ਖੰਨਾ ''ਚ ਅਸਲੇ ਸਣੇ 2 ਲੋਕ ਗ੍ਰਿਫਤਾਰ, ਵੱਡੀ ਵਾਰਦਾਤ ਨੂੰ ਦੇਣਾ ਚਾਹੁੰਦੇ ਸੀ ਅੰਜਾਮ

Friday, Feb 07, 2020 - 02:54 PM (IST)

ਖੰਨਾ ''ਚ ਅਸਲੇ ਸਣੇ 2 ਲੋਕ ਗ੍ਰਿਫਤਾਰ, ਵੱਡੀ ਵਾਰਦਾਤ ਨੂੰ ਦੇਣਾ ਚਾਹੁੰਦੇ ਸੀ ਅੰਜਾਮ

ਖੰਨਾ (ਵਿਪਨ) : ਖੰਨਾ ਪੁਲਸ ਵਲੋਂ ਸਫਲਤਾ ਹਾਸਲ ਕਰਦੇ ਹੋਏ 2 ਅਜਿਹੇ ਲੋਕਾਂ ਨੂੰ ਅਸਲੇ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ, ਜੋ ਖੰਨਾ 'ਚ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ 'ਚ ਸਨ, ਜਦੋਂ ਕਿ ਤੀਜਾ ਦੋਸ਼ੀ ਫਰਾਰ ਹੋ ਗਿਆ। ਗ੍ਰਿਫਤਾਰ ਕੀਤੇ ਗਏ ਦੋਸ਼ੀਆਂ ਦੀ ਪਛਾਣ ਧੀਰਜ ਬੱਤਾ ਉਰਫ ਧੀਰੂ ਪੁੱਤਰ ਪ੍ਰਵੀਨ ਬੱਤਾ ਵਾਸੀ ਖੰਨਾ, ਲੁਧਿਆਣਾ ਅਤੇ ਗੁਰਪ੍ਰੀਤ ਸਿੰਘ ਉਰਫ ਲਾਡੀ ਪੁੱਤਰ ਸੁਖਦੇਵ ਸਿੰਘ ਵਾਸੀ, ਖੰਨਾ, ਲੁਧਿਆਣਾ ਵਜੋਂ ਹੋਈ ਹੈ। ਇਨ੍ਹਾਂ ਕੋਲੋਂ 3 ਪਿਸਤੌਲਾਂ, 5 ਮੈਗਜ਼ੀਨ ਅਤੇ 36 ਜ਼ਿੰਦਾ ਰੌਂਦ ਬਰਾਮਦ ਕੀਤੇ ਗਏ ਹਨ। ਫਿਲਹਾਲ ਪੁਲਸ ਵਲੋਂ ਦੋਸ਼ੀਆਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।


author

Babita

Content Editor

Related News