ਖਰੜ ''ਚ ਦਰਦਨਾਕ ਹਾਦਸਾ, ਮੋਟਰਸਾਈਕਲ ਸਵਾਰ ਦੀ ਮੌਤ
Saturday, Mar 23, 2019 - 04:26 PM (IST)

ਮੋਹਾਲੀ (ਕੁਲਦੀਪ) : ਮੋਹਾਲੀ ਖਰੜ-ਲਾਂਡਰਾ ਰੋਡ 'ਤੇ ਸ਼ਨੀਵਾਰ ਨੂੰ ਇਕ ਦਰਦਨਾਕ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਨਰੇਸ਼ ਕੁਮਾਰ ਵਾਸੀ ਆਦਰਸ਼ ਨਗਰ, ਖਰੜ ਦੇ ਰੂਪ 'ਚ ਹੋਈ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਨਰੇਸ਼ ਕੁਮਾਰ ਆਪਣੇ ਮੋਟਰਸਾਈਕਲ 'ਤੇ ਖਰੜ ਤੋਂ ਲਾਂਡਰਾ ਵੱਲ ਜਾ ਰਿਹਾ ਸੀ ਕਿ ਇਸ ਦੌਰਾਨ ਪਿੱਛਿਓਂ ਆ ਰਹੇ ਇਕ ਟਰਾਲੇ ਨੇ ਉਸ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਹ ਟੱਕਰ ਇੰਨੀ ਭਿਆਨਕ ਸੀ ਕਿ ਮੌਕੇ 'ਤੇ ਹੀ ਨਰੇਸ਼ ਸੜਕ 'ਤੇ ਡਿਗ ਗਿਆ ਅਤੇ ਬੁਰੀ ਤਰ੍ਹਾਂ ਜ਼ਖਮੀਂ ਹੋ ਗਿਆ। ਉਸ ਨੂੰ ਤੁਰੰਤ ਹਸਪਤਾਲ ਭਰਤੀ ਕਰਾਇਆ ਗਿਆ, ਜਿੱਥੇ ਗੰਭੀਰ ਹਾਲਤ ਦੇਖਦੇ ਹੋਏ ਡਾਕਟਰਾਂ ਨੇ ਉਸ ਨੂੰ ਪੀ. ਜੀ. ਆਈ. ਰੈਫਰ ਕਰ ਦਿੱਤਾ। ਇੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।