ਮੁਫ਼ਤ ਮੈਡੀਕਲ ਜਾਂਚ ਕੈਂਪ ’ਚ 75 ਮਰੀਜ਼ਾਂ ਦੀ ਕੀਤੀ ਜਾਂਚ

03/27/2019 4:53:57 AM

ਖੰਨਾ (ਸੁਖਵਿੰਦਰ ਕੌਰ)- ਸੱਤਿਅਮ ਹਸਪਤਾਲ ’ਚ ਮੁਫ਼ਤ ਮੈਡੀਕਲ ਜਾਂਚ ਕੈਂਪ ਦੌਰਾਨ ਦੂਜੇ ਦਿਨ ਔਰਤ ਰੋਗਾਂ ਦੇ ਮਾਹਿਰ ਡਾ. ਬਬੀਤਾ ਅਬਰੋਲ ਵਲੋਂ ਕਰੀਬ 75 ਮਰੀਜ਼ਾਂ ਦੀ ਜਾਂਚ ਕੀਤੀ ਗਈ। ਇਸ ਮੌਕੇ ਪੁੱਜੇ ਪਤਵੰਤੇ ਸੱਜਣਾਂ ਨੇ ਕਿਹਾ ਕਿ ਅਜਿਹੇ ਕੈਂਪ ਲਾ ਕੇ ਲੋਕਾਂ ਨੂੰ ਉਨ੍ਹਾਂ ਦੇ ਘਰ ਦੇ ਨਜ਼ਦੀਕ ਮਾਹਿਰ ਡਾਕਟਰਾਂ ਵਲੋਂ ਸਿਹਤ ਸਹੂੁਲਤਾਂ ਪ੍ਰਦਾਨ ਕਰਨਾ ਬਹੁਤ ਵਧੀਆ ਉਪਰਾਲਾ ਹੈ, ਜਿਨ੍ਹਾਂ ਦਾ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨਾ ਚਾਹੀਦਾ ਹੈ। ਕੈਂਪ ਦੌਰਾਨ ਲੋਡ਼ਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ। ਇਸ ਕੈਂਪ ਦਾ ਵੱਡੀ ਗਿਣਤੀ ’ਚ ਲੋਕਾਂ ਨੇ ਲਾਹਾ ਲਿਆ।

Related News