ਖੰਨਾ ਦੀ ਨਵੀਂ SSP ਡਾ. ਦਰਪਣ ਆਹਲੂਵਾਲੀਆ ਨੇ ਸੰਭਾਲਿਆ ਅਹੁਦਾ; ਅਪਰਾਧ ਖਿਲਾਫ਼ ਜੰਗ ਹੋਵੇਗੀ ਮੁੱਖ ਤਰਜ਼ੀਹ
Monday, Jan 12, 2026 - 07:17 PM (IST)
ਖੰਨਾ, (ਬਿਪਨ) : ਖੰਨਾ ਦੇ ਨਵੇਂ ਨਿਯੁਕਤ ਕੀਤੇ ਗਏ ਸੀਨੀਅਰ ਪੁਲਸ ਕਪਤਾਨ (ਐਸ.ਐਸ.ਪੀ) ਡਾ. ਦਰਪਣ ਆਹਲੂਵਾਲੀਆ ਨੇ ਸੋਮਵਾਰ ਨੂੰ ਆਪਣਾ ਅਹੁਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਸ਼ਹਿਰਾਂ ਅਤੇ ਪਿੰਡਾਂ ਵਿੱਚ ਅਪਰਾਧ ਨੂੰ ਨੱਥ ਪਾਉਣਾ ਅਤੇ ਲੋਕਾਂ ਦੀਆਂ ਮੁਸ਼ਕਲਾਂ ਦਾ ਤੁਰੰਤ ਨਿਪਟਾਰਾ ਕਰਨਾ ਉਨ੍ਹਾਂ ਦੀ ਸਭ ਤੋਂ ਪਹਿਲੀ ਤਰਜ਼ੀਹ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੀ ਦੇਸ਼ ਸੇਵਾ ਦੀ ਰਵਾਇਤ ਨੂੰ ਬਰਕਰਾਰ ਰੱਖਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।
ਇਸ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਕਰਨ ਲਈ ਐਸ.ਐਸ.ਪੀ. ਨੇ ਕਿਹਾ ਕਿ ਅਪਰਾਧੀਆਂ ਦੀ ਸ਼੍ਰੇਣੀ ਵਾਰ ਸੂਚੀ ਤਿਆਰ ਕੀਤੀ ਜਾਵੇਗੀ ਤਾਂ ਜੋ ਉਨ੍ਹਾਂ ਦੀਆਂ ਗਤੀਵਿਧੀਆਂ 'ਤੇ ਸਖ਼ਤ ਨਜ਼ਰ ਰੱਖੀ ਜਾ ਸਕੇ। ਇਸ ਦੇ ਨਾਲ ਹੀ ਉਨ੍ਹਾਂ ਨੇ ਨਸ਼ਿਆਂ ਦੇ ਕੋਹੜ ਨੂੰ ਖ਼ਤਮ ਕਰਨ ਲਈ ਪਿੰਡਾਂ ਅਤੇ ਸ਼ਹਿਰਾਂ ਵਿੱਚ ਵਧੇਰੇ ਪ੍ਰਭਾਵੀ ਢੰਗ ਨਾਲ ਮੁਹਿੰਮ ਚਲਾਉਣ ਦਾ ਭਰੋਸਾ ਦਿੱਤਾ। ਸ਼ਹਿਰ ਵਿੱਚ ਵਧ ਰਹੀ ਟ੍ਰੈਫਿਕ ਦੀ ਸਮੱਸਿਆ ਬਾਰੇ ਗੱਲ ਕਰਦਿਆਂ ਡਾ. ਆਹਲੂਵਾਲੀਆ ਨੇ ਕਿਹਾ ਕਿ ਟ੍ਰੈਫਿਕ ਪ੍ਰਬੰਧਾਂ ਦੀ ਬਾਰੀਕੀ ਨਾਲ ਘੋਖ ਕੀਤੀ ਜਾਵੇਗੀ। ਇਸ ਸਮੱਸਿਆ ਨੂੰ ਹੱਲ ਕਰਨ ਲਈ ਇੱਕ ਪ੍ਰਭਾਵੀ ਰਣਨੀਤੀ ਤਿਆਰ ਕੀਤੀ ਜਾਵੇਗੀ ਤਾਂ ਜੋ ਆਮ ਜਨਤਾ ਨੂੰ ਆਵਾਜਾਈ ਵਿੱਚ ਕੋਈ ਦਿੱਕਤ ਨਾ ਆਵੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
