ਪੁਲਸ ਸਟੇਸ਼ਨ ਅੱਗੇ ਭਿੜੇ ਅਕਾਲੀ ਅਤੇ ਕਾਂਗਰਸੀ ਵਰਕਰ (ਵੀਡੀਓ)

Friday, Aug 30, 2019 - 03:41 PM (IST)

ਖੰਨਾ (ਵਿਪਨ ਬੀਜਾ) : ਖੰਨਾ ਪੁਲਸ ਥਾਣੇ ਦੇ ਬਾਹਰ ਦੋ ਧਿਰਾਂ ਵਿਚ ਖੂਨੀ ਝੜਪ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਲੜਾਈ ਦੌਰਾਨ ਜਿਥੇ ਦੋਵਾਂ ਧਿਰਾਂ ਦੇ ਵਿਅਕਤੀਆਂ ਦੇ ਸਿਰ ਪਾਟੇ, ਉਥੇ ਗੱਡੀਆਂ ਦੀ ਵੀ ਭੰਨਤੋੜ ਹੋਈ । ਇਸ ਦੌਰਾਨ ਕਾਫੀ ਦੇਰ ਤੱਕ ਟ੍ਰੈਫਿਕ ਜਾਮ ਰਿਹਾ। ਲੜਾਈ ਦੀ ਵਜ੍ਹਾ ਸਿਆਸੀ ਰੰਜਿਸ਼ ਦੱਸੀ ਜਾ ਰਹੀ ਹੈ। ਰੋਸ਼ਾ ਧੜੇ ਦੇ ਲੋਕਾਂ ਦਾ ਦੋਸ਼ ਹੈ ਕਿ ਅਕਾਲੀ ਹੋਣ ਕਰਕੇ ਕਾਂਗਰਸ ਨਾਲ ਸੰਬਧ ਰੱਖਦੇ ਲਾਡੀ ਗਰੁੱਪ ਨੇ ਉਨ੍ਹਾਂ ’ਤੇ ਹਮਲਾ ਕੀਤਾ ਹੈ। ਫਿਲਹਾਲ ਦੋਵਾਂ ਧਿਰਾਂ ਦੇ ਜ਼ਖ਼ਮੀ ਵਿਅਕਤੀਆਂ ਨੂੰ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ ਤੇ ਪੁਲਸ ਵਲੋਂ ਇਸ ਮਾਮਲੇ ’ਚ ਜਾਂਚ ਕੀਤੀ ਜਾ ਰਹੀ ਹੈ।


cherry

Content Editor

Related News