ਵਿਦਿਆਰਥੀਆਂ ਦਾ ਵਿਦਿਅਕ ਟੂਰ ਲਵਾਇਆ

Sunday, Mar 03, 2019 - 03:54 AM (IST)

ਵਿਦਿਆਰਥੀਆਂ ਦਾ ਵਿਦਿਅਕ ਟੂਰ ਲਵਾਇਆ
ਖੰਨਾ (ਗਗਨਦੀਪ)-ਮਹੰਤ ਲਛਮਣ ਦਾਸ ਸੀਨੀ. ਸੈਕੰ. ਸਕੂਲ, ਤਲਵੰਡੀ ਕਲਾਂ ਵਲੋਂ ਵਿਦਿਆਰਥੀਆਂ ਦਾ ਵਿਦਿਅਕ ਟੂਰ ਲਵਾਇਆ ਗਿਆ, ਜਿਸ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਗੁਰੂਧਾਮਾਂ ਤੇ ਇਤਿਹਾਸਕ ਯਾਦਗਾਰਾਂ ਦੇ ਦਰਸ਼ਨ ਕੀਤੇ। ਇਸ ਮੌਕੇ ਪ੍ਰਿੰਸੀਪਲ ਬਲਦੇਵ ਦਾਸ ਬਾਵਾ ਨੇ ਦੱਸਿਆ ਕਿ ਸਕੂਲ ਦੇ ਸੀਨੀਅਰ ਵਿਦਿਆਰਥੀਆਂ ਲਈ ਇਹ ਧਾਰਮਕ ਟੂਰ ਵੱਡਮੁੱਲੀ ਇਤਿਹਾਸਕ ਜਾਣਕਾਰੀ ਭਰਪੂਰ ਹੋ ਨਿਬਡ਼ਿਆ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੇ ਸ਼ਹੀਦੀ ਅਸਥਾਨ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫਤਿਹ ਸਿੰਘ ਜੀ ਸਰਹਿੰਦ ਵਿਖੇ ਅਤੇ ਸ਼ਹੀਦੀ ਅਸਥਾਨ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਜੀ ਅਤੇ ਬਾਬਾ ਜੁਝਾਰ ਸਿੰਘ ਜੀ ਚਮਕੌਰ ਸਾਹਿਬ ਵਿਖੇ ਤੋਂ ਇਲਾਵਾ ਗੁਰਦੁਆਰਾ ਸਾਹਿਬ ਜੋਤੀ ਸਰੂਪ, ਠੰਡਾ ਬੁਰਜ, ਗੁਰਦੁਆਰਾ ਮੋਤੀ ਮਹਿਰਾ ਆਦਿ ਗੁਰੂਧਾਮਾਂ ਦੇ ਦਰਸ਼ਨ ਕੀਤੇ। ਇਸ ਮੌਕੇ ਗੁਰਚਰਨ ਸਿੰਘ, ਧਿਆਨ ਸਿੰਘ, ਜਸਵਿੰਦਰ ਸਿੰਘ, ਦਲਵੀਰ ਸਿੰਘ, ਰਣਜੀਤ ਸਿੰਘ, ਵਿਜੈ ਕੁਮਾਰ, ਗੁਰਿੰਦਰਪਾਲ ਸਿੰਘ, ਤੇਜਿੰਦਰਪਾਲ ਸਿੰਘ, ਹਰਦੀਪ ਸਿੰਘ, ਜਸਪਾਲ ਕੌਰ, ਸੁਖਦੀਪ ਕੌਰ, ਭੁਪਿੰਦਰ ਕੌਰ, ਹਰਮਨਦੀਪ ਕੌਰ, ਗਗਨਦੀਪ ਕੌਰ ਆਦਿ ਅਧਿਆਪਕ ਹਾਜ਼ਰ ਸਨ।

Related News