ਖਰੜ ਬੱਸ ਅੱਡਾ ਕੀਤਾ ਗਿਆ ਜਾਮ, ਪੜ੍ਹੋ ਕੀ ਹੈ ਪੂਰੀ ਖ਼ਬਰ

Tuesday, Nov 18, 2025 - 11:56 AM (IST)

ਖਰੜ ਬੱਸ ਅੱਡਾ ਕੀਤਾ ਗਿਆ ਜਾਮ, ਪੜ੍ਹੋ ਕੀ ਹੈ ਪੂਰੀ ਖ਼ਬਰ

ਖਰੜ (ਗਗਨਦੀਪ) : ਅੱਜ ਬਾਰ ਐਸੋਸੀਏਸ਼ਨ ਖਰੜ ਅਤੇ ਭਾਰਤੀ ਕਿਸਾਨ ਯੂਨੀਅਨ ਦੇ ਸੱਦੇ 'ਤੇ ਇਲਾਕਾ ਨਿਵਾਸੀਆਂ ਵੱਲੋਂ ਬੱਸ ਅੱਡਾ ਖਰੜ ਵਿਖੇ ਚੱਕਾ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਤੋਂ ਪਹਿਲਾਂ ਤਹਿਸੀਲ ਕੰਪਲੈਕਸ ਖਰੜ ਵਿਖੇ ਬਾਹਰ ਐਸੋਸੀਏਸ਼ਨ ਖਰੜ ਦੇ ਮੈਂਬਰ ਅਤੇ ਇਲਾਕਾ ਨਿਵਾਸੀ ਇਕੱਠੇ ਹੋ ਕੇ ਪੈਦਲ ਮਾਰਚ ਕਰਦੇ ਹੋਏ ਬੱਸ ਅੱਡਾ ਖਰੜ ਵਿਖੇ ਪਹੁੰਚੇ। ਇਸ ਰੋਸ ਧਰਨੇ ਸਬੰਧੀ ਜਾਣਕਾਰੀ ਦਿੰਦਿਆਂ ਬਾਹਰ ਐਸੋਸੀਏਸ਼ਨ ਖਰੜ ਦੇ ਪ੍ਰਧਾਨ ਦੀਪਕ ਸ਼ਰਮਾ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਦੇਹਕਲਾਂ, ਜਸਪਾਲ ਸਿੰਘ ਨਿਆਮੀਆ, ਕਾਂਗਰਸੀ ਆਗੂ ਕਮਲ ਕਿਸ਼ੋਰ ਸ਼ਰਮਾ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਹਰਦੀਪ ਸਿੰਘ ਪੰਨੂ ਸਮੇਤ ਹੋਰਨਾਂ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਸ਼੍ਰੀ ਅਨੰਦਪੁਰ ਸਾਹਿਬ ਨੂੰ ਜ਼ਿਲਾ ਬਣਾਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।

ਇਸ ਦੇ ਤਹਿਤ ਰੂਪਨਗਰ ਜ਼ਿਲ੍ਹੇ ਦੇ ਕੁੱਝ ਪਿੰਡ ਸ੍ਰੀ ਅਨੰਦਪੁਰ ਸਾਹਿਬ ਜ਼ਿਲ੍ਹੇ ਵਿੱਚ ਪਾਏ ਜਾ ਰਹੇ ਹਨ ਅਤੇ ਰੂਪਨਗਰ ਜ਼ਿਲ੍ਹੇ ਨੂੰ ਬਣਾਈ ਰੱਖਣ ਲਈ ਖਰੜ ਤਹਿਸੀਲ ਦੇ ਕੁੱਝ ਪਿੰਡ ਰੂਪਨਗਰ ਜ਼ਿਲ੍ਹੇ ਦੇ ਨਾਲ ਜੋੜੇ ਜਾਣ ਦੀ ਗੱਲ ਸਾਹਮਣੇ ਆ ਰਹੀ ਹੈ, ਜਿਸ ਦੇ ਰੋਸ ਵਜੋਂ ਉਨ੍ਹਾਂ ਵੱਲੋਂ ਬੀਤੇ ਦਿਨ ਮੁਕੰਮਲ ਤੌਰ 'ਤੇ ਹੜਤਾਲ ਕੀਤੀ ਗਈ ਸੀ ਅਤੇ ਅੱਜ ਇਲਾਕਾ ਨਿਵਾਸੀਆਂ ਨੂੰ ਨਾਲ ਲੈ ਕੇ ਚੱਕਾ ਜਾਮ ਕੀਤਾ ਗਿਆ ਹੈ।
 


author

Babita

Content Editor

Related News