ਖੰਨਾ 'ਚ ਪੰਜਾਬ ਐਂਡ ਸਿੰਧ ਬੈਂਕ ਦੀ ਸ਼ਾਖਾ ਨੂੰ ਲੱਗੀ ਭਿਆਨਕ ਅੱਗ
Monday, Nov 30, 2020 - 04:57 PM (IST)
ਖੰਨਾ (ਵਿਪਨ)— ਖੰਨਾ ਜੀ. ਟੀ. ਰੋਡ ਸਥਿਤ ਪੰਜਾਬ ਐਂਡ ਸਿੰਧ ਬੈਂਕ ਦੀ ਸ਼ਾਖਾ ਨੂੰ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਦੀ ਸੂਚਨਾ ਮਿਲਦੀਆਂ ਹੀ ਫ਼ਾਇਰ ਬ੍ਰਿਗੇਡ ਅਤੇ ਪੁਲਸ ਦੀ ਟੀਮ ਮੌਕੇ 'ਤੇ ਪੁੱਜੀਆਂ ਅਤੇ ਅੱਗ 'ਤੇ ਕਾਬੂ ਪਾਇਆ ਗਿਆ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ।
ਫ਼ਾਇਰ ਅਫ਼ਸਰ ਯਸ਼ਪਾਲ ਗੋਮੀ ਮੁਤਾਬਕ ਉਸ ਨੂੰ ਕਿਸੀ ਨੇ ਫੋਨ 'ਤੇ ਜਾਣਕਾਰੀ ਦਿੱਤੀ ਸੀ, ਜਿਸ ਤੋਂ ਬਾਅਦ ਉਹ ਤੁਰੰਤ ਆਪਣੀ ਟੀਮ ਨਾਲ ਮੌਕੇ 'ਤੇ ਪੁੱਜੇ। ਬੈਂਕ ਦਾ ਸਟਰੋਂਗ ਰੂਮ ਸੁਰੱਖਿਅਤ ਹੈ।
ਇਹ ਵੀ ਪੜ੍ਹੋ: ਦੁਖ਼ਦ ਖ਼ਬਰ: ਦਿੱਲੀ ਮੋਰਚੇ 'ਚ ਸੰਘਰਸ਼ ਕਰਦਿਆਂ ਸਮਰਾਲਾ ਦੇ ਕਿਸਾਨ ਦੀ ਮੌਤ
ਦੂਜੇ ਪਾਸੇ ਖੰਨਾ ਪੁਲਸ ਦੇ ਐੈੱਸ. ਐੱਚ. ਓ. ਲਾਭ ਸਿੰਘ ਵੀ ਅੱਗ ਲੱਗਣ ਦਾ ਮੁੱਖ ਕਾਰਨ ਸ਼ਾਰਟ ਸਰਕਟ ਦੱਸ ਰਹੇ ਹਨ। ਅੱਗ ਦੀ ਸੂਚਨਾ ਦੇਣ ਵਾਲੇ ਵਿਅਕਤੀ ਦਾ ਕਹਿਣਾ ਸੀ ਕਿ ਉਹ ਸੈਰ ਦੌਰਾਨ ਜਦੋਂ ਬੈਂਕ ਦੇ ਕੋਲੋ ਲੰਘਿਆ ਤਾਂ ਉਸ ਨੇ ਧੁੰਆਂ ਵੇਖ ਫ਼ਾਇਰ ਅਫ਼ਸਰ ਨੂੰ ਫ਼ੋਨ ਰਾਹੀਂ ਸੂਚਨਾ ਦਿੱਤੀ।
ਇਹ ਵੀ ਪੜ੍ਹੋ: ਵਿਆਹ ਵਾਲੇ ਘਰ 'ਚ ਮਾਤਮ ਦਾ ਮਾਹੌਲ, ਦਰਦਨਾਕ ਹਾਦਸੇ 'ਚ ਨੌਜਵਾਨ ਦੀ ਹੋਈ ਮੌਤ