ਨੇਪਾਲ ਤੋਂ ਸਸਤੀ ਅਫੀਮ ਲਿਆ ''ਪੰਜਾਬ'' ''ਚ ਮਹਿੰਗੇ ਭਾਅ ''ਤੇ ਵੇਚਣ ਵਾਲਾ ਗ੍ਰਿਫਤਾਰ

12/18/2019 2:51:17 PM

ਖੰਨਾ (ਵਿਪਨ) : ਖੰਨਾ ਸੀ. ਆਈ. ਏ. ਪੁਲਸ ਵੱਲੋਂ 2 ਕਿੱਲੋ ਅਫੀਮ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਸੀ. ਆਈ. ਏ. ਸਟਾਫ ਦੇ ਇੰਚਾਰਜ ਇੰਸਪੈਕਟਰ ਗੁਰਮੇਲ ਸਿੰਘ ਨੇ ਦੱਸਿਆ ਕਿ ਪੁਲਸ ਵਲੋਂ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਜਦੋਂ ਪੁਲਸ ਪਾਰਟੀ ਸੰਗਮ ਪੈਲਸ, ਪਾਇਲ ਨੇੜੇ ਪੁੱਜੀ ਤਾਂ ਸਾਹਮਣੇ ਤੋਂ ਇਕ ਵਿਅਕਤੀ, ਜਿਸ ਨੇ ਪਿੱਠੂ ਬੈਗ ਪਾਇਆ ਹੋਇਆ ਸੀ, ਪੁਲਸ ਨੂੰ ਦੇਖ ਕੇ ਘਬਰਾ ਗਿਆ।

ਇਸ ਤੋਂ ਬਾਅਦ ਉਹ ਨੇੜਲੇ ਖੇਤਾਂ ਵੱਲ ਮੁੜ ਗਿਆ, ਜਿਸ ਨੂੰ ਪੁਲਸ ਨੇ ਕਾਬੂ ਕਰ ਲਿਆ। ਕਾਬੂ ਕੀਤੇ ਵਿਅਕਤੀ ਦੀ ਪਛਾਣ ਸ਼ਿਵ ਸ਼ੰਕਰ ਰਾਏ ਪੁੱਤਰ ਸੰਤ ਲਾਲ ਰਾਏ ਵਾਸੀ ਸੁਗਰੀਡੀ, ਜ਼ਿਲਾ ਸੀਤਾਮੜੀ, ਬਿਹਾਰ ਵਜੋਂ ਕੀਤੀ ਗਈ। ਉਕਤ ਵਿਅਕਤੀ ਦੀ ਤਲਾਸ਼ੀ ਲੈਣ 'ਤੇ ਉਸ ਕੋਲੋਂ 2 ਕਿੱਲੋ ਅਫੀਮ ਬਰਾਮਦ ਹੋਈ, ਜਿਸ ਤੋਂ ਬਾਅਦ ਪੁਲਸ ਨੇ ਉਸ 'ਤੇ ਮਾਮਲਾ ਦਰਜ ਕਰ ਲਿਆ। ਦੋਸ਼ੀ ਨੇ ਪੁੱਛਗਿੱਛ ਦੌਰਾਨ ਮੰਨਿਆ ਹੈ ਕਿ ਉਹ ਪਿਛਲੇ ਕਾਫੀ ਲੰਬੇ ਅਰਸੇ ਤੋਂ ਨੇਪਾਲ ਤੋਂ ਅਫੀਮ ਸਸਤੇ ਭਾਅ ਖਰੀਦ ਕੇ ਪੰਜਾਬ 'ਚ ਵੱਖ-ਵੱਖ ਸ਼ਹਿਰਾਂ 'ਚ ਮਹਿੰਗੇ ਭਾਅ 'ਤੇ ਵੇਚਦਾ ਸੀ। ਫਿਲਹਾਲ ਪੁਲਸ ਵਲੋਂ ਦੋਸ਼ੀ ਤੋਂ ਪੁੱਛਗਿੱਛ ਜਾਰੀ ਹੈ, ਜਿਸ ਦੌਰਾਨ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।

Babita

This news is Content Editor Babita