ਖੰਨਾ 'ਚ ਬੰਦੇ ਨੇ 3 ਲੋਕਾਂ 'ਤੇ ਸ਼ਰੇਆਮ ਚੜ੍ਹਾ ਦਿੱਤੀ ਗੱਡੀ, ਮੰਜ਼ਰ ਦੇਖ ਕੰਬ ਗਿਆ ਹਰ ਕਿਸੇ ਦਾ ਦਿਲ (ਤਸਵੀਰਾਂ)

Thursday, Jan 26, 2023 - 10:52 AM (IST)

ਖੰਨਾ 'ਚ ਬੰਦੇ ਨੇ 3 ਲੋਕਾਂ 'ਤੇ ਸ਼ਰੇਆਮ ਚੜ੍ਹਾ ਦਿੱਤੀ ਗੱਡੀ, ਮੰਜ਼ਰ ਦੇਖ ਕੰਬ ਗਿਆ ਹਰ ਕਿਸੇ ਦਾ ਦਿਲ (ਤਸਵੀਰਾਂ)

ਖੰਨਾ (ਵਿਪਨ) : ਖੰਨਾ 'ਚ ਉਸ ਵੇਲੇ ਵੱਡੀ ਵਾਰਦਾਤ ਸਾਹਮਣੇ ਆਈ, ਜਦੋਂ ਇਕ ਵਿਅਕਤੀ ਵੱਲੋਂ ਰੰਜਿਸ਼ ਦੇ ਤਹਿਤ 3 ਬੰਦਿਆਂ 'ਤੇ ਸ਼ਰੇਆਮ ਗੱਡੀ ਚੜ੍ਹਾ ਦਿੱਤੀ ਗਈ। ਜਾਣਕਾਰੀ ਮੁਤਾਬਕ ਇਹ ਘਟਨਾ ਪਿੰਡ ਰਾਮਗੜ੍ਹ 'ਚ ਵਾਪਰੀ ਅਤੇ ਘਟਨਾ ਦੌਰਾਨ ਇਕ ਵਿਅਕਤੀ ਗੰਭੀਰ ਤੌਰ 'ਤੇ ਜ਼ਖਮੀ ਹੋ ਗਿਆ। ਫਿਲਹਾਲ ਪੁਲਸ ਨੇ ਕਾਰ ਚਾਲਕ ਦੇ ਖ਼ਿਲਾਫ਼ ਇਰਾਦਾ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ : ਖੰਨਾ 'ਚ ਸਾਬਕਾ ਸਰਪੰਚ ਤੇ ਮੌਜੂਦਾ ਪੰਚਾਇਤ ਸਕੱਤਰ ਨੂੰ ਅਦਾਲਤ ਨੇ ਸੁਣਾਈ ਸਖ਼ਤ ਸਜ਼ਾ, ਜਾਣੋ ਪੂਰਾ ਮਾਮਲਾ

PunjabKesari

ਉੱਥੇ ਹੀ ਇਸ ਘਟਨਾ ਦੀ ਸੀ. ਸੀ. ਟੀ. ਵੀ. ਫੁਟੇਜ ਵੀ ਸਾਹਮਣੇ ਆ ਗਈ ਹੈ। ਡੀ. ਐੱਸ. ਪੀ. ਵਿਲੀਅਮ ਜੈਜੀ ਨੇ ਦੱਸਿਆ ਕਿ ਪਿੰਡ ਰਾਮਗੜ੍ਹ 'ਚ ਉਪਕਰਨ ਦੀਪ ਸਿੰਘ ਆਪਣੇ ਪਿਤਾ ਸੁਖਵਿੰਦਰ ਸਿੰਘ ਅਤੇ ਚਾਚਾ ਸੁਰਜੀਤ ਸਿੰਘ ਨਾਲ ਜਾ ਰਿਹਾ ਸੀ।

ਇਹ ਵੀ ਪੜ੍ਹੋ : CM ਮਾਨ ਨੇ ਗਣਤੰਤਰ ਦਿਹਾੜੇ ਤੇ ਬਸੰਤ ਪੰਚਮੀ ਦੀ ਦਿੱਤੀ ਵਧਾਈ, ਚਾਈਨਾ ਡੋਰ ਬਾਰੇ ਆਖੀ ਇਹ ਗੱਲ

PunjabKesari

ਇਸ ਦੌਰਾਨ ਪਿੰਡ ਦੇ ਹੀ ਇੰਦਰਜੀਤ ਸਿੰਘ ਨੇ ਇਨ੍ਹਾਂ ਨੂੰ ਜਾਨੋਂ ਮਾਰਨ ਦੀ ਨੀਅਤ ਨਾਲ ਉਨ੍ਹਾਂ 'ਤੇ ਗੱਡੀ ਚੜ੍ਹਾ ਦਿੱਤੀ। ਇਸ ਦੌਰਾਨ ਸੁਖਵਿੰਦਰ ਸਿੰਘ ਦੇ ਸਿਰ 'ਚ ਜ਼ਿਆਦਾ ਸੱਟ ਲੱਗ ਗਈ, ਜਿਸ ਨੂੰ ਹਸਪਤਾਲ ਦਾਖ਼ਲ ਕਰਾਇਆ ਗਿਆ ਹੈ। ਕਾਰ ਚਾਲਕ 'ਤੇ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

PunjabKesari
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


author

Babita

Content Editor

Related News