ਦਿਲ ਦੇ ਰੋਗਾਂ ਲਈ ਲਾਏ ਕੈਂਪ ਦੌਰਾਨ 100 ਮਰੀਜ਼ਾਂ ਦੀ ਕੀਤੀ ਜਾਂਚ

03/26/2019 5:12:26 AM

ਖੰਨਾ (ਸੁਖਵਿੰਦਰ ਕੌਰ)-ਖੰਨਾ ਇਲਾਕੇ ਦੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਇਥੋਂ ਦੇ ਅਮਲੋਹ ਰੋਡ ਸਥਿਤ ਇਕ ਹਸਪਤਾਲ ’ਚ ਮੁਫ਼ਤ ਮੈਡੀਕਲ ਜਾਂਚ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਦਾ ਉਦਘਾਟਨ ਸ਼੍ਰੋਮਣੀ ਅਕਾਲੀ ਦਲ ਖੰਨਾ ਦੇ ਹਲਕਾ ਇੰਚਾਰਜ ਰਣਜੀਤ ਸਿੰਘ ਤਲਵੰਡੀ ਨੇ ਆਪਣੇ ਕਰ ਕਮਲਾ ਨਾਲ ਕੀਤਾ। ਇਸ ਮੌਕੇ ਰਣਜੀਤ ਸਿੰਘ ਤਲਵੰਡੀ ਨੇ ਕਿਹਾ ਕਿ ਅਜਿਹੇ ਕੈਂਪ ਲਾ ਕੇ ਲੋਕਾਂ ਨੂੰ ਉਨ੍ਹਾਂ ਦੇ ਘਰ ਦੇ ਨਜ਼ਦੀਕ ਮਾਹਿਰ ਡਾਕਟਰਾਂ ਵਲੋਂ ਸਿਹਤ ਸਹੂੁਲਤਾਂ ਪ੍ਰਦਾਨ ਕਰਨਾ ਬਹੁਤ ਵਧੀਆ ਉਪਰਾਲਾ ਹੈ। ਜਿਨ੍ਹਾਂ ਦਾ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨਾ ਚਾਹੀਦਾ ਹੈ। ਇਸ ਮੌਕੇ ਸਤਿਗੁਰੂ ਪ੍ਰਤਾਪ ਹਸਪਤਾਲ ਲੁਧਿਆਣਾ ਦੇ ਦਿਲ ਦੇ ਰੋਗਾਂ ਦੇ ਮਾਹਿਰ ਡਾ. ਰਵਨਿੰਦਰ ਸਿੰਘ ਕੂਕਾ (ਡੀ. ਐੱਮ. ਕਾਰਡੀਓਲੋਜੀ) ਵਲੋਂ ਅਤੇ ਔਰਤ ਰੋਗਾਂ ਦੇ ਮਾਹਿਰ ਡਾ. ਬਬੀਤਾ ਅਬਰੋਲ ਵਲੋਂ ਕੈਂਪ ਦੌਰਾਨ ਕਰੀਬ 100 ਦੇ ਕਰੀਬ ਮਰੀਜ਼ਾਂ ਦੀ ਜਾਂਚ ਕੀਤੀ ਗਈ। ਇਸ ਮੌਕੇ ਸਤਿਗੁਰੂ ਪ੍ਰਤਾਪ ਹਸਪਤਾਲ ਲੁਧਿਆਣਾ ਦੀ ਟੀਮ ਵਲੋਂ ਕਰੀਬ 80 ਮਰੀਜ਼ਾਂ ਦੀ ਈ. ਸੀ. ਜੀ. ਅਤੇ ਖੂਨ ਦੇ ਟੈਸਟ ਮੁਫ਼ਤ ਕੀਤੇ ਗਏ। ਕੈਂਪ ਦੌਰਾਨ ਲੋਡ਼ਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ। ਇਸ ਮੌਕੇ ਸਤਿਗੁਰੂ ਪ੍ਰਤਾਪ ਹਸਪਤਾਲ ਲੁਧਿਆਣਾ ਦੇ ਸੀਨੀਅਰ ਮਾਰਕੀਟਿੰਗ ਐਗਜ਼ੀਕਿਊਟਿਵ ਰਾਕੇਸ਼ ਵਿਜ ਨੇ ਦੱਸਿਆ ਕਿ ਇਲਾਕੇ ’ਚ ਹਸਪਤਾਲ ਦੇ ਮਾਹਿਰ ਡਾਕਟਰਾਂ ਵਲੋਂ ਸਮੇਂ-ਸਮੇਂ ’ਤੇ ਮੁਫ਼ਤ ਜਾਂਚ ਕੈਂਪ ਲਾ ਕੇ ਲੋਕਾਂ ਨੂੰ ਵੱਧ ਤੋਂ ਵੱਧ ਸਿਹਤ ਸਹੂੁਲਤਾਂ ਪ੍ਰਦਾਨ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਬਾਬਾ ਪ੍ਰੀਤਮ ਸਿੰਘ ਤੇ ਹੋਰ ਵੀ ਹਾਜ਼ਰ ਸਨ।

Related News