ਕਿਸਾਨਾਂ ਦੀ ਹਮਾਇਤ ''ਚ ਆਏ ਖੰਨਾ ਦੇ ''ਹੋਟਲ ਮਾਲਕਾਂ'' ਨੇ ਕਰ ਦਿੱਤਾ ਵੱਡਾ ਐਲਾਨ

12/14/2020 12:19:44 PM

ਖੰਨਾ (ਵਿਪਨ) : ਕੇਂਦਰ ਸਰਕਾਰ ਦੇ ਕਾਲੇ ਕਾਨੂੰਨਾਂ ਖ਼ਿਲਾਫ਼ ਅੰਦੋਲਨ 'ਤੇ ਬੈਠੇ ਕਿਸਾਨਾਂ ਲਈ ਖੰਨਾ ਦੇ ਹੋਟਲ ਮਾਲਕਾਂ ਨੇ ਦਿਲ ਖੋਲ੍ਹ ਦਿੱਤਾ ਹੈ। ਹੋਟਲ ਮਾਲਕਾਂ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਦਿੱਲੀ ਆਉਣ-ਜਾਣ ਵਾਲੇ ਕਿਸਾਨਾਂ ਨੂੰ ਮੁਫਤ ਭੋਜਨ ਦਿੱਤਾ ਜਾਵੇਗਾ। ਇੱਥੇ ਹੋਟਲ ਐਂਡ ਮੈਰਿਜ ਪੈਲਸ ਐਸੋਸੀਏਸ਼ਨ ਵੱਲੋਂ ਇਕ ਪ੍ਰੈੱਸ ਕਾਨਫਰੰਸ ਕੀਤੀ ਗਈ, ਜਿਸ 'ਚ ਐਲਾਨ ਕੀਤਾ ਗਿਆ ਕਿ ਦਿੱਲੀ 'ਚ ਕਿਸਾਨ ਭਰਾਵਾਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਦਾ ਖੰਨਾ ਐਸੋਸੀਏਸ਼ਨ ਪੂਰਾ ਸਮਰਥਨ ਕਰਦੀ ਹੈ ਅਤੇ ਕਿਸਾਨੀ ਸੰਘਰਸ਼ ਫਤਿਹ ਹੋਣ ਤੱਕ ਦਿੱਲੀ ਆਉਣ-ਜਾਣ ਵਾਲੇ ਕਿਸਾਨ ਭਰਾਵਾਂ ਲਈ ਲੰਗਰ ਸੇਵਾ ਦਾ ਪ੍ਰਬੰਧ ਹੋਟਲ 'ਚ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਹੈਵਾਨ ਬਣਿਆ ਪਿਓ ਭੁੱਲਿਆ ਰਿਸ਼ਤੇ ਦੀ ਮਰਿਆਦਾ, ਮਾਸੂਮ ਧੀ ਦਾ ਮੂੰਹ ਬੰਨ੍ਹ ਪਸ਼ੂਆਂ ਦੇ ਵਾੜੇ 'ਚ ਮਿਟਾਈ ਹਵਸ

PunjabKesari

ਇਸ ਬਾਰੇ ਜਾਣਕਾਰੀ ਦਿੰਦਿਆਂ ਹੋਟਲ ਗਰੀਨਲੈਂਡ ਦੇ ਮਾਲਕ ਪਵਿੱਤਰ ਸਿੰਘ ਨੇ ਦੱਸਿਆ ਕਿ ਐਸੋਸੀਏਸ਼ਨ ਵੱਲੋਂ ਦਿੱਲੀ ਆਉਣ-ਜਾਣ ਵਾਲੇ ਕਿਸਾਨ ਭਰਾਵਾਂ ਲਈ ਲੰਗਰ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨ ਆਪਣੀ ਲੋੜ ਮੁਤਾਬਕ ਨਾਸ਼ਤਾ, ਦੁਪਹਿਰ ਦਾ ਖਾਣਾ ਅਤੇ ਰਾਤ ਦਾ ਖਾਣਾ ਖਾ ਸਕਦੇ ਹਨ ਅਤੇ ਚਾਹ ਪੀ ਸਕਦੇ ਹਨ। ਉਨ੍ਹਾਂ ਦੱਸਿਆ ਕਿ ਭੋਜਨ 'ਚ ਇਕ ਦਾਲ, ਇਕ ਸਬਜ਼ੀ, ਰਾਇਤਾ ਅਤੇ ਸਲਾਦ ਵਰਗੀਆਂ ਚੀਜ਼ਾਂ ਦਿੱਤੀਆਂ ਜਾਣਗੀਆਂ।

ਇਹ ਵੀ ਪੜ੍ਹੋ : ਜਣੇਪੇ ਦੇ ਆਪਰੇਸ਼ਨ ਦੌਰਾਨ ਡਾਕਟਰਾਂ ਨੇ ਕੀਤੀ ਵੱਡੀ ਗ਼ਲਤੀ, ਜਨਾਨੀ ਦੇ ਢਿੱਡ 'ਚ ਛੱਡਿਆ ਡੇਢ ਫੁੱਟ ਲੰਬਾ ਤੌਲੀਆ

ਪਵਿੱਤਰ ਸਿੰਘ ਨੇ ਦੱਸਿਆ ਕਿ ਹੋਟਲ 'ਚ ਸ਼ੂਗਰ ਦੇ ਮਰੀਜ਼ਾਂ ਲਈ ਫਿੱਕੀ ਚਾਹ ਅਤੇ ਸਾਧੀ ਦਾਲ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਖੁਦ ਕਿਸਾਨ ਹਨ ਅਤੇ ਕਿਸਾਨਾਂ ਦੇ ਸਮਰਥਨ 'ਚ ਖੜ੍ਹੇ ਹਨ।

ਇਹ ਵੀ ਪੜ੍ਹੋ : ਮੋਦੀ ਨਾਲ ਸਿਆਸੀ ਪੇਚ ਫਸਾਉਣ ਦੇ ਮੂਡ 'ਚ ਕਿਸਾਨ, ਮੋਰਚੇ 'ਚ ਹੋ ਸਕਦੈ 'ਨਵੀਂ ਪਾਰਟੀ' ਦਾ ਐਲਾਨ

ਪਵਿੱਤਰ ਸਿੰਘ ਨੇ ਕਿਹਾ ਕਿ ਇਸ ਸਮੇਂ ਦਿੱਲੀ 'ਚ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹੋਣ ਦੀ ਲੋੜ ਹੈ। ਉਨ੍ਹਾਂ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਮੋਦੀ ਨੂੰ ਅਪੀਲ ਕਰਦੇ ਹਨ ਕਿ ਖੇਤੀ ਬਿੱਲਾਂ ਨੂੰ ਵਾਪਸ ਲੈ ਕੇ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਜਲਦ ਤੋਂ ਜਲਦ ਘਰ ਭੇਜਿਆ ਜਾਵੇ।

ਨੋਟ : ਖੰਨਾ ਦੇ ਹੋਟਲ ਮਾਲਕਾਂ ਵੱਲੋਂ ਕਿਸਾਨਾਂ ਲਈ ਕੀਤੇ ਗਏ ਵੱਡੇ ਐਲਾਨ ਬਾਰੇ ਦਿਓ ਆਪਣੀ ਰਾਏ


Babita

Content Editor

Related News