''ਖੰਨਾ'' ਪੰਜਾਬ ਦੇ ਸਭ ਤੋਂ ਪ੍ਰਦੂਸ਼ਿਤ 9 ਸ਼ਹਿਰਾਂ ''ਚ ਸ਼ਾਮਲ, ਐਕਸ਼ਨ ਪਲਾਨ ਤਿਆਰ

Saturday, Jul 13, 2019 - 04:15 PM (IST)

''ਖੰਨਾ'' ਪੰਜਾਬ ਦੇ ਸਭ ਤੋਂ ਪ੍ਰਦੂਸ਼ਿਤ 9 ਸ਼ਹਿਰਾਂ ''ਚ ਸ਼ਾਮਲ, ਐਕਸ਼ਨ ਪਲਾਨ ਤਿਆਰ

ਲੁਧਿਆਣਾ (ਬਿਪਨ) : ਪੰਜਾਬ ਦੇ ਸਭ ਤੋਂ ਪ੍ਰਦੂਸ਼ਿਤ 9 ਅਤੇ ਦੇਸ਼ ਦੇ 109 ਸ਼ਹਿਰਾਂ ਦੀ ਸੂਚੀ 'ਚ 'ਖੰਨਾ' ਸ਼ਹਿਰ ਦਾ ਨਾਂ ਵੀ ਸ਼ਾਮਲ ਹੋ ਗਿਆ ਹੈ। ਇਸ 'ਤੇ ਨੈਸ਼ਨਲ ਗਰੀਨ ਟ੍ਰਿਬੀਊਨਲ (ਐੱਨ. ਜੀ. ਟੀ.) ਦੀ ਸਖਤੀ ਤੋਂ ਬਾਅਦ ਹੁਣ ਪ੍ਰਸ਼ਾਸਨ ਹਰਕਤ 'ਚ ਆਇਆ ਹੈ। 'ਕਲੀਨ ਏਅਰ ਮਿਸ਼ਨ' ਤਹਿਤ ਪ੍ਰਸ਼ਾਸਨ ਵਲੋਂ ਬੁਲਾਈ ਗਈ ਮੀਟਿੰਗ 2 ਵਾਰ ਰੱਦ ਹੋਣ ਤੋਂ ਬਾਅਦ ਹੁਣ ਆਖਰਕਾਰ ਮਾਰਕਿਟ ਕਮੇਟੀ ਦੇ ਦਫਤਰ 'ਚ ਏ. ਡੀ. ਸੀ. ਜਸਪਾਲ ਸਿੰਘ ਦੀ ਅਗਵਾਈ 'ਚ ਮੀਟਿੰਗ ਹੋਈ, ਜਿਸ 'ਚ ਪ੍ਰਦੂਸ਼ਣ ਵਿਭਾਗ ਸਮੇਤ ਹੋਰ ਸਰਕਾਰੀ ਮਹਿਕਮਿਆਂ ਦੇ ਪ੍ਰਤੀਨਿਧੀਆਂ ਨੇ ਹਿੱਸਾ ਲਿਆ।

ਇਸ ਮੀਟਿੰਗ 'ਚ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਬਾਰੇ ਪ੍ਰਦੂਸ਼ਣ ਕੰਟਰੋਲ ਵਿਭਾਗ ਸਮੇਤ ਵੱਖ-ਵੱਖ ਵਿਭਾਗ ਦੇ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਕਰਕੇ ਕੰਮ ਦੀ ਰਿਪੋਰਟ ਮੰਗੀ ਗਈ ਹੈ। ਏ. ਡੀ. ਸੀ. ਜਸਪਾਲ ਸਿੰਘ ਨੇ ਕਿਹਾ ਹੈ ਕਿ ਖੰਨਾ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਪ੍ਰਸ਼ਾਸਨ ਨੇ ਕੰਮ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਵਿਭਾਗਾਂ ਤੋਂ ਸੁਝਾਅ ਲਏ ਗਏ ਹਨ, ਜਿਨ੍ਹਾਂ ਨੂੰ ਜਲਦੀ ਪੂਰਾ ਕੀਤਾ ਜਾਵੇਗਾ।


author

Babita

Content Editor

Related News