ਸ਼ਹੀਦਾ ਨੂੰ ਸ਼ਰਧਾਂਜਲੀ ਅਰਪਿਤ ਕੀਤੀ

03/24/2019 4:32:39 AM

ਖੰਨਾ (ਇਰਫਾਨ, ਪੁਰੀ)-ਤਾਲਮੇਲ ਕਮੇਟੀ ਅਹਿਮਦਗਡ਼੍ਹ ਵੱਲੋਂ 23 ਮਾਰਚ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ ਕਰਨ ਲਈ ਪ੍ਰੋਗਰਾਮ ਦਾ ਆਯੋਜਿਤ ਕੀਤਾ ਗਿਆ। ਇਸ ਮੌਕੇ ਇਕੱਠੇ ਹੋਏ ਵੱਖ-ਵੱਖ ਸੋਸਾਇਟੀ ਦੇ ਆਗੂਆਂ ਨੇ ਕਿਹਾ ਕਿ ਅਸੀਂ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਭੁੱਲਦੇ ਜਾ ਰਹੇ ਹਾਂ। ਸਾਨੂੰ ਕੁਰਬਾਨੀਆਂ ਨੂੰ ਯਾਦ ਰੱਖਦਿਆਂ ਅੱਜ ਦੀਆਂ ਲੋਕ ਮਾਰੂ ਨੀਤੀਆਂ ’ਤੇ ਚੱਲਣ ਵਾਲੀਆਂ ਸਰਕਾਰਾਂ ਖਿਲਾਫ ਆਵਾਜ਼ ਉਠਾਉਣੀ ਚਾਹੀਦੀ ਹੈ। ਇਸ ਮੌਕੇ ਸਮਾਜ ਸੇਵੀ ਸੰਸਥਾ ਮੁੰਡੇ ਅਹਿਮਦਗਡ਼੍ਹ ਦੇ ਪ੍ਰਧਾਨ ਰਾਕੇਸ਼ ਗਰਗ ਤੇ ਮੈਂਬਰਾਂ ਵੱਲੋਂ ਤਾਲਮੇਲ ਕਮੇਟੀ ਦੇ ਮੋਹਤਬਰ ਮੈਂਬਰਾਂ ਨੂੰ ਸਨਮਾਨਤ ਵੀ ਕੀਤਾ ਗਿਆ। ਇਸ ਮੌਕੇ ਜੋਗਿੰਦਰ ਸਿੰਘ, ਗੁਰਦੇਵ ਰਾਜ, ਜਤਿੰਦਰ ਭੋਲਾ, ਭੁਪਿੰਦਰ ਸਿੰਘ, ਸੁਖਚਰਨਜੀਤ ਸ਼ਰਮਾ, ਕੁਲਵਿੰਦਰ ਸਿੰਘ, ਹਰੀਦੱਤ, ਮਹੇਸ਼ ਦੱਤ ਪਾਠਕ, ਭਗਵੰਤ ਸਿੰਘ, ਕਰਮ ਦਿਉਲ ਤੇ ਰਾਕੇਸ਼ ਗਰਗ ਆਦਿ ਹਾਜ਼ਰ ਸਨ।

Related News