ਖੰਨਾ ਪੁਲਸ ਨੂੰ ਵੱਡੀ ਸਫਲਤਾ, 5 ਕਰੋੜ ਦੀ ਹੈਰੋਇਨ ਸਮੇਤ 2 ਗ੍ਰਿਫਤਾਰ
Saturday, May 04, 2019 - 01:49 PM (IST)
![ਖੰਨਾ ਪੁਲਸ ਨੂੰ ਵੱਡੀ ਸਫਲਤਾ, 5 ਕਰੋੜ ਦੀ ਹੈਰੋਇਨ ਸਮੇਤ 2 ਗ੍ਰਿਫਤਾਰ](https://static.jagbani.com/multimedia/2019_5image_13_49_288280170heroin.jpg)
ਖੰਨਾ (ਬਿਪਨ) : ਖੰਨਾ ਪੁਲਸ ਨੇ ਮਿਜ਼ੋਰਮ ਤੋਂ ਪੰਜਾਬ 'ਚ ਹੈਰੋਇਨ ਸਪਲਾਈ ਕਰਨ ਦੇ ਦੋਸ਼ 'ਚ 2 ਲੋਕਾਂ ਨੂੰ ਇਕ ਕਿਲੋ ਹੈਰੋਇਨ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ, ਜਿਨ੍ਹਾਂ 'ਚੋਂ ਇਕ 15 ਸਾਲਾਂ ਦਾ ਨਾਬਾਲਗ ਲੜਕਾ ਵੀ ਸ਼ਾਮਲ ਹੈ। ਅੰਤਰਰਾਸ਼ਟਰੀ ਬਾਜ਼ਾਰ 'ਚ ਫੜ੍ਹੀ ਗਈ ਹੈਰੋਇਨ ਦੀ ਕੀਮਤ 5 ਕਰੋੜ ਰੁਪਏ ਦੱਸੀ ਜਾ ਰਹੀ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਐੱਸ. ਐੱਸ. ਪੀ. ਖੰਨਾ, ਗੁਰਸ਼ਰਨਦੀਪ ਸਿੰਘ ਨੇ ਦੱਸਿਆ ਕਿ ਖੰਨਾ ਪੁਲਸ ਵਲੋਂ ਨੈਸ਼ਨਲ ਹਾਈਵੇਅ 'ਤੇ ਨਾਕਾਬੰਦੀ ਕਰਕੇ ਚੈਕਿੰਗ ਕੀਤੀ ਜਾ ਰਹੀ ਹੈ। ਇਸ ਦੌਰਾਨ ਪੁਲਸ ਨੇ ਉਕਤ 2 ਲੋਕਾਂ ਨੂੰ ਕਾਬੂ ਕੀਤਾ, ਜਿਨ੍ਹਾਂ 'ਚੋਂ ਇਕ ਵਿਅਕਤੀ ਦਿੱਲੀ ਰਹਿੰਦਾ ਹੈ, ਜਦੋਂ ਕਿ ਦੂਜਾ ਮਿਜ਼ੋਰਮ ਦਾ ਰਹਿਣ ਵਾਲਾ ਹੈ। ਫਿਲਹਾਲ ਪੁਲਸ ਵਲੋਂ ਇਸ ਸਬੰਧੀ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।