ਖੰਨਾ ''ਚ ਗੁੰਡਾਗਰਦੀ ਦਾ ਨੰਗਾ ਨਾਚ, ਨੌਜਵਾਨ ਨੂੰ ਕਿਡਨੈਪ ਕਰ ਕੇ ਕੀਤੀ ਕੁੱਟਮਾਰ
Thursday, Jan 09, 2025 - 03:13 PM (IST)
![ਖੰਨਾ ''ਚ ਗੁੰਡਾਗਰਦੀ ਦਾ ਨੰਗਾ ਨਾਚ, ਨੌਜਵਾਨ ਨੂੰ ਕਿਡਨੈਪ ਕਰ ਕੇ ਕੀਤੀ ਕੁੱਟਮਾਰ](https://static.jagbani.com/multimedia/2025_1image_15_10_272441643capture.jpg)
ਖੰਨਾ (ਵਿਪਨ): ਖੰਨਾ ਵਿਚ ਗੁੰਡਾਗਰਦੀ ਦਾ ਨੰਗਾ ਨਾਚ ਵੇਖਣ ਨੂੰ ਮਿਲਿਆ। ਇੱਥੇ ਜੀ.ਟੀ.ਬੀ. ਮਾਰਕੀਟ ਵਿਚ ਕਾਰ ਸਵਾਰ ਬਦਮਾਸ਼ਾਂ ਵੱਲੋਂ ਇਕ ਨੌਜਵਾਨ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ ਤੇ ਉਸ ਨੂੰ ਕਿਡਨੈਪ ਕਰ ਕੇ ਲੈ ਗਏ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਸਰਦੀ ਦੀਆਂ ਛੁੱਟੀਆਂ ਤੇ ਸਕੂਲਾਂ ਦੇ ਸਮੇਂ ਨਾਲ ਜੁੜੀ ਅਪਡੇਟ
ਉਹ ਉਕਤ ਨੌਜਵਾਨ ਨੂੰ ਕਿਸੇ ਹੋਰ ਥਾਂ ਲੈ ਗਏ ਤੇ ਉੱਥੇ ਦੋਬਾਰਾ ਉਸ ਨਾਲ ਕੁੱਟਮਾਰ ਕੀਤੀ। ਉਸ ਨੂੰ ਅੱਧਮਰਿਆ ਕਰ ਕੇ ਇਕ ਨਿੱਜੀ ਹਸਪਤਾਲ ਨੇੜੇ ਸੁੱਟ ਕੇ ਫ਼ਰਾਰ ਹੋ ਗਏ। ਜ਼ਖ਼ਮੀ ਦੀ ਪਛਾਣ ਲਰਿਤ ਜੋਸ਼ੀ ਵਾਸੀ ਨਵੀਂ ਆਬਾਦੀ ਖੰਨਾ ਵਜੋਂ ਹੋਈ ਹੈ। ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਉਕਤ ਸਾਰੀ ਘਟਨਾ ਦੀ ਵੀਡੀਓ ਵੀ ਕਾਫ਼ੀ ਵਾਇਰਲ ਹੋ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8