ਢਾਬੇ 'ਤੇ ਪਿਆ ਚੀਕ-ਚਿਹਾੜਾ, ਸਿੱਧਾ ਹੀ ਅੰਦਰ ਜਾ ਵੜਿਆ ਬੇਕਾਬੂ ਟਰੱਕ, ਤਸਵੀਰਾਂ ਦੇਖ ਕੰਬ ਜਾਵੇਗਾ ਦਿਲ

Thursday, Mar 23, 2023 - 03:41 PM (IST)

ਢਾਬੇ 'ਤੇ ਪਿਆ ਚੀਕ-ਚਿਹਾੜਾ, ਸਿੱਧਾ ਹੀ ਅੰਦਰ ਜਾ ਵੜਿਆ ਬੇਕਾਬੂ ਟਰੱਕ, ਤਸਵੀਰਾਂ ਦੇਖ ਕੰਬ ਜਾਵੇਗਾ ਦਿਲ

ਖੰਨਾ (ਵਿਪਨ) : ਖੰਨਾ ਵਿਖੇ ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇਅ 'ਚ ਅਚਾਨਕ ਹੀ ਉਸ ਵੇਲੇ ਚੀਕ-ਚਿਹਾੜਾ ਪੈ ਗਿਆ, ਜਦੋਂ ਇਕ ਬੇਕਾਬੂ ਹੋਇਆ ਟਰੱਕ ਸਿੱਧਾ ਢਾਬੇ ਅੰਦਰ ਜਾ ਵੜਿਆ। ਇਸ ਦੌਰਾਨ ਢਾਬੇ 'ਤੇ ਕੰਮ ਕਰਦੇ ਇਕ ਮੁਲਾਜ਼ਮ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਹਾਦਸੇ ਦੇ ਚਸ਼ਮਦੀਦਾਂ ਨੇ ਦੱਸਿਆ ਕਿ ਸਰਵਿਸ ਲੇਨ ਉੱਪਰ ਇਕ ਤੇਜ਼ ਰਫ਼ਤਾਰ ਟਰੱਕ ਆ ਰਿਹਾ ਸੀ।

ਇਹ ਵੀ ਪੜ੍ਹੋ : ਚੰਡੀਗੜ੍ਹ ਹਵਾਈ ਅੱਡੇ ਤੋਂ ਸਮਰ ਸ਼ਡਿਊਲ ਜਾਰੀ, 3 ਨਵੀਆਂ ਉਡਾਣਾਂ ਨੂੰ ਕੀਤਾ ਗਿਆ ਸ਼ਾਮਲ

PunjabKesari

ਇਸੇ ਦੌਰਾਨ ਨੈਸ਼ਨਲ ਹਾਈਵੇਅ ਤੋਂ ਇਕ ਕਾਰ ਸਰਵਿਸ ਰੋਡ 'ਤੇ ਆ ਗਈ। ਕਾਰ ਨੂੰ ਦੇਖਦੇ ਹੀ ਟਰੱਕ ਦੇ ਡਰਾਈਵਰ ਨੇ ਆਪਣੇ ਟਰੱਕ ਨੂੰ ਇਕਦਮ ਮੋੜ ਲਿਆ। ਇਸ ਕਾਰਨ ਟਰੱਕ ਬੇਕਾਬੂ ਹੋ ਕੇ ਸਿੱਧਾ ਢਾਬੇ ਅੰਦਰ ਜਾ ਵੜਿਆ।

ਇਹ ਵੀ ਪੜ੍ਹੋ : ਖੰਨਾ ਪੁਲਸ ਨੇ ਅੰਮ੍ਰਿਤਪਾਲ ਦੇ ਸਾਥੀ ਨੂੰ ਕੀਤਾ ਗ੍ਰਿਫ਼ਤਾਰ, ਸੋਸ਼ਲ ਮੀਡੀਆ 'ਤੇ ਸੀ ਪੂਰੀ ਤਰ੍ਹਾਂ Active

PunjabKesari

PunjabKesari

ਇਸ ਭਿਆਨਕ ਹਾਦਸੇ ਦੌਰਾਨ ਢਾਬੇ 'ਤੇ ਕੰਮ ਕਰਦੇ ਇਕ ਮੁਲਾਜ਼ਮ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ 10-15 ਲੋਕਾਂ ਨੇ ਭੱਜ ਕੇ ਆਪਣੀ ਜਾਨ ਬਚਾਈ। ਇਸ ਸਾਰੀ ਘਟਨਾ ਸੀ. ਸੀ. ਟੀ. ਵੀ. ਫੁਟੇਜ 'ਚ ਕੈਦ ਹੋ ਗਈ ਹੈ। ਲੋਕਾਂ ਨੇ ਦੋਸ਼ ਲਾਇਆ ਕਿ ਟਰੱਕ ਡਰਾਈਵਰ ਨੇ ਨਸ਼ਾ ਕੀਤਾ ਹੋਇਆ ਸੀ। ਫਿਲਹਾਲ ਲੋਕਾਂ ਵੱਲੋਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੀ ਮਦਦ ਕਰਨ ਦੀ ਅਪੀਲ ਕੀਤੀ ਗਈ ਹੈ।

PunjabKesari

PunjabKesari

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News