨਾਬ ਖਾਨ ਨੇ ਦੱਸਿਆ ਕਿ ਪਾਰਟੀ ਹਾਈਕਮਾਨ ਦੇ ਨਿਰਦੇਸ਼ਾਂ ’ਤੇ ਲੋਕਾਂ ਨੂੰ ਪਾਰਟੀ ਦੀਆਂ ਲੋਕ ਭਲਾਈ ਨੀਤੀਆਂ ਦੇ ਨਾਲ ਜਾਣੂ ਕਰਵਾਉਂਦੇ ਹੋਏ ਉਨ੍ਹਾਂ ਨੂੰ ਪਾਰਟੀ ਦੇ ਨਾਲ ਜੋਡ਼ਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸੂਬੇ ਦੀ ਕਾਂਗਰਸ ਸਰਕਾਰ ਵਲੋਂ ਪਿਛਲੇ ਦੋ ਸਾਲਾਂ ਦੇ ਕਾਰਜਕਾਲ ’ਚ ਪਾਰਟੀ ਨੇ ਰਿਕਾਰਡ ਤੋਡ਼ ਲੋਕ ਭਲਾਈ ਦੇ ਕੰਮ ਕੀਤੇ ਹਨ, ਜਿਸ ਕਾਰਨ ਵੱਡੀ ਗਿਣਤੀ ’ਚ ਲੋਕ ਕਾਂਗਰਸ ਪਾਰਟੀ ਦੇ ਨਾਲ ਜੁਡ਼ ਰਹੇ ਹਨ। ਉਨ੍ਹਾਂ ਦੱਸਿਆ ਕਿ ਸੂਬੇ ਭਰ ’ਚ ਸ਼ੁਰੂ ਕੀਤੀ ਗਈ ਇਸ ਮੁਹਿੰਮ ਦੇ ਲਈ ਪਾਰਟੀ ਵਰਕਰਾਂ ਦੀਆਂ ਵੱਡੇ ਪੱਧਰ ’ਤੇ ਡਿਊਟੀਆਂ ਲਾਈਆਂ ਗਈਆਂ ਹਨ ਅਤੇ ਮੁਹਿੰਮ ਨੂੰ ਸੂਬੇ ਭਰ ’ਚੋਂ ਵੱਡਾ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪਾਰਟੀ ਹਾਈਕਮਾਨ ਵਲੋਂ ਇਸ ਸਬੰਧੀ ਇਕ ‘ਸ਼ਕਤੀ’ ਨਾਂ ਦੀ ਐਪ ਵੀ ਜਾਰੀ ਕੀਤੀ ਗਈ, ਜਿਸ ਰਾਹੀਂ ਵੀ ਲੋਕ ਪਾਰਟੀ ਦੀ ਮੈਂਬਰਸ਼ਿਪ ਪ੍ਰਾਪਤ ਕਰ ਸਕਦੇ ਹਨ।

Related News