ਪ੍ਰਮੋਦ ਕੁਮਾਰ ਇੰਡੀਅਨ ਓਵਰਸੀਜ਼ ਕਾਂਗਰਸ ਜਰਮਨ ਦੇ ਪ੍ਰਧਾਨ ਤੇ ਗੁਰਜੀਤ ਸਿੰਘ ਸਕੱਤਰ ਨਿਯੁਕਤ

03/26/2019 5:11:59 AM

ਖੰਨਾ (ਸੁਖਵਿੰਦਰ ਕੌਰ) - ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਦੇ ਨਿਰਦੇਸ਼ਾਂ ਅਨੁਸਾਰ ਆਲ ਇੰਡੀਆ ਕਾਂਗਰਸ ਦੇ ਸਕੱਤਰ ਹਿਮਾਂਸ਼ੂ ਵਿਆਸ ਵਲੋਂ ਜਰਮਨ ਜਾ ਕੇ ਪ੍ਰਮੋਦ ਕੁਮਾਰ ਨੂੰ ਇੰਡੀਅਨ ਓਵਰਸੀਜ਼ ਕਾਂਗਰਸ ਜਰਮਨ ਦਾ ਪ੍ਰਧਾਨ, ਗੁਰਦੀਪ ਸਿੰਘ ਰੰਧਾਵਾ ਨੂੰ ਇੰਡੀਅਨ ਓਵਰਸੀਜ਼ ਕਾਂਗਰਸ ਜਰਮਨ ਤੇ ਪੋਲੈਂਡ ਦਾ ਇੰਚਾਰਜ ਅਤੇ ਗੁਰਜੀਤ ਸਿੰਘ ਰੂਬੀ ਖਨਿਆਣ ਨੂੰ ਇੰਡੀਅਨ ਓਵਰਸੀਜ਼ ਕਾਂਗਰਸ ਜਰਮਨ ਦਾ ਸਕੱਤਰ ਨਿਯੁਕਤ ਕੀਤਾ ਗਿਆ। ਇਨ੍ਹਾਂ ਤਿੰਨਾਂ ਆਗੂਆਂ ਦੀ ਨਿਯੁਕਤੀ ਦਾ ਖੰਨਾ ਹਲਕੇ ਦੇ ਵਿਧਾਇਕ ਗੁਰਕੀਰਤ ਸਿੰਘ, ਪਾਇਲ ਹਲਕੇ ਦੇ ਵਿਧਾਇਕ ਲਖਵੀਰ ਸਿੰਘ ਲੱਖਾ ਤੇ ਬੱਸੀ ਪਠਾਣਾਂ ਦੇ ਵਿਧਾਇਕ ਗੁਰਪ੍ਰੀਤ ਸਿੰਘ ਜੀ. ਪੀ. ਤੇ ਵਿਧਾਇਕ ਦੇ ਰਾਜਨੀਤਕ ਸਕੱਤਰ ਹਰਿੰਦਰ ਸਿੰਘ ਕਨੇਚ ਵਲੋਂ ਸਵਾਗਤ ਕੀਤਾ ਗਿਆ। ਇਸ ਸਬੰਧੀ ਗੱਲਬਾਤ ਕਰਦੇ ਹੋਏ ਵਿਧਾਇਕ ਗੁਰਕੀਰਤ ਨੇ ਕਿਹਾ ਪ੍ਰਮੋਦ ਕੁਮਾਰ, ਗੁਰਦੀਪ ਸਿੰਘ ਅਤੇ ਗੁਰਜੀਤ ਵਲੋਂ ਪਿਛਲੇ ਲੰਬੇ ਸਮੇਂ ਤੋਂ ਹੀ ਵਿਦੇਸ਼ਾਂ ’ਚ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਕੰਮ ਕੀਤਾ ਜਾ ਰਿਹਾ ਹੈ, ਜਿਸ ਨੂੰ ਦੇਖਦੇ ਹੋਏ ਰਾਹੁਲ ਗਾਂਧੀ ਵਲੋਂ ਇਨ੍ਹਾਂ ਤਿੰਨਾਂ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਕਿਹਾ ਕਿ ਉਹ ਉਮੀਦ ਕਰਦੇ ਹਨ ਇਹ ਆਗੂ ਪਹਿਲਾਂ ਨਾਲੋਂ ਹੋਰ ਵੀ ਤਨਦੇਹੀ ਨਾਲ ਵਿਦੇਸ਼ਾਂ ’ਚ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਗੇ।

Related News