ਖੰਨਾ ''ਚ ਮਨਾਇਆ ਗਿਆ ਪੁਲਸ ਯਾਦਗਾਰੀ ਦਿਵਸ, 33 ਸ਼ਹੀਦ ਪਰਿਵਾਰਾਂ ਦਾ ਕੀਤਾ ਗਿਆ ਸਨਮਾਨ

Tuesday, Oct 21, 2025 - 03:50 PM (IST)

ਖੰਨਾ ''ਚ ਮਨਾਇਆ ਗਿਆ ਪੁਲਸ ਯਾਦਗਾਰੀ ਦਿਵਸ, 33 ਸ਼ਹੀਦ ਪਰਿਵਾਰਾਂ ਦਾ ਕੀਤਾ ਗਿਆ ਸਨਮਾਨ

ਖੰਨਾ (ਵਿਪਨ): ਹਰ ਸਾਲ 21 ਅਕਤੂਬਰ ਨੂੰ ਮਨਾਏ ਜਾਣ ਵਾਲੇ ਪੁਲਸ ਯਾਦਗਾਰੀ ਦਿਵਸ ਮੌਕੇ ਪੁਲਸ ਜ਼ਿਲ੍ਹਾ ਖੰਨਾ ਵਿਚ ਵੀ ਸ਼ਹੀਦਾਂ ਨੂੰ ਯਾਦ ਕਰਦਿਆਂ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਹ ਦਿਵਸ ਹਰ ਸਾਲ ਉਨ੍ਹਾਂ ਵੀਰ ਜਵਾਨਾਂ ਦੀ ਯਾਦ ਵਿਚ ਮਨਾਇਆ ਜਾਂਦਾ ਹੈ ਜੋ ਦੇਸ਼ ਦੀ ਰਾਖੀ ਕਰਦੇ ਹੋਏ ਸ਼ਹੀਦ ਹੋਏ। ਇਸ ਸਾਲ ਖੰਨਾ ਪੁਲਸ ਵੱਲੋਂ ਇਹ ਸ਼ਹੀਦੀ ਦਿਵਸ ਐੱਸ. ਐੱਸ. ਪੀ. ਡਾ. ਜੋਤੀ ਯਾਦਵ ਬੈਂਸ ਦੀ ਅਗਵਾਈ ਹੇਠ ਮਨਾਇਆ ਗਿਆ। ਸਮਾਗਮ ਦੌਰਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਅਤੇ ਉਨ੍ਹਾਂ ਨੂੰ ਸਲਾਮੀ ਦਿੱਤੀ ਗਈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਲਗਾਤਾਰ ਦੋ ਹੋਰ ਛੁੱਟੀਆਂ! ਨੋਟੀਫ਼ਿਕੇਸ਼ਨ ਜਾਰੀ

ਇਸ ਦੌਰਾਨ ਖੰਨਾ ਪੁਲਸ ਨੇ ਪਿਛਲੇ ਸਾਲ ਦੇ 191 ਸ਼ਹੀਦਾਂ ਦੇ ਨਾਲ-ਨਾਲ ਖੰਨਾ ਜ਼ਿਲ੍ਹੇ ਦੇ 33 ਸ਼ਹੀਦਾਂ ਨੂੰ ਵਿਸ਼ੇਸ਼ ਤੌਰ 'ਤੇ ਯਾਦ ਕੀਤਾ। ਸਮਾਗਮ ਵਿਚ ਖੰਨਾ ਖੇਤਰ ਨਾਲ ਸਬੰਧਿਤ ਸ਼ਹੀਦਾਂ ਦੇ ਪਰਿਵਾਰਾਂ ਨੂੰ ਵੀ ਸੱਦਾ ਦਿੱਤਾ ਗਿਆ। ਇਨ੍ਹਾਂ ਪਰਿਵਾਰਾਂ ਦਾ ਸਨਮਾਨ ਵੀ ਕੀਤਾ ਗਿਆ ਅਤੇ ਬਾਅਦ ਵਿੱਚ ਉਨ੍ਹਾਂ ਦੀਆਂ ਦੁੱਖ ਤਕਲੀਫ਼ਾਂ ਵੀ ਸੁਣੀਆਂ ਗਈਆਂ। ਇਸ ਦਿਹਾੜੇ ਦੀ ਸ਼ੁਰੂਆਤ 1959 ਵਿਚ ਕੀਤੀ ਗਈ ਸੀ, ਜਦੋਂ ਲੱਦਾਖ ਦੇ ਹੋਟ ਸਪ੍ਰਿੰਗਜ਼ ਵਿਖੇ ਭਾਰਤ ਦੀ ਰਾਖੀ ਕਰਦੇ ਹੋਏ ਸੀ.ਆਰ.ਪੀ.ਐੱਫ. (CRPF) ਦੀ ਇੱਕ ਟੁਕੜੀ ਸ਼ਹੀਦ ਹੋ ਗਈ ਸੀ।

ਇਹ ਖ਼ਬਰ ਵੀ ਪੜ੍ਹੋ - Diwali ਮੌਕੇ ਪ੍ਰਦੂਸ਼ਣ ਨੇ ਤੋੜ ਦਿੱਤੇ ਸਾਰੇ ਰਿਕਾਰਡ! ਜਲੰਧਰ 'ਚ 750 ਤੋਂ ਵੀ ਟੱਪ ਗਿਆ AQI

ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਐੱਸ. ਐੱਸ. ਪੀ. ਡਾ. ਜੋਤੀ ਯਾਦਵ ਬੈਂਸ ਨੇ ਕਿਹਾ ਕਿ ਅੱਜ ਸ਼ਹੀਦਾਂ ਨੂੰ ਯਾਦ ਕਰਦੇ ਹੋਏ ਪੁਲਸ ਪਰਿਵਾਰ ਅਤੇ ਉਨ੍ਹਾਂ ਦੇ ਪਰਿਵਾਰ ਸਾਰਿਆਂ ਦੀਆਂ ਅੱਖਾਂ ਨਮ ਹੁੰਦੀਆਂ ਹਨ। ਉਨ੍ਹਾਂ ਨੇ ਸ਼ਹੀਦਾਂ ਦੇ ਪਰਿਵਾਰਾਂ ਦੇ ਯੋਗਦਾਨ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਪਰਿਵਾਰਾਂ ਦਾ ਵੀ ਬਹੁਤ ਵੱਡਾ ਯੋਗਦਾਨ ਹੈ ਕਿਉਂਕਿ ਉਨ੍ਹਾਂ ਦੇ ਪਰਿਵਾਰ ਦੇ ਮੈਂਬਰ ਨੇ ਦੇਸ਼ ਦੀ ਰਾਖੀ ਦੇ ਵਿਚ ਆਪਣੀ ਸ਼ਹਾਦਤ ਦਿੱਤੀ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਸ਼ਹੀਦਾਂ ਦੇ ਪਰਿਵਾਰਾਂ ਦੀਆਂ ਜੋ ਵੀ ਦੁੱਖ ਤਕਲੀਫਾਂ ਹੋਣਗੀਆਂ, ਉਨ੍ਹਾਂ ਦਾ ਨਿਬੇੜਾ ਕਰਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। 

 


author

Anmol Tagra

Content Editor

Related News