ਭੋਗ 'ਤੇ ਜਾ ਰਹੇ ਪਰਿਵਾਰ ਨਾਲ ਵਾਪਰੀ ਅਣਹੋਣੀ, ਘਰ 'ਚ ਵਿਛੇ ਸੱਥਰ

Tuesday, Jan 21, 2025 - 03:30 PM (IST)

ਭੋਗ 'ਤੇ ਜਾ ਰਹੇ ਪਰਿਵਾਰ ਨਾਲ ਵਾਪਰੀ ਅਣਹੋਣੀ, ਘਰ 'ਚ ਵਿਛੇ ਸੱਥਰ

ਖੰਨਾ (ਬਿਪਨ): ਖੰਨਾ ਵਿਖੇ ਇਕ ਸੜਕ ਹਾਦਸਾ ਵਾਪਰਿਆ। ਇੱਥੇ ਇਕ ਆਟੋ ਪਲਟ ਗਿਆ। ਇਸ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ, ਜਦੋਂ ਕਿ ਤਿੰਨ ਜ਼ਖਮੀ ਹੋ ਗਏ। ਮ੍ਰਿਤਕ ਦੀ ਪਛਾਣ ਹਰਦੇਵ ਸਿੰਘ (60) ਵਜੋਂ ਹੋਈ ਹੈ, ਜੋ ਕਿ ਸਲੌਦੀ ਦਾ ਰਹਿਣ ਵਾਲਾ ਸੀ। ਜ਼ਖਮੀਆਂ ਵਿਚ ਪਰਮਜੀਤ ਕੌਰ (70), ਸਿਕੰਦਰ ਕੌਰ (48) ਅਤੇ ਸੰਗਤ ਸਿੰਘ (50) ਸ਼ਾਮਲ ਹਨ। ਜ਼ਖ਼ਮੀਆਂ ਨੂੰ ਖੰਨਾ ਸਿਵਲ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ।

ਇਹ ਖ਼ਬਰ ਵੀ ਪੜ੍ਹੋ - ਲੱਗ ਗਿਆ ਕਰਫ਼ਿਊ! ਜਾਰੀ ਹੋਏ ਸਖ਼ਤ ਹੁਕਮ

ਜਾਣਕਾਰੀ ਅਨੁਸਾਰ ਸਲੌਦੀ ਦੇ ਉਕਤ ਪਰਿਵਾਰ ਦੀ ਰਿਸ਼ਤੇਦਾਰੀ 'ਚ ਮਰਗ ਦਾ ਭੋਗ ਸੀ। ਇਹ ਪਰਿਵਾਰ ਇਕ ਆਟੋ ਵਿਚ ਸਲੌਦੀ ਪਿੰਡ ਤੋਂ ਕੋਟਲੀ (ਖਮਾਣੋ) ਪਿੰਡ ਜਾ ਰਿਹਾ ਸੀ। ਸੂਏ ਵਾਲੇ ਰੋਡ 'ਤੇ ਪਿੰਡ ਸੇਹ ਨੇੜੇ ਆਟੋ ਸੰਤੁਲਨ ਗੁਆ ਬੈਠਾ ਅਤੇ ਪਲਟ ਗਿਆ। ਰਾਹਗੀਰਾਂ ਨੇ ਐਂਬੂਲੈਂਸ ਦੀ ਮਦਦ ਨਾਲ ਸਾਰਿਆਂ ਨੂੰ ਸਿਵਲ ਹਸਪਤਾਲ ਖੰਨਾ ਭੇਜਿਆ। ਉੱਥੇ ਹਰਦੇਵ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਇਕ ਜ਼ਖ਼ਮੀ ਜਗਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਪਤਾ ਹੀ ਨਹੀਂ ਲੱਗਿਆ ਕਿ ਕਿਵੇਂ ਆਟੋ ਇੱਕਦਮ ਪਲਟ ਗਿਆ। ਕਿਸੇ ਨਾਲ ਕੋਈ ਟੱਕਰ ਨਹੀਂ ਲੱਗੀ। ਆਟੋ ਬੇਕਾਬੂ ਹੋਇਆ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਕੈਮਰਿਆਂ ਰਾਹੀਂ ਕੱਟੇ ਜਾਣਗੇ ਚਾਲਾਨ, ਜੇ ਨਾ ਭੁਗਤਿਆ ਤਾਂ...

ਦੂਜੇ ਪਾਸੇ ਜ਼ਖ਼ਮੀਆਂ ਦਾ ਇਲਾਜ ਖੰਨਾ ਦੇ ਸਰਕਾਰੀ ਹਸਪਤਾਲ ਵਿਖੇ ਹੋ ਰਿਹਾ ਹੈ। ਐੱਸ.ਐੱਮ.ਓ. ਡਾ: ਮਨਿੰਦਰ ਭਸੀਨ ਨੇ ਕਿਹਾ ਕਿ ਚਾਰ ਜ਼ਖ਼ਮੀਆਂ ਨੂੰ ਹਸਪਤਾਲ ਲਿਆਂਦਾ ਗਿਆ ਸੀ। ਉਨ੍ਹਾਂ ਵਿਚੋਂ ਇਕ ਦੀ ਮੌਤ ਹੋ ਗਈ ਸੀ। ਬਾਕੀ ਤਿੰਨਾਂ ਦਾ ਖੰਨਾ ਸਿਵਲ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਬਾਕੀਆਂ ਦੀ ਹਾਲਤ ਖ਼ਤਰੇ ਤੋਂ ਬਾਹਰ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News