ਖੰਨਾ : 7 ਕਰੋੜ ਦੀ ਹੈਰੋਇਨ ਸਮੇਤ ਔਰਤ ਗ੍ਰਿਫਤਾਰ

07/31/2019 3:32:43 PM

ਖੰਨਾ (ਵਿਪਨ) : ਖੰਨਾ ਪੁਲਸ ਵਲੋਂ 1 ਕਿਲੋ 260 ਗ੍ਰਾਮ ਹੈਰੋਇਨ ਸਮੇਤ ਇਕ ਔਰਤ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਜਿਸ ਦੀ ਕੀਮਤ 7 ਕਰੋੜ ਰੁਪਏ ਦੱਸੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੇ ਉਨ੍ਹਾਂ ਵਲੋਂ ਪ੍ਰਿਸਟੀਨ ਮਾਲ ਜੀ.ਟੀ. ਰੋਡ 'ਤੇ ਨਾਕਾਬੰਦੀ ਕਰਕੇ ਸ਼ੱਕੀ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ ਕਿ ਇਸੇ ਦੌਰਾਨ ਗੋਬਿੰਦਗੜ੍ਹ ਪਾਸਿਓਂ ਆ ਰਹੀ ਇਕ ਕਾਰਨ ਨੂੰ ਰੋਕਿਆ ਗਿਆ, ਜਿਸ ਇਕ ਮੋਨਾ ਵਿਅਕਤੀ ਚਲਾ ਰਿਹਾ ਸੀ। ਕਾਰ ਦੇ ਪਿੱਛੇ ਬੈਠੀ ਔਰਤ ਦੀ ਤਲਾਸ਼ੀ ਲਈ ਗਈ ਤਾਂ ਉਸ ਦੇ ਪਰਸ 'ਚ 1 ਕਿਲੋ 260 ਗ੍ਰਾਮ ਹੈਰੋਇਨ ਬਰਾਮਦ ਹੋਈ, ਔਰਤ ਦੀ ਪਛਾਣ ਈਵਾ ਦਾਸ ਪਤਨੀ ਰਿਸ਼ੀ  ਵਾਸੀ ਟੇਚਪੁਰਾ (ਅਸਾਮ) ਵਜੋਂ ਹੋਈ ਹੈ। ਕਾਰ ਚਾਲਕ ਅਮਿਤ ਨੇ ਦੱਸਿਆ ਕਿ ਉਹ ਟੈਕਸੀ ਚਲਾਉਣ ਦਾ ਕੰਮ ਕਰਦਾ ਹੈ। ਉਕਤ ਔਰਤ ਦਿੱਲੀ ਤੋਂ ਕਾਰ 'ਚ ਸਵਾਰ ਹੋ ਕੇ ਪੰਜਾਬ 'ਚ ਹੈਰੋਇਨ ਦੀ ਸਪਲਾਈ ਕਰਨ ਆ ਰਹੀ ਸੀ। ਪੁਲਸ ਨੇ ਉਕਤ ਔਰਤ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Baljeet Kaur

Content Editor

Related News