ਹੋਲੀ ਮੌਕੇ ਖੰਨਾ ਪੁਲਸ ਦੀ ਹੁੱਲੜਬਾਜ਼ਾਂ ''ਤੇ ਸਖ਼ਤੀ; ਕਈ ਵਾਹਨ ਕੀਤੇ ਬੰਦ, ਕੱਟੇ ਚਲਾਨ

Thursday, Mar 05, 2026 - 04:22 AM (IST)

ਹੋਲੀ ਮੌਕੇ ਖੰਨਾ ਪੁਲਸ ਦੀ ਹੁੱਲੜਬਾਜ਼ਾਂ ''ਤੇ ਸਖ਼ਤੀ; ਕਈ ਵਾਹਨ ਕੀਤੇ ਬੰਦ, ਕੱਟੇ ਚਲਾਨ

ਖੰਨਾ (ਵਿਪਿਨ) - ਹੋਲੀ ਦੇ ਤਿਉਹਾਰ ਦੇ ਮੱਦੇਨਜ਼ਰ ਜ਼ਿਲ੍ਹਾ ਖੰਨਾ ਦੀ ਪੁਲਸ ਪੂਰੀ ਤਰ੍ਹਾਂ ਚੌਕਸ ਨਜ਼ਰ ਆਈ। ਸ਼ਹਿਰ ਵਿੱਚ ਅਮਨ-ਸ਼ਾਂਤੀ ਬਣਾਈ ਰੱਖਣ ਲਈ ਪੁਲਸ ਵੱਲੋਂ ਵੱਖ-ਵੱਖ ਥਾਵਾਂ 'ਤੇ ਵਿਸ਼ੇਸ਼ ਨਾਕਾਬੰਦੀ ਕੀਤੀ ਗਈ ਸੀ।

ਪੁਲਸ ਨੇ ਨਾਕਾਬੰਦੀ ਦੌਰਾਨ ਹੁੱਲੜਬਾਜ਼ੀ ਕਰਨ ਵਾਲੇ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਉਨ੍ਹਾਂ ਦੇ ਚਲਾਨ ਕੱਟੇ। ਇਸ ਦੇ ਨਾਲ ਹੀ ਪੁਲਸ ਵੱਲੋਂ ਕਈ ਦੋ ਪਹੀਆ ਵਾਹਨਾਂ ਨੂੰ ਵੀ ਜ਼ਬਤ (ਬੰਦ) ਕੀਤਾ ਗਿਆ ਹੈ।

ਕਾਰਵਾਈ ਦੇ ਨਾਲ-ਨਾਲ ਪੁਲਸ ਨੇ ਹੁੱਲੜਬਾਜ਼ੀ ਕਰਨ ਵਾਲੇ ਬੱਚਿਆਂ ਦੇ ਮਾਪਿਆਂ ਨੂੰ ਵੀ ਹਦਾਇਤ ਕੀਤੀ ਹੈ। ਪੁਲਸ ਨੇ ਪਰਿਵਾਰ ਵਾਲਿਆਂ ਨੂੰ ਕਿਹਾ ਕਿ ਉਹ ਆਪਣੇ ਬੱਚਿਆਂ ਨੂੰ ਜਾਣਕਾਰੀ ਦੇਣ ਕਿ ਹੋਲੀ ਦਾ ਤਿਉਹਾਰ ਆਪਸੀ ਸਦਭਾਵਨਾ ਨਾਲ ਮਨਾਇਆ ਜਾਵੇ, ਨਾ ਕਿ ਹੁੱਲੜਬਾਜ਼ੀ ਕਰਕੇ ਦੂਜਿਆਂ ਨੂੰ ਪ੍ਰੇਸ਼ਾਨ ਕੀਤਾ ਜਾਵੇ।


author

Inder Prajapati

Content Editor

Related News