ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਅਮਲੇ ਦੀ ਕਰਵਾਈ ਰਿਹਰਸਲ

04/22/2019 4:43:33 AM

ਖੰਨਾ (ਮਾਲਵਾ)-ਲੋਕ ਸਭਾ ਚੋਣਾਂ-2019 ਦੇ ਮੱਦੇਨਜ਼ਰ ਵਿਧਾਨ ਸਭਾ ਚੋਣ ਹਲਕਾ ਜਗਰਾਓਂ, ਲੋਕ ਸਭਾ ਹਲਕਾ ਲੁਧਿਆਣਾ ਦੇ ਸਹਾਇਕ ਰਿਟਰਨਿੰਗ ਅਫ਼ਸਰ-ਕਮ-ਐੱਸ. ਡੀ. ਐੱਮ. ਬਲਜਿੰਦਰ ਸਿੰਘ ਢਿੱਲੋਂ ਵਲੋਂ ਲਾਜਪਤ ਰਾਏ ਡੀ. ਏ. ਵੀ. ਕਾਲਜ ਜਗਰਾਓਂ ਵਿਖੇ ਚੋਣ ਅਮਲੇ ਦੀ ਰਿਹਰਸਲ ਕਰਵਾਈ ਗਈ। ਇਸ ਮੌਕੇ ਸੁਪਰਵਾਈਜ਼ਰ ਤੇ ਮਾਸਟਰ ਟਰੇਨਰਾਂ ਵਲੋਂ ਚੋਣ ਅਮਲੇ ਨੂੰ ਪੋਲਿੰਗ ਸਬੰਧੀ ਟਰੇਨਿੰਗ ਦਿੱਤੀ ਗਈ ਅਤੇ ਈ. ਵੀ. ਐੱਮ. ਤੇ ਵੀ. ਵੀ. ਪੈਟ ਮਸ਼ੀਨਾਂ ਬਾਰੇ ਜਾਣੂ ਕਰਵਾਇਆ ਗਿਆ। ਇਸ ਦੌਰਾਨ ਚੋਣ ਅਮਲੇ ਨੂੰ ਲੋਕ ਸਭਾ ਚੋਣਾਂ 2019 ਦੇ ਸਬੰਧ ’ਚ ਵੀਡੀਓ ਵੀ ਦਿਖਾਈ ਗਈ। ਰਿਹਰਸਲ ਵਿਚ ਸਹਾਇਕ ਰਿਟਰਨਿੰਗ ਅਫ਼ਸਰ ਵਲੋਂ ਚੋਣ ਅਮਲੇ ਨੂੰ ਚੋਣਾਂ ਸਬੰਧੀ ਚੋਣ ਕਮਿਸ਼ਨ ਨਾਲ ਸਬੰਧਤ ਹਦਾਇਤਾਂ ਦਿੱਤੀਆਂ ਗਈਆਂ ਤੇ ਚੋਣ ਅਮਲੇ ਨੂੰ ਚੋਣਾਂ ਦੌਰਾਨ ਪੇਸ਼ ਆਉਣ ਵਾਲੀਆਂ ਸਮੱਸਿਆਵਾਂ ਅਤੇ ਇਸ ਦੇ ਹੱਲ ਸਬੰਧੀ ਜਾਣੂ ਕਰਵਾਇਆ। ਚੋਣ ਅਮਲੇ ਲਈ ਹਰ ਪ੍ਰਕਾਰ ਦੀਆਂ ਸਹੂਲਤਾਂ ਦਾ ਸੁਚੱਜਾ ਪ੍ਰਬੰਧ ਕੀਤਾ ਗਿਆ।