ਸ਼ੈਲਰ ਮਾਲਕਾਂ ਦੀ ਹੜਤਾਲ, ਕਿਸਾਨ ਪਰੇਸ਼ਾਨ (ਵੀਡੀਓ)
Monday, Oct 14, 2019 - 10:37 AM (IST)
ਖੰਨਾ (ਵਿਪਨ ਬੀਜਾ) : ਏਸ਼ੀਆ ਦੀ ਸਭ ਤੋਂ ਵੱਡੀ ਖੰਨਾ ਦੀ ਅਨਾਜ ਮੰਡੀ 'ਚ ਲਿਫਟਿੰਗ ਨਾ ਹੋਣ ਕਾਰਨ ਕਿਸਾਨਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੰਡੀ 'ਚ ਕਰੀਬ 2 ਲੱਖ 43 ਹਜ਼ਾਰ 364 ਕੁਇੰਟਲ ਕਣਕ ਦੀਆਂ ਬੋਰੀਆਂ ਜਮ੍ਹਾਂ ਹੋਣ ਕਾਰਨ ਫਸਲ ਰੱਖਣ 'ਚ ਕਾਫੀ ਮੁਸ਼ਕਿਲ ਪੇਸ਼ ਆ ਰਹੀ ਹੈ। ਕਿਸਾਨ ਆਪਣੀ ਫਸਲ ਵੇਚਣ ਲਈ ਮੰਡੀਆਂ 'ਚ ਰੁਲ ਰਿਹਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਸ਼ੈਲਰ ਮਾਲਕਾਂ ਦੀ ਹੜਤਾਲ ਹੋਣ ਕਾਰਨ ਮੰਡੀ 'ਚ ਕਣਕ ਦੀ ਲਿਫਟਿੰਗ ਨਹੀਂ ਹੋ ਰਹੀ। ਉਥੇ ਹੀ ਕਿਸਾਨਾਂ ਨੇ ਦੋਸ਼ ਲਗਾਇਆ ਕਿ ਸਰਕਾਰ ਵੱਲੋਂ ਮੰਡੀ 'ਚ ਵਧੀਆ ਪ੍ਰਬੰਧਾਂ ਦੇ ਕੀਤੇ ਦਾਅਵੇ ਖੋਖਲੇ ਸਾਬਿਤ ਹੋ ਰਹੇ ਹਨ ਕਿਉਂਕਿ ਨਾ ਤਾਂ ਲਿਫਟਿੰਗ ਹੋ ਰਹੀ ਹੈ ਤੇ ਨਾ ਹੀ ਫਸਲ ਰੱਖਣ ਲਈ ਕੋਈ ਜਗ੍ਹਾ ਹੈ, ਜਿਸ ਕਾਰਨ ਉਨ੍ਹਾਂ ਨੂੰ ਲੰਮਾ ਇੰਤਜ਼ਾਰ ਕਰਨਾ ਪੈ ਰਿਹਾ ਹੈ।
ਜਦੋਂ ਮੰਡੀ ਦੇ ਪ੍ਰਬੰਧਾਂ ਬਾਰੇ ਮੰਡੀ ਸੁਪਰਵਾਈਜ਼ਰ ਪੁਸ਼ਪਿੰਦਰ ਕੁਮਾਰ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਸ਼ੈਲਰ ਮਾਲਕਾਂ ਦੀ ਹੜਤਾਲ ਕਾਰਨ ਕਿਸਾਨਾਂ ਨੂੰ ਦਿੱਕਤ ਪੇਸ਼ ਆ ਰਹੀ ਹੈ। ਹੜਤਾਲ ਖਤਮ ਹੋਣ 'ਤੇ ਹੀ ਅਗਲੀ ਕਾਰਵਾਈ ਹੋ ਸਕਦੀ ਹੈ। ਫਿਲਹਾਲ ਕਿਸਾਨਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਸ਼ੈਲਰ ਮਾਲਕਾਂ ਦੀ ਹੜਤਾਲ ਜਲਦ ਖਤਮ ਕਰਵਾਈ ਜਾਵੇ ਤਾਂ ਜੋ ਮੰਡੀਆਂ 'ਚ ਲਿਫਟਿੰਗ ਦਾ ਕੰਮ ਜਲਦ ਸ਼ੁਰੂ ਹੋ ਸਕੇ।