ਖੰਨਾ 'ਚ ਕਿਸਾਨਾਂ ਨੇ ਰੋਕੀ ਮਾਤਾ ਵੈਸ਼ਨੋ ਦੇਵੀ ਜਾ ਰਹੀ ਟਰੇਨ, ਮੁਸਾਫ਼ਰਾਂ ਲਈ ਕੀਤਾ ਖਾਣ-ਪੀਣ ਦਾ ਪ੍ਰਬੰਧ (ਤਸਵੀਰਾਂ)

10/18/2021 1:22:51 PM

ਖੰਨਾ (ਵਿਪਨ) : ਸੰਯੁਕਤ ਕਿਸਾਨ ਮੋਰਚੇ ਦੇ ਐਲਾਨ ਮਗਰੋਂ ਦੇਸ਼ ਭਰ 'ਚ ਰੇਲ ਰੋਕੋ ਅੰਦੋਲਨ ਜਾਰੀ ਹੈ। ਇਸੇ ਤਹਿਤ ਅੰਬਾਲਾ ਤੋਂ ਲੁਧਿਆਣਾ ਦੇ ਵਿਚਕਾਰ ਪੈਂਦੇ ਰੇਲਵੇ ਸਟੇਸ਼ਨ ਖੰਨਾ ਵਿਖੇ ਕਿਸਾਨ ਜੱਥੇਬੰਦੀਆਂ ਨੇ ਰੇਲਾਂ ਰੋਕੀਆਂ।

ਇਹ ਵੀ ਪੜ੍ਹੋ : ਕਿਸਾਨਾਂ ਵੱਲੋਂ ਅੱਜ ਪੂਰੇ ਦੇਸ਼ 'ਚ ਰੋਕੀਆਂ ਜਾਣਗੀਆਂ 'ਟਰੇਨਾਂ', ਰੇਲ ਅਧਿਕਾਰੀਆਂ ਨੇ ਵਧਾਈ ਸੁਰੱਖਿਆ

PunjabKesari

ਇੱਥੇ ਮਾਤਾ ਵੈਸ਼ਨੋ ਦੇਵੀ ਜਾ ਰਹੀ ਰੇਲ ਗੱਡੀ ਰੋਕੀ ਗਈ ਅਤੇ ਇਸ ਦੌਰਾਨ ਮੁਸਾਫ਼ਰਾਂ ਦੇ ਖਾਣ-ਪੀਣ ਦਾ ਪ੍ਰਬੰਧ ਕਿਸਾਨਾਂ ਵੱਲੋਂ ਕੀਤਾ ਗਿਆ। ਕਿਸਾਨ ਆਗੂਆਂ ਨੇ ਕਿਹਾ ਕਿ ਯੂ. ਪੀ. ਦੇ ਲਖੀਮਪੁਰ ਖੀਰੀ ਵਿਖੇ ਵਾਪਰੀ ਘਟਨਾ ਦੇ ਵਿਰੋਧ 'ਚ ਰੇਲਾਂ ਰੋਕੀਆਂ ਗਈਆਂ ਹਨ।

ਇਹ ਵੀ ਪੜ੍ਹੋ : ਮੁੱਖ ਮੰਤਰੀ ਚੰਨੀ ਨੇ ਪ੍ਰੈੱਸ ਕਾਨਫਰੰਸ ਦੌਰਾਨ ਕੀਤੇ ਵੱਡੇ ਐਲਾਨ, BSF ਮੁੱਦੇ 'ਤੇ ਵਿਸ਼ੇਸ਼ ਇਜਲਾਸ ਸੱਦਣ ਦੀ ਆਖੀ ਕਹੀ

PunjabKesari

ਉਨ੍ਹਾਂ ਕਿਹਾ ਕਿ ਜੇਕਰ ਕਿਸੇ ਮੁਸਾਫ਼ਰ ਨੂੰ ਐਮਰਜੈਂਸੀ ਹੈ ਤਾਂ ਉਸ ਦੇ ਲਈ ਗੱਡੀਆਂ ਦਾ ਪ੍ਰਬੰਧ ਕੀਤਾ ਗਿਆ ਹੈ। ਕਿਸਾਨ ਜੱਥੇਬੰਦੀਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਹਰ ਹਾਲ 'ਚ ਕਾਲੇ ਕਾਨੂੰਨ ਰੱਦ ਕਰਨੇ ਹੀ ਪੈਣਗੇ। 

ਇਹ ਵੀ ਪੜ੍ਹੋ : ਮਾਛੀਵਾੜਾ ਦੇ ਪਿੰਡ 'ਚ 3 ਦਰਿੰਦਿਆਂ ਦੀ ਹਵਸ ਦਾ ਸ਼ਿਕਾਰ ਬਣੀ ਕੁੜੀ, ਨਸ਼ੀਲੀ ਚੀਜ਼ ਖੁਆ ਖੇਤਾਂ 'ਚ ਕੀਤਾ ਗੈਂਗਰੇਪ

PunjabKesari
ਲੁਧਿਆਣਾ ਰੇਲਵੇ ਸਟੇਸ਼ਨ 'ਤੇ ਰੋਕੀਆਂ 2 ਟਰੇਨਾਂ
ਲੁਧਿਆਣਾ (ਗੌਤਮ) : ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਲੁਧਿਆਣਾ ਰੇਲਵੇ ਸਟੇਸ਼ਨ 'ਤੇ ਧਰਨਾ ਲਾਇਆ ਗਿਆ ਅਤੇ 2 ਟਰੇਨਾਂ ਰੋਕੀਆਂ ਗਈਆਂ। ਕਿਸਾਨਾਂ ਵੱਲੋਂ ਗਿਆਸਪੁਰਾ ਰੇਲਵੇ ਟਰੈਕ 'ਤੇ ਵੀ ਧਰਨਾ ਪ੍ਰਦਰਸ਼ਨ ਕੀਤਾ ਗਿਆ।

PunjabKesari
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


Babita

Content Editor

Related News